Home /News /punjab /

ਬਠਿੰਡਾ: ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ

ਬਠਿੰਡਾ: ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ

(ਫਾਇਲ ਫੋਟੋ)

(ਫਾਇਲ ਫੋਟੋ)

16 ਕਿੱਲੇ ਜ਼ਮੀਨ ਠੇਕੇ ਉਤੇ ਲੈ ਕੇ ਕਰ ਰਿਹਾ ਸੀ ਵਾਹੀ, ਮੌਸਮ ਦੀ ਮਾਰ ਕਾਰਨ ਨਿਕਲੇ ਘੱਟ ਝਾੜ ਸੀ ਪ੍ਰੇਸ਼ਾਨ

 • Share this:
  Suraj Bhan

  ਮੌਸਮ  ਦੀ ਮਾਰ ਕਾਰਨ ਇਸ ਵਾਰ ਕਣਕ ਦਾ ਝਾੜ ਘਟਿਆ ਹੈ, ਜਿਸ ਕਰਕੇ ਕਿਸਾਨਾਂ ਉਤੇ ਦੋਹਰੀ ਮਾਰ ਪਈ ਹੈ।ਮੌਸਮ ਕਾਰਨ ਕਣਕ ਉਤੇ ਪਈ ਮਾਰ ਦਾ ਦੁਖਦਾਈ ਅਸਰ ਸਾਹਮਣੇ ਆ ਰਿਹਾ ਹੈ।

  ਕਣਕ ਦੇ ਨਿਕਲੇ ਘੱਟ ਝਾੜ ਤੋਂ ਪ੍ਰੇਸ਼ਾਨ ਬਠਿੰਡਾ ਦੇ ਪਿੰਡ ਬਾਜਕ ਦੇ ਕਿਸਾਨ ਰਮਨਦੀਪ ਸਿੰਘ ਨੇ ਜ਼ਹਿਰੀਲੀ ਵਸਤੂ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ ਜਗਵੀਰ ਸਿੰਘ ਦਾ ਕਹਿਣਾ ਹੈ ਕਿ ਰਮਨਦੀਪ ਸਿੰਘ ਵੱਲੋਂ 16 ਕਿੱਲੇ ਜ਼ਮੀਨ ਠੇਕੇ ਉਤੇ ਲੈ ਕੇ ਵਾਹੀ ਕੀਤੀ ਜਾਂਦੀ ਸੀ ,ਪਰ ਇਸ ਵਾਰ ਕਣਕ ਦਾ ਝਾੜ ਮੌਸਮ ਦੀ ਮਾਰ ਕਾਰਨ ਕਾਫ਼ੀ ਘਟ ਗਿਆ, ਜਿਸ ਕਾਰਨ ਅਕਸਰ ਹੀ ਰਮਨਦੀਪ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਅਤੇ ਅੱਜ ਉਸ ਵੱਲੋਂ ਜ਼ਹਿਰੀਲੀ ਵਸਤੂ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ।

  ਉਨ੍ਹਾਂ ਦੱਸਿਆ ਕਿ ਰਮਨਦੀਪ ਸਿੰਘ ਆਪਣੇ ਪਿੱਛੇ ਦੋ ਛੋਟੇ-ਛੋਟੇ ਬੱਚੇ ਅਤੇ ਪਤਨੀ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ ਰਮਨਦੀਪ ਦੇ ਸਿਰ ਕਰੀਬ 9 ਲੱਖ ਦਾ ਕਰਜ਼ਾ ਸੀ ਜਿਸ ਕਰਕੇ ਉਹ ਹੋਰ ਪਰੇਸ਼ਾਨ ਰਹਿੰਦਾ ਸੀ ਤੇ ਇਸ ਵਾਰ ਘੱਟ ਝਾੜ ਕਾਰਨ ਪ੍ਰੇਸ਼ਾਨੀ ਹੋਰ ਵਧ ਗਈ ਜਿਸ ਕਰਕੇ ਉਸ ਨੇ ਮੌਤ ਗਲੇ ਲਾ ਲਈ ।

  ਉਨ੍ਹਾਂ ਦੱਸਿਆ ਕਿ ਸਪਰੇਅ ਪੀਣ ਉਪਰੰਤ ਉਸ ਨੂੰ ਤੁਰੰਤ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਕਰੀਬ 5 ਲੱਖ ਦਾ ਖਰਚਾ ਆਇਆ ਪਰ ਹਾਲਤ ਦਿਨ ਬ ਦਿਨ ਵਿਗੜਦੀ ਗਈ ਤੇ ਅੱਜ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰਦੇ ਹੋਏ ਛੋਟੇ-ਛੋਟੇ ਬੱਚਿਆਂ ਨੂੰ ਆਰਥਿਕ ਮਦਦ ਦੇਣ ਦੀ ਅਪੀਲ ਕੀਤੀ ਹੈ।

  ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਕਿਸਾਨ ਆਗੂ ਰੇਸ਼ਮ ਸਿੰਘ ਯਾਤਰੀ ਨੇ ਇਸ ਘਟਨਾ ਉਤੇ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਘੱਟ ਝਾੜ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਕਿਸਾਨਾਂ ਨੂੰ ਪੰਜ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਆਰਥਿਕ ਬੋਝ ਵਿਚੋਂ ਨਿਕਲ ਸਕਣਾ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਨਾਲ ਪਰਿਵਾਰ ਨੂੰ ਦੱਸ ਲੱਖ ਰੁਪਏ ਮੁਆਵਜ਼ੇ ਦੀ ਵੀ ਮੰਗ ਕੀਤੀ।
  Published by:Gurwinder Singh
  First published:

  Tags: Farmer suicide, Farmers, Farmers Protest, Punjab farmers

  ਅਗਲੀ ਖਬਰ