• Home
  • »
  • News
  • »
  • punjab
  • »
  • BATHINDA RANDHAWA INSTRUCTS TO STOP DRUG SMUGGLING AND EXERCISE VIGILANCE AT PAKISTAN BORDERS

ਬਠਿੰਡਾ : ਰੰਧਾਵਾ ਵੱਲੋਂ ਨਸ਼ਾ ਸਮੱਗਲਿੰਗ ਰੋਕਣ ਤੇ ਪਾਕਿਸਤਾਨੀ ਸਰਹੱਦਾਂ 'ਤੇ ਚੌਕਸੀ ਵਰਤਣ ਦੇ ਨਿਰਦੇਸ਼  

ਬਠਿੰਡਾ ਪਹੁੰਚੇ ਪੰਜਾਬ ਦੇ ਗ੍ਰਹਿ ਮੰਤਰੀ ਨੇ ਨਸ਼ਾ ਸਮੱਗਲਿੰਗ ਰੋਕਣ ਅਤੇ ਪਾਕਿਸਤਾਨੀ ਸਰਹੱਦਾਂ ਤੇ ਚੌਕਸੀ ਵਰਤਣ ਦੇ ਦਿੱਤੇ ਨਿਰਦੇਸ਼  

ਬਠਿੰਡਾ : ਰੰਧਾਵਾ ਵੱਲੋਂ ਨਸ਼ਾ ਸਮੱਗਲਿੰਗ ਰੋਕਣ ਤੇ ਪਾਕਿਸਤਾਨੀ ਸਰਹੱਦਾਂ 'ਤੇ ਚੌਕਸੀ ਵਰਤਣ ਦੇ ਨਿਰਦੇਸ਼  

ਬਠਿੰਡਾ : ਰੰਧਾਵਾ ਵੱਲੋਂ ਨਸ਼ਾ ਸਮੱਗਲਿੰਗ ਰੋਕਣ ਤੇ ਪਾਕਿਸਤਾਨੀ ਸਰਹੱਦਾਂ 'ਤੇ ਚੌਕਸੀ ਵਰਤਣ ਦੇ ਨਿਰਦੇਸ਼  

  • Share this:
ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਬਠਿੰਡਾ ਦੌਰੇ 'ਤੇ ਰਹੇ। ਇਸ ਮੌਕੇ ਉਨ੍ਹਾਂ  ਬਠਿੰਡਾ ,ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਅਤੇ ਐੱਸਐੱਸਪੀ ਸਮੇਤ ਪੁਲੀਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਸਮੱਗਲਿੰਗ ਰੋਕਣ, ਪੈਂਡਿੰਗ ਪਏ ਕੇਸ ਹੱਲ ਕਰਨ ਅਤੇ ਪਾਕਿਸਤਾਨੀ ਸਰਹੱਦਾਂ ਤੇ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਉਨ੍ਹਾਂ ਦੇ ਨਾਲ ਡੀਜੀਪੀ ਪੰਜਾਬ ਇਕਬਾਲਪ੍ਰੀਤ ਸਿੰਘ ਸਹੋਤਾ ਸਮੇਤ ਸਮੂਹ ਪੁਲਸ ਅਧਿਕਾਰੀ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਉੱਪ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਸ਼ਾਂਤੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਦੇ ਮੁੱਦੇ 'ਤੇ ਪੂਰੀ ਸਖਤੀ ਵਰਤੀ ਜਾ ਰਹੀ ਹੈ। ਪਾਕਿਸਤਾਨ ਦੀਆਂ ਸਰਹੱਦਾਂ ਤੇ ਚੌਕਸੀ ਵਰਤਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਬੀ ਐਸ ਐਫ ਨੂੰ ਦਿੱਤੇ ਵੱਧ ਅਧਿਕਾਰਾਂ ਤੇ ਬੋਲਦਿਆਂ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਨਦੇਹੀ ਨਾਲ ਆਪਣਾ ਕੰਮ ਕਰ ਰਹੀ ਹੈ ਤੇ ਇਹ ਮੁੱਦਾ ਪੰਜਾਬ ਦੇ ਹੱਕਾਂ ਤੇ ਡਾਕਾ ਹੈ ਜੋ ਬਰਦਾਸ਼ਤਯੋਗ ਨਹੀਂ।



ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਐਸਐਫ ਦੇ ਵੱਧ ਅਧਿਕਾਰਾਂ ਪ੍ਰਤੀ ਦਿੱਤੇ ਬਿਆਨ ਉਤੇ ਬੋਲਦਿਆਂ  ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੈਪਟਨ ਦੀ ਕੋਈ ਮਜਬੂਰੀ ਹੋਣੀ ਤਾਂਹੀ ਉਹ ਬੀਐੱਸਐੱਫ ਦੇ ਮੁੱਦੇ ਤੇ ਉਨ੍ਹਾਂ ਦੇ ਹੱਕ ਵਿੱਚ ਬੋਲ ਰਹੇ ਹਨ। ਬੇਅਦਬੀ ਘਟਨਾਵਾਂ ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਪੁਲਿਸ ਵਿਭਾਗ ਵਲੋਂ ਕੀਤੀ ਜਾ ਰਹੀ ਕਾਰਵਾਈ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸੱਚ ਸਾਹਮਣੇ ਆਏਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਇਸ ਮੌਕੇ ਉਨ੍ਹਾਂ ਬਠਿੰਡਾ ਸ਼ਹਿਰ ਦੇ ਕਾਂਗਰਸੀ ਵਰਕਰਾਂ ਨਾਲ ਵੀ ਮੀਟਿੰਗ ਕੀਤੀ। ਇਸ ਮੌਕੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧਰਮਪਤਨੀ ਵੀਨੂ ਬਾਦਲ ਸਮੇਤ ਕਾਂਗਰਸ ਦੇ ਲੀਡਰਾਂ ਵੱਲੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ।
Published by:Ashish Sharma
First published: