Home /News /punjab /

Bathinda : ਰਾਮਪੁਰਾ 'ਚ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਕੀਤਾ ਮੁੱਖ ਮੰਤਰੀ ਦਾ ਵਿਰੋਧ 

Bathinda : ਰਾਮਪੁਰਾ 'ਚ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਕੀਤਾ ਮੁੱਖ ਮੰਤਰੀ ਦਾ ਵਿਰੋਧ 

Bathinda : ਰਾਮਪੁਰਾ 'ਚ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਕੀਤਾ ਮੁੱਖ ਮੰਤਰੀ ਦਾ ਵਿਰੋਧ 

Bathinda : ਰਾਮਪੁਰਾ 'ਚ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਕੀਤਾ ਮੁੱਖ ਮੰਤਰੀ ਦਾ ਵਿਰੋਧ 

ਸਮੂਹ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ ਨਹੀਂ ਤਾਂ ਕਰਾਂਗੇ ਵੱਡੇ ਸੰਘਰਸ਼ ਦਾ ਐਲਾਨ

  • Share this:

ਬਠਿੰਡਾ- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਦਾਣਾ ਮੰਡੀ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ।

ਪ੍ਰੈੱਸ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਵਰਿੰਦਰ ਸਿੰਘ ਬੀਬੀਵਾਲਾ,ਗੁਰਵਿੰਦਰ ਸਿੰਘ ਪੰਨੂੰ,ਰਾਜੇਸ਼ ਕੁਮਾਰ ਮੌੜ,ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮ "ਵਿਭਾਗਾਂ ਵਿੱਚ ਰੈਗੂਲਰ ਕਰਨ" ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਥਾਂ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਨਵੇਂ ਐਕਟ "ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੂਅਲ ਬਿੱਲ 2021" ਵਿੱਚੋਂ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਬਾਹਰ ਕਰਕੇ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਜ਼ੋਨ ਬਠਿੰਡਾ,ਪਾਵਰਕਾਮ ਅਤੇ ਟ੍ਰਾਂਸਕੋ,ਮਗਨਰੇਗਾ,ਪੀ.ਐੱਸ.ਪੀ.ਸੀ.ਐੱਲ.,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਮਗਨਰੇਗਾ,ਬੀ.ਓ.ਸੀ.ਕਿਰਤ ਵਿਭਾਗ,ਡੀ.ਸੀ. ਦਫਤਰਾਂ,ਸਿਹਤ ਵਿਭਾਗ,ਪੀ.ਡਬਲਯੂ.ਡੀ.ਇਲੈੱਕਟਰੀਕਲ ਸਮੇਤ ਹੋਰ ਸਮੂਹ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕਰ ਦਿੱਤਾ ਹੈ।

ਇਸ ਐਕਟ ਵਿੱਚੋਂ ਬੋਰਡਾਂ ਅਤੇ ਕਾਰਪੋਰੇਸਨਾਂ ਵਿੱਚ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ ਠੇਕਾ ਮੁਲਾਜਮਾਂ ਨੂੰ ਵੀ ਰੈਗੂਲਰ ਕਰਨ ਦੇ ਘੇਰੇ ਵਿੱਚੋਂ ਬਾਹਰ ਕਰਕੇ ਸਮੂਹ ਸਰਕਾਰੀ ਵਿਭਾਗਾਂ ਦੇ ਹਰ ਤਰਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨਾਲ ਇੱਕ ਵੱਡਾ ਧੋਖਾ ਕੀਤਾ ਗਿਆ ਹੈ, ਜਿਸ ਦੇ ਵਿਰੋਧ ਵਜੋਂ ਦੇ ਮੋਰਚੇ ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ-ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ-ਸ਼ਹਿਰਾਂ ਵਿੱਚ ਆਉਣ ਤੇ ਵਿਰੋਧ ਕਰਨ ਦੇ ਪਹਿਲਾਂ ਤੋਂ ਉਲੀਕੇ ਸੰਘਰਸ਼ ਤਹਿਤ ਅੱਜ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦਾ ਵਿਧਾਇਕਾਂ ਦਾ ਵਿਰੋਧ ਕੀਤਾ ਗਿਆ ਹੈ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕੇਦਾਰਾਂ, ਕੰਪਨੀਆਂ,ਇਨਲਿਸਟਮੈਂਟ,ਕੇਂਦਰੀ ਸਕੀਮਾਂ ਆਦਿ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਸੇਵਾਵਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਨਵੇਂ ਐਕਟ ਵਿੱਚ ਸ਼ਾਮਿਲ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਮੂਹ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਜਲਦ ਵਿਭਾਗਾਂ ਵਿੱਚ ਰੈਗੂਲਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਤੇ ਪ੍ਰਚੰਡ ਕੀਤਾ ਜਾਵੇਗਾ।

Published by:Ashish Sharma
First published:

Tags: Bathinda