Home /News /punjab /

Bathinda- ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨ ਦੀ ਹੋਈ ਅਚਾਨਕ ਮੌਤ  

Bathinda- ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨ ਦੀ ਹੋਈ ਅਚਾਨਕ ਮੌਤ  

  • Share this:

ਅੱਜ  ਦਿੱਲੀ ਮੋਰਚੇ ਵਿੱਚ ਟਿਕਰੀ ਬਾਰਡਰ ਤੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟਬਖਤੂ ਦਾ ਕਿਸਾਨ ਭੋਲਾ ਸਿੰਘ ਉਮਰ ਲਗਪਗ ਸੱਤਰ ਸਾਲ ਸ਼ਹੀਦ ਹੋ ਗਿਆ। ਟਿਕਰੀ ਮੋਰਚੇ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ  ਆਗੂ ਮੋਠੂ ਸਿੰਘ ਕੋਟੜਾ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ  ਜਾਣਕਾਰੀ ਦਿੰਦੇ ਦੱਸਿਆ ਕਿ  ਭੋਲਾ ਸਿੰਘ ਅੱਜ ਤੋਂ ਪੰਜ ਦਿਨ ਪਹਿਲਾਂ ਦਿੱਲੀ ਮੋਰਚੇ ਵਿੱਚ ਪਹੁੰਚਿਆ ਸੀ, ਅੱਜ ਸਵੇਰੇ ਦੱਸ ਵਜੇ ਉਨ੍ਹਾਂ ਨੂੰ ਘਬਰਾਹਟ ਮਹਿਸੂਸ ਹੋਈ ਜਦੋਂ ਹਸਪਤਾਲ ਲੈ ਕੇ ਗਏ ਤਾਂ  ਉਨ੍ਹਾਂ ਦੀ ਮੌਤ ਹੋ ਚੁੱਕੀ ਸੀ ।ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਬਹਾਦਰਗੜ੍ਹ ਦੇ ਹਸਪਤਾਲ ਵਿਚ ਰੱਖ ਦਿੱਤਾ ਗਿਆ ਹੈ ।  ਭੋਲਾ ਸਿੰਘ  ਦੇ ਇੱਕ ਬੇਟਾ ਤੇ ਬੇਟੀ ਹਨ ਜੋ ਵਿਆਹੇ ਹੋਏ ਹਨ। ਉਨ੍ਹਾਂ ਦੇ ਪਰਿਵਾਰ ਸਿਰ ਸੁਸਾਇਟੀ ਆੜ੍ਹਤੀਏ ਅਤੇ ਬੈਂਕ ਦਾ 12 ਲੱਖ ਰੁਪਏ ਦਾ ਕਰਜ਼ਾ ਹੈ ।ਪਰਿਵਾਰ ਕੋਲ ਸਿਰਫ ਦੋ ਏਕੜ ਜ਼ਮੀਨ  ਹੈ।

ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ  ਪਰਿਵਾਰ ਨੂੰ ਦੱਸ ਲੱਖ ਰੁਪਏ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ ,ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ।

Published by:Ashish Sharma
First published:

Tags: Agriculture ordinance, Bathinda