ਬਠਿੰਡਾ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਨਾਲ ਮੁਲਾਕਾਤ ਕਰਨ ਆਏ ਪਿਤਾ ਵੱਲੋਂ ਕਥਿਤ ਤੌਰ ਉਤੇ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪਿਤਾ ਅਤੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਬਠਿੰਡਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਬਿਆਨ ਉਤੇ ਥਾਣਾ ਕੈਂਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਦਰਜ ਕੀਤੇ ਮਾਮਲੇ ਅਨੁਸਾਰ ਬਠਿੰਡਾ ਕੇਂਦਰੀ ਜੇਲ੍ਹ ਵਿਚ ਹਵਾਲਾਤੀ ਜੀਵਨ ਸਿੰਘ ਨਾਲ ਉਸ ਦਾ ਪਿਤਾ ਸੁਖਦੇਵ ਸਿੰਘ ਮਹਿਰਾਜ ਮੁਲਾਕਾਤ ਕਰਨ ਆਇਆ ਸੀ।
ਤਲਾਸ਼ੀ ਦੌਰਾਨ ਉਸ ਪਾਸੋਂ ਚਿੱਟੇ ਰੰਗ ਦਾ ਪਦਾਰਥ ਬਰਾਮਦ ਹੋਇਆ ਜੋ ਨਸ਼ਾ ਜਾਪਦਾ ਹੈ। ਪੁਲਿਸ ਨੇ ਨਸ਼ੀਲਾ ਪਦਾਰਥ ਆਪਣੇ ਕਬਜ਼ੇ ਵਿੱਚ ਲੈ ਕੇ ਕਥਿਤ ਮੁਲਜ਼ਮ ਨੂੰ ਮੌਕੇ ਉਤੇ ਹੀ ਕਾਬੂ ਕਰ ਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Drug deaths in Punjab, Drug Mafia, Drug Overdose Death, Drug pills, Drugs