ਬਠਿੰਡਾ- ਐਤਵਾਰ ਦੇਰ ਸ਼ਾਮ ਨੂੰ ਬਠਿੰਡਾ ਪ੍ਰਾਈਵੇਟ ਬੱਸ ਅਤੇ ਮੋਟਰ ਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ ਅਤੇ ਮੋਟਰਸਾਈਕਲ ਸਵਾਰ ਆਦਮੀ ਅਤੇ ਔਰਤ ਜਿਉਂਦੇ ਸੜ ਗਏ। ਜਾਣਕਾਰੀ ਅਨੁਸਾਰ ਸੰਗਤ ਮੰਡੀ ਦੇ ਪਿੰਡ ਗੁਰਥੜੀ ਨੇੜੇ ਐਤਵਾਰ ਦੇਰ ਸ਼ਾਮ ਬੱਸ ਅਤੇ ਮੋਟਰ ਸਾਈਕਲ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਕਾਰਨ ਮੋਟਰ ਸਾਈਕਲ 'ਤੇ ਸਵਾਰ 2 ਆਦਮੀ ਅਤੇ ਔਰਤ ਦੀ ਅੱਗ ਦੀ ਲਪੇਟ 'ਚ ਆ ਕੇ ਝੁਲਸ ਗਏ। ਲੋਕਾਂ ਨੇ ਤੁਰੰਤ ਦੋਵਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ , ਜਿੱਥੇ ਦੋਵਾਂ ਦੀ ਮੌਤ ਵੀ ਹੋ ਗਈ ਹੈ ਪਰ ਹਾਲੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਇਹ ਬੱਸ ਬਠਿੰਡਾ ਦੇ ਦੀਪ ਸਰਵਿਸ ਦੀ ਹੈ। ਜੋ ਕਿ ਸਾਲਾਸਰ ਤੋਂ ਵਾਪਸ ਮੌੜ ਮੰਡੀ ਜਾ ਰਹੀ ਸੀ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Bathinda, Bus, Road accident