• Home
  • »
  • News
  • »
  • punjab
  • »
  • BATHINDA MOTORCYCLIST KILLED IN TROLLEY COLLISION NEAR VILLAGE MACHHANA

Bathinda- ਪਿੰਡ ਮਛਾਣਾ ਨਜਦੀਕ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

  • Share this:
    Munish Garg

    ਸੰਗਤ ਮੰਡੀ- ਬਠਿੰਡਾ ਡੱਬਵਾਲੀ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਮਛਾਣਾ ਨਜਦੀਕ ਟਰਾਲੇ ਨੇ ਮੋਟਰਸਾਈਕਲ ਨੂੰ ਜੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਬਜੁਰਗ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਛਾਣਾ ਦੇ ਬੱਸ ਅੱਡੇ ਸਾਹਮਣੇ ਇੱਕ ਮੋਟਰਸਾਈਕਲ ਨੰਬਰ ਪੀਬੀ 08 ਬੀਵਾਈ 5650 ਨੂੰ  ਟਰਾਲਾ ਨੰਬਰ ਆਰਜੇ 07 ਜੀ ਸੀ 1715 ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ।

    ਮ੍ਰਿਤਕ ਦੀ ਪਹਿਚਾਣ ਮੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪੱਕਾ ਕਲਾਂ ਵਜੋਂ ਹੋਈ ਹੈ। ਮੰਦਰ ਸਿੰਘ ਆਪਣੇ ਪਿੰਡ ਪੱਕਾ ਕਲਾਂ ਤੋਂ ਸੰਗਤ ਮੰਡੀ ਨੂੰ ਜਾ ਰਿਹਾ ਸੀ। ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਸੰਗਤ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਸੰਗਤ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
    Published by:Ashish Sharma
    First published: