ਬਠਿੰਡਾ ਵਿੱਚ ਅੱਜ ਖੇਤੀਬਾੜੀ ਵਿਭਾਗ ਦੀ ਟੀਮ ਨੇ ਬੀਜਾਂ ਤੇ ਦਵਾਈਆਂ ਵਾਲੇ ਗੋਦਾਮਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੇ ਵੱਡੀ ਗਿਣਤੀ 'ਚ ਨਕਲੀ ਕੀੜੇਮਾਰ ਦਵਾਈਆਂ ਅਤੇ ਹੋਰ ਬੀਜਾਂ ਦੀ ਦੀ ਖੇਪ ਜ਼ਬਤ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਤੋਂ ਜਸਵਿੰਦਰ ਸਿੰਘ ਗਰੇਵਾਲ, ਖੇਤੀ ਬਾੜੀ ਦੇ ਸੰਯੁਕਤ ਡਾਇਰੈਕਟਰ ਅਤੇ ਬਠਿੰਡਾ ਦੀ ਖੇਤੀਬਾੜੀ ਟੀਮ ਨਾਲ ਸੀ।
ਇਸ ਮੌਕੇ ਅਧਿਕਾਰੀ ਜਸਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨ ਬਠਿੰਡਾ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਆਏ ਸਨ ਅਤੇ ਨਰਮੇ ਦੀ ਫ਼ਸਲ ਦਾ ਜਾਇਜ਼ਾ ਵੀ ਲਿਆ ਸੀ। ਇਸ ਮੌਕੇ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਕਿਸਾਨਾਂ ਨੂੰ ਨਕਲੀ ਖਾਦ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਚਲਦਿਆਂ ਅੱਜ ਬਠਿੰਡਾ ਦੇ ਥਰਮਲ ਪਲਾਂਟ ਨੇੜੇ ਸਥਿਤ ਗੋਦਾਮ 'ਚ ਖੇਤੀ ਬਾੜੀ ਦੀ ਵਿਸ਼ੇਸ਼ ਟੀਮ ਨੇ ਛਾਪੇਮਾਰੀ ਕੀਤੀ। ਛਾਪੇਮਾਰੀ ਵਿੱਚ ਵੱਡੀ ਮਾਤਰਾ 'ਚ ਨਕਲੀ ਖਾਦਾਂ ਦੀਆਂ ਡੀ.ਐੱਮ.ਆਰ ਦਵਾਈਆਂ ਬਰਾਮਦ ਹੋਈਆਂ ਹਨ। ਗੋਦਾਮ 'ਚ ਪਏ ਸਾਮਾਨ ਦੀ ਗਿਣਤੀ ਕੀਤੀ ਜਾ ਰਹੀ ਹਨ। ਅਧਿਕਾਰੀ ਨੇ ਦੱਸਿਆ ਕਿ ਗੋਦਾਮ ਦੇ ਮਾਲਕ ਅਤੇ ਫੈਕਟਰੀ ਮਾਲਕ ਦੇ ਖਿਲਾਫ ਮਾਮਲਾ ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture, Bathinda, Fertilizer, Raid