Home /News /punjab /

Bathinda: ਜੇਲ 'ਚ ਗੈਂਗਸਟਰ ਨੇ ਤਲਾਸ਼ੀ ਦੇਣ ਤੋਂ ਕੀਤਾ ਇਨਕਾਰ, ਸੁਰੱਖਿਆ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀ ਧਮਕੀ

Bathinda: ਜੇਲ 'ਚ ਗੈਂਗਸਟਰ ਨੇ ਤਲਾਸ਼ੀ ਦੇਣ ਤੋਂ ਕੀਤਾ ਇਨਕਾਰ, ਸੁਰੱਖਿਆ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀ ਧਮਕੀ

Bathinda: ਜੇਲ 'ਚ ਗੈਂਗਸਟਰ ਨੇ ਤਲਾਸ਼ੀ ਦੇਣ ਤੋਂ ਕੀਤਾ ਇਨਕਾਰ, ਸੁਰੱਖਿਆ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀ ਧਮਕੀ (file photo)

Bathinda: ਜੇਲ 'ਚ ਗੈਂਗਸਟਰ ਨੇ ਤਲਾਸ਼ੀ ਦੇਣ ਤੋਂ ਕੀਤਾ ਇਨਕਾਰ, ਸੁਰੱਖਿਆ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀ ਧਮਕੀ (file photo)

ਬਠਿੰਡਾ ਕੇਂਦਰੀ ਜੇਲ੍ਹ ਵਿੱਚ ਇੱਕ ਗੈਂਗਸਟਰ ਨੇ ਰੂਟੀਨ ਚੈਕਿੰਗ ਲਈ ਕੋਠੜੀ ਦੇ ਅੰਦਰ ਗਏ ਸੁਰੱਖਿਆ ਕਰਮੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਪੁਲਿਸ ਨੇ ਗੈਂਗਸਟਰ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 • Share this:

  ਬਠਿੰਡਾ- ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨੂੰ ਹੁਣ ਜੇਲ੍ਹ ਸੁਰੱਖਿਆ ਮੁਲਾਜ਼ਮਾਂ ਦਾ ਕੋਈ ਡਰ ਨਹੀਂ ਰਿਹਾ। ਬਠਿੰਡਾ ਕੇਂਦਰੀ ਜੇਲ੍ਹ ਵਿੱਚ ਇੱਕ ਗੈਂਗਸਟਰ ਨੇ ਰੂਟੀਨ ਚੈਕਿੰਗ ਲਈ ਕੋਠੜੀ ਦੇ ਅੰਦਰ ਗਏ ਸੁਰੱਖਿਆ ਕਰਮੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਪੁਲਿਸ ਨੇ ਗੈਂਗਸਟਰ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੇਲ੍ਹ ਦੇ ਸੁਰੱਖਿਆ ਕਰਮਚਾਰੀ ਰੋਜ਼ਾਨਾ ਕੈਦੀਆਂ ਦੀਆਂ ਕੋਠੜੀਆਂ ਦੀ ਜਾਂਚ ਕਰਦੇ ਹਨ। ਇਸ ਦੌਰਾਨ ਜਦੋਂ ਸੁਰੱਖਿਆ ਮੁਲਾਜ਼ਮ ਇੱਕ ਕੋਠੀ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਦੇ ਸਾਮਾਨ ਦੀ ਤਲਾਸ਼ੀ ਲੈ ਰਹੇ ਸਨ ਤਾਂ ਉਸ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਪੁਲੀਸ ਵਾਲੇ ਉਸ ਦੀ ਤਲਾਸ਼ੀ ਲੈਣਗੇ ਤਾਂ ਉਹ ਉਸ ਨੂੰ ਮਾਰ ਦੇਵੇਗਾ।

  ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਸਥਾਨਕ ਕੈਂਟ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਇੱਕ ਸੁਰੱਖਿਆ ਮੁਲਾਜ਼ਮ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ ਪਰ ਪੁਲਿਸ ਕੋਲ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ। ਗੌਰਤਲਬ ਹੈ ਕਿ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਖ਼ਤਰਨਾਕ ਗੈਂਗਸਟਰ ਬੰਦ ਹਨ। ਪਿਛਲੇ ਮਹੀਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਰਪਸ਼ੂਟਰ ਤੱਕ ਕਾਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੋ ਗੈਂਗਸਟਰਾਂ ਸਾਰਜ ਮਿੰਟੂ ਉਰਫ਼ ਸਾਰਜ ਸੰਧੂ ਅਤੇ ਬੌਬੀ ਮਲਹੋਤਰਾ ਉਰਫ਼ ਸਾਗਰ ਨੂੰ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਹੋਰ ਗੈਂਗਸਟਰਾਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ। ਇਹ ਹਮਲਾ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਜੋਗਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਨੇ ਕੀਤਾ ਸੀ।
  ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵਿਚਾਲੇ ਝੜਪ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇਸ ਜੇਲ੍ਹ ਵਿੱਚ ਕਈ ਵਾਰ ਗੈਂਗਸਟਰਾਂ ਵਿਚਾਲੇ ਝੜਪਾਂ ਹੋ ਚੁੱਕੀਆਂ ਹਨ। ਜੇਕਰ ਨਸ਼ਿਆਂ ਦੀ ਗੱਲ ਕਰੀਏ ਤਾਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਬਹੁਤ ਸਾਰੇ ਕੈਦੀ ਕਿਸੇ ਨਾ ਕਿਸੇ ਨਸ਼ੇ ਦੇ ਆਦੀ ਹਨ। ਇਕ ਰਿਪੋਰਟ ਮੁਤਾਬਕ ਕਰੀਬ 40 ਫੀਸਦੀ ਕੈਦੀਆਂ ਨੇ ਨਸ਼ਾ ਛੁਡਾਉਣ ਲਈ ਆਪਣੇ ਆਪ ਨੂੰ ਰਜਿਸਟਰਡ ਕਰਵਾਇਆ ਸੀ। ਹਾਲ ਹੀ ਵਿੱਚ ਸੂਬੇ ਦੀਆਂ 11 ਜੇਲ੍ਹਾਂ ਵਿੱਚ 6000 ਕੈਦੀਆਂ ਦਾ ਡਰੱਗ ਟੈਸਟ ਕੀਤਾ ਗਿਆ ਹੈ, ਜਿਸ ਵਿੱਚ ਕਈ ਕੈਦੀ ਨਸ਼ੇ ਦੇ ਆਦੀ ਮਿਲੇ ਸਨ।

  Published by:Ashish Sharma
  First published:

  Tags: Bathinda, Bathinda Central Jail, Gangster, Punjab Police