ਬਠਿੰਡਾ : ਕਿਸਾਨੀ ਮੰਗਾਂ ਨੂੰ ਲਾਗੂ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਏਡੀਸੀ ਜਨਰਲ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੋਇਆ ਹੈ । 25 ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਿੰਨੀ ਸੈਕਟਰੀਏਟ ਅੱਗੇ ਚੱਲ ਰਹੇ ਮੋਰਚੇ ਦੌਰਾਨ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੀ ਨਰਮਾ ਵੰਡਣ ਦੇ ਮੁਆਵਜ਼ੇ ਦੀ ਕਾਰਵਾਈ ਤੇ ਹੋਰ ਮੰਗਾਂ ਸਬੰਧੀ ਬੀ ਡੀ ਸੀ ਵੱਲੋਂ ਕੋਈ ਜਾਣਕਾਰੀ ਨਾ ਦੇਣ ਦੇ ਰੋਸ ਵਜੋਂ ਅੱਜ ਸੜਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਤਾਂ ਅੱਜ ਡੇਢ ਵਜੇ ਹਰਜਿੰਦਰ ਸਿੰਘ ਬੱਗੀ ਅਤੇ ਬਸੰਤ ਸਿੰਘ ਕੋਠਾ ਗੁਰੂ ਦੀ ਅਗਵਾਈ ਵਿੱਚ ਕਿਸਾਨ ਆਗੂਆਂ ਦੇ ਵਫਦ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਦੀ ਜ਼ਿਲ੍ਹਾ ਪ੍ਰਸ਼ਾਸਨ ਏਡੀਸੀ ਜਰਨਲ ਅਤੇ ਤਹਿਸੀਲਦਾਰ ਬਠਿੰਡਾ ਲਖਵਿੰਦਰ ਸਿੰਘ ਨਾਲ ਨੇ ਮੀਟਿੰਗ ਕਰਵਾਈ।
ਅੱਜ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਬਾਰੇ ਕੋਈ ਨਵੀਂ ਜਾਣਕਾਰੀ ਨਹੀਂ ਦਿੱਤੀ ਗਈ । ਅੱਜ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਵੱਲੋਂ ਆਏ ਨੋਟੀਫਿਕੇਸ਼ਨ ਦੀ ਕਾਪੀ ਦਿੱਤੀ ਗਈ ਜਿਸ ਵਿੱਚ ਲਿਖਿਆ ਹੈ ਕਿ ਨਰਮੇ ਦੇ ਖ਼ਰਾਬੇ ਦਾ ਮੁਆਵਜ਼ਾ ਇੱਕ ਕਿਸਾਨ ਨੂੰ ਪੰਜ ਏਕੜ ਤੋਂ ਵੱਧ ਨਹੀਂ ਦਿੱਤਾ ਜਾ ਸਕੇ । ਇਸ ਦੇ ਵਿਰੋਧ ਵਿੱਚ ਸੂਬਾ ਕਮੇਟੀ ਵੱਲੋਂ ਆਏ ਸੱਦੇ ਮੁਤਾਬਕ ਕੱਲ੍ਹ ਨੂੰ ਮਿੰਨੀ ਸੈਕਟਰੀਏਟ ਦੇ ਸਾਰੇ ਗੇਟਾਂ ਦਾ ਘਿਰਾਓ ਕੀਤਾ ਜਾਵੇਗਾ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਜਦੋਂ ਤਬਾਹ ਹੋਈ ਸਾਰੇ ਨਰਮੇ ਦੀ ਫ਼ਸਲ ਦੀ ਗਰਦਾਵਰੀ ਹੋ ਚੁੱਕੀ ਹੈ ਅਤੇ ਉਸ ਦਾ ਮੁਆਵਜ਼ਾ ਵੀ ਭੇਜ ਦਿੱਤਾ ਗਿਆ ਹੈ । ਪੰਜਾਬ ਸਰਕਾਰ ਸ਼ਰਤਾਂ ਲੋੜਵੰਦ ਕਿਸਾਨਾਂ ਦੇ ਬਣਦੇ ਮੁਆਵਜ਼ਾ ਤੇ ਕੱਟ ਲਾ ਕੇ ਇਹ ਮੁਆਵਜ਼ਾ ਆਪਣੇ ਚਹੇਤਿਆਂ ਵਿੱਚ ਵੰਡ ਕੇ ਵੋਟਾਂ ਲਈ ਵਰਤਣਾ ਚਾਹੁੰਦੀ ਹੈ ।ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਨੂੰ ਕਿਸਾਨ ਆਗੂਆਂ ਨਾਲ ਦੁਬਾਰਾ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ ਪਰ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਇਸੇ ਤਰ੍ਹਾਂ ਢਿੱਲ ਵਰਤੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸੇਵੇਵਾਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮਜ਼ਦੂਰਾਂ ਨੂੰ ਮੁਆਵਜ਼ਾ ਵੰਡਣ ਲਈ ਪਿੰਡਾਂ ਦਾ ਇਜਲਾਸ ਸੱਦ ਕੇ ਯੋਗ ਬਣਦੇ ਮਜ਼ਦੂਰਾਂ ਨੂੰ ਉਨ੍ਹਾਂ ਰੁਜ਼ਗਾਰ ਦੇ ਉਜਾੜੇ ਦਾ ਮੁਆਵਜ਼ਾ ਦਿੱਤਾ ਜਾਵੇਗਾ । ਮਜ਼ਦੂਰਾਂ ਲਈ ਇਹ ਸਰਵੇ ਕਿਸਾਨਾਂ ਦਾ ਮੁਆਵਜ਼ਾ ਵੰਡਣ ਤੋਂ ਬਾਅਦ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਮਜ਼ਦੂਰਾਂ ਦੇ ਮੁਆਵਜ਼ੇ ਸਬੰਧੀ ਬਿਜਲੀ ਮੀਟਰ ਦੇ ਬਿੱਲ ਦਾ ਸਬੂਤ ਦੇਣ ਦੀ ਸ਼ਰਤ ਨਾਲ ਬਹੁਤ ਸਾਰੇ ਯੋਗ ਮਜ਼ਦੂਰਾਂ ਨੂੰ ਇਸ ਮੁਆਵਜ਼ੇ ਤੋਂ ਵਾਂਝੇ ਰਹਿ ਜਾਣਾ ਹੈ ਕਿਉਂਕਿ ਬਹੁਤ ਸਾਰੇ ਸਾਂਝੇ ਪਰਿਵਾਰਾਂ ਵਿੱਚ ਇੱਕ ਮੀਟਰ ਲੱਗਿਆ ਹੋਇਆ ਹੈ ,ਬਹੁਤੇ ਮਜ਼ਦੂਰ ਪਰਿਵਾਰਾਂ ਦੇ ਮੀਟਰ ਲੱਗਿਆ ਹੀ ਨਹੀਂ ਹੈ ਅਤੇ ਬਹੁਤ ਸਾਰਿਆਂ ਦੇ ਮੀਟਰ ਕਿਸੇ ਹੋਰ ਨਾਵਾਂ ਤੇ ਚੱਲ ਰਹੇ ਹਨ । ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਵੱਲੋਂ ਲਾਈ ਇਹ ਸਰਤ ਹਟਾਈ ਜਾਵੇ ।
ਅੱਜ ਦੀ ਸਟੇਜ ਤੋਂ ਅਜੇਪਾਲ ਸਿੰਘ ਘੁੱਦਾ ਗੁਰਮੇਲ ਸਿੰਘ ਰਾਮਗੜ੍ਹ ਭੂੰਦੜ ਪਰਮਜੀਤ ਕੌਰ ਕੋਟੜਾ ਨੇ ਵੀ ਸੰਬੋਧਨ ਕੀਤਾ । ਲੋਕ ਪੱਖੀ ਕਲਾਕਾਰ ਰਾਮ ਸਿੰਘ ਹਠੂਰ ਅਤੇ ਹਰਬੰਸ ਸਿੰਘ ਘਣੀਆ ਨੇ ਕਿਸਾਨ ਅਤੇ ਲੋਕ ਪੱਖੀ ਗੀਤ ਪੇਸ਼ ਕੀਤੇ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda, Farmers Protest, Protests