• Home
  • »
  • News
  • »
  • punjab
  • »
  • BATHINDA ANGANWADI WORKERS AND HELPERS BLOW UP EFFIGY IN FRONT OF FINANCE MINISTER S OFFICE

Bathinda: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿੱਤ ਮੰਤਰੀ ਦੇ ਦਫਤਰ ਅੱਗੇ ਫੂਕਿਆ ਪੁਤਲਾ

ਬਠਿੰਡਾ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮਨਪ੍ਰੀਤ ਸਿੰਘ ਬਾਦਲ  ਦੇ ਦਫਤਰ ਅੱਗੇ ਫੂਕਿਆ ਪੁਤਲਾ

Bathinda: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿੱਤ ਮੰਤਰੀ ਦੇ ਦਫਤਰ ਅੱਗੇ ਫੂਕਿਆ ਪੁਤਲਾ

  • Share this:
ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਵਿਚ ਅਲੱਗ ਅਲੱਗ ਜਥੇਬੰਦੀਆਂ  ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਨ ਵਿੱਚ ਲੱਗੀਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਨੂੰ ਵੀ ਪਤਾ ਹੈ  ਕੁਝ ਦਿਨਾਂ ਦੇ ਬਾਅਦ  ਚੋਣ ਜਾਬਤਾ ਲੱਗ ਜਾਣਾ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਦਾ ਕੋਈ ਵੀ ਕੰਮ ਨਹੀਂ ਹੋਣਾ,  ਜਿਸ ਦੇ ਚੱਲਦਿਆਂ ਬਠਿੰਡਾ ਵਿੱਚ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਬਠਿੰਡਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸੀ ਵਿਧਾਇਕ/ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਅੱਗੇ ਯੂਨੀਅਨ ਦੀ ਜਨਰਲ ਸਕੱਤਰ ਗੁਰਮੀਤ ਕੌਰ ਦੀ ਅਗਵਾਈ ਹੇਠ ਬਠਿੰਡਾ ਵਿਖੇ  ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ।

ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਵਾਰ ਵਾਰ ਵਾਅਦੇ ਕਰਕੇ ਮੁਕਰ ਗਈ ਹੈ ਤੇ ਪਿਛਲੇਂ ਪੰਜ ਸਾਲਾਂ ਵਿੱਚ ਉਹਨਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਗਈ, ਜਿਸ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਇਸ ਤੋਂ ਇਲਾਵਾ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਅਤੇ ਬਾਕੀ ਸਾਰੀਆਂ ਮੰਗਾਂ ਮੰਨੀਆਂ ਜਾਣ ।

ਇਸ ਮੌਕੇ ਯੂਨੀਅਨ ਦੀਆਂ ਆਗੂ ਅੰਮ੍ਰਿਤਪਾਲ ਕੌਰ ਬੱਲੂਆਣਾ, ਸਤਵੰਤ ਕੌਰ ਤਲਵੰਡੀ ਸਾਬੋ, ਰੀਤਾ ਰਾਣੀ ਮੌੜ, ਬਲਵੀਰ ਕੌਰ ਲਹਿਰੀ, ਬਲਵੀਰ ਕੌਰ ਭੋਖੜਾ, ਰਾਜਵੰਤ ਕੌਰ ਨਥੇਆਣਾ,ਦਰਸ਼ਨਾਂ ਰਾਣੀ ਬਠਿੰਡਾ,ਮਨਪ੍ਰੀਤ ਕੌਰ ਬਠਿੰਡਾ, ਰੁਪਿੰਦਰ ਕੌਰ ਬਠਿੰਡਾ, ਮੀਨਾਕਸ਼ੀ ਸ਼ਰਮਾ ਬਠਿੰਡਾ, ਸੁਰਜੀਤ ਕੌਰ ਬੰਗੀ, ਮਨਜੀਤ ਕੌਰ ਸੀਂਗੋ, ਇੰਦਰਜੀਤ ਕੌਰ ਰਾਮਾ, ਮਨਜੀਤ ਕੌਰ ਕਲਾਲ ਵਾਲਾ ਗੁਰਵਿੰਦਰ ਕੌਰ ਬਠਿੰਡਾ ਅਤੇ ਬਠਿੰਡਾ ਜ਼ਿਲ੍ਹਾ ਦੀਆਂ ਵਰਕਰਾਂ, ਹੈਲਪਰਾ ਆਦਿ ਮੌਜੂਦ ਸਨ ।
Published by:Ashish Sharma
First published: