Home /News /punjab /

Bathinda : ਬਸਪਾ ਨੇ ਫੂਕੇ ਭਗਵੰਤ ਮਾਨ ਤੇ ਕੇਜਰੀਵਾਲ ਦੇ ਪੁਤਲੇ

Bathinda : ਬਸਪਾ ਨੇ ਫੂਕੇ ਭਗਵੰਤ ਮਾਨ ਤੇ ਕੇਜਰੀਵਾਲ ਦੇ ਪੁਤਲੇ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਣ ਸਮੇਂ ਬਸਪਾ ਵਰਕਰ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਣ ਸਮੇਂ ਬਸਪਾ ਵਰਕਰ

  • Share this:

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਤੇ ਡਾ.ਭੀਮ ਰਾਓ ਅੰਬੇਦਕਰ ਦੇ ਬੁੱਤ ਦਾ ਅਪਮਾਨ ਕਰਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਅੜਿੱਕਾ ਬਨਣ ਦੇ ਦੋਸ਼ ਲਾਉਂਦਿਆਂ ਅੱਜ ਬਹੁਜਨ ਸਮਾਜ ਪਾਰਟੀ ਨੇ ਸਥਾਨਕ ਨਿਸ਼ਾਨ ਏ ਖਾਲਸਾ ਚੌਂਕ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਦਰਮਿਆਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ।

ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਦੌਰਾਨ ਬਸਪਾ ਜਿਲ੍ਹਾ ਪ੍ਰਧਾਨ ਲਖਵੀਰ ਸਿੰਘ ਨਿੱਕਾ ਨੇ ਕਿਹਾ ਕਿ ਪਿਛਲੇ ਦਿਨੀਂ ਵਾਇਰਲ ਹੋਈ ਇੱਕ ਵੀਡੀਓ ਰਾਹੀਂ ਸਾਹਮਣੇ ਆਇਆ ਕਿ ਭਗਵੰਤ ਮਾਨ ਇੱਕ ਸਮਾਗਮ ਦੌਰਾਨ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਅਤੇ ਦਲਿਤਾਂ ਦੇ ਮਸੀਹਾ ਡਾ.ਬੀੰ ਰਾਓ ਅੰਬੇਦਕਰ ਦੇ ਬੁੱਤ ਦੇ ਗਲ ਵਿੱਚ ਉਹੀ ਹਾਰ ਪਾ ਰਹੇ ਹਨ ਜਿਹੜੇ ਲੋਕਾਂ ਨੇ ਭਗਵੰਤ ਮਾਨ ਦੇ ਗਲ ਵਿੱਚ ਪਾਏ ਸਨ। ਉਨਾਂ ਦੋਸ਼ ਲਾਇਆ ਕਿ ਇਸ ਤਰ੍ਹਾਂ ਕਰਦਿਆਂ ਉਨਾਂ ਨੇ ਡਾ.ਅੰਬੇਦਕਰ ਦੀ ਸਖਸ਼ੀਅਤ ਦਾ ਅਪਮਾਨ ਕੀਤਾ ਹੈ। ਉਨਾਂ ਨੇ ਆਮ ਆਦਮੀ ਪਾਰਟੀ ਨੂੰ ਸਿੱਖ ਅਤੇ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਜਿੱਥੇ ਪਹਿਲਾਂ ‘ਆਪ’ ਆਗੂ ਗਗਨ ਅਨਮੋਲ ਮਾਨ ਵੀ ਡਾ.ਅੰਬੇਦਕਰ ਪ੍ਰਤੀ ਗਲਤ ਸ਼ਬਦਾਵਲੀ ਵਰਤ ਚੁੱਕੀ ਹੈ, ਉੱਥੇ ਆਪਣੇ ਆਪ ਨੂੰ ਪੰਜਾਬ ਅਤੇ ਸਿੱਖ ਹਿਤੈਸ਼ੀ ਕਹਾਉਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਸ ਸਿੱਖ ਬੰਦੀ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਅੜਿੱਕੇ ਬਣੇ ਹੋਏ ਹਨ ਜੋ ਪਿਛਲੇ 26 ਵਰ੍ਹਿਆਂ ਤੋਂ ਜੇਲ੍ਹ ਵਿੱਚ ਹੈ ਅਤੇ ਜਿਸਦੀ ਰਿਹਾਈ ਬਾਬਤ ਅਦਾਲਤਾਂ ਨੇ ਵੀ ਕਲੀਨ ਚਿੱਟ ਦੇ ਦਿੱਤੀ ਹੈ। ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਦੌਰਾਨ ਬਸਪਾ ਵਰਕਰਾਂ ਨੇ ਭਗਵੰਤ ਮਾਨ ਅਤੇ ਕੇਜਰੀਵਾਲ ਦਾ ਪੁਤਲਾ ਫੂਕਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਪ੍ਰਧਾਨ ਜੀਤ ਸਿੰਘ ਟੀ.ਟੀ., ਸੀ.ਆਗੂ ਮਾ.ਜਗਦੀਪ ਸਿੰਘ ਗੋਗੀ, ਅਮਰ ਸਿੰਘ, ਟਿੱਕਾ ਸਿੰਘ ਕੈਸ਼ੀਅਰ, ਰਵੀ ਕੁਮਾਰ, ਰਾਜ ਤੋਗੜੀਆ, ਹਰਮੇਸ਼ ਸਿੰਘ ਮੇਸ਼ੀ ਯੂਥ ਆਗੂ, ਰਸ਼ਪਾਲ ਸਿੰਘ ਸੀਂਗੋ, ਭਰਪੂਰ ਸਿੰਘ, ਸੇਵਾ ਸਿੰਘ ਆਦਿ ਆਗੂ ਮੌਜੂਦ ਸਨ।

Published by:Ashish Sharma
First published:

Tags: Assembly Elections 2022, Bsp, Punjab Assembly Polls, Punjab Assembly Polls 2022, Punjab Election 2022, Shiromani Akali Dal