ਬਠਿੰਡਾ- ਬਠਿੰਡਾ ਵਿੱਚ ਫਿਲਮੀ ਸਟਾਇਲ ਵਿੱਚ ਲੱਖਾਂ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਬਠਿੰਡਾ ਦੇ ਇੱਕ ਨਿਜੀ ਹੋਟਲ ਵਿੱਚ ਚਾਰ ਲੁਟੇਰਿਆਂ ਨੇ 42 ਲੱਖ ਦੀ ਲੁੱਟ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਅਨੁਸਾਰ ਘਟਨਾ ਸ਼ਨੀਵਾਰ ਸਵੇਰੇ ਵਾਪਰੀ। ਇਹ ਘਟਨਾ ਹੋਟਲ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੂੰ ਦਿੱਤੀ ਜਾਣਕਾਰੀ ਵਿੱਚ ਪਟਿਆਲਾ ਵਾਸੀ ਗੁਰਪ੍ਰੀਤ ਸਿੰਘ, ਫਰੀਦਕੋਟ ਵਾਸੀ ਵਰਿੰਦਰ ਸਿੰਘ ਅਤੇ ਲੁਧਿਆਣਾ ਵਾਸੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਹ ਹੋਟਲ ਦੇ ਕਮਰੇ ਨੰਬਰ 203 ਅਤੇ 204 ਵਿੱਚ ਠਹਿਰੇ ਹੋਏ ਸਨ। ਉਨ੍ਹਾਂ ਕੋਲ 42 ਲੱਖ ਰੁਪਏ ਸਨ, ਜੋ ਉਨ੍ਹਾਂ ਨੇ ਜੈਪੁਰ ਦੇ ਇਕ ਵਿਅਕਤੀ ਨੂੰ ਦੇਣੇ ਸਨ। ਰਾਤ ਨੂੰ ਚਾਰ ਵਿਅਕਤੀ ਆਏ, ਜਿਨ੍ਹਾਂ ਵਿੱਚੋਂ 2 ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। ਉਹ ਉਨ੍ਹਾਂ ਤੋਂ ਪੈਸੇ ਲੈ ਕੇ ਦੋਵਾਂ ਨੂੰ ਆਪਣੇ ਨਾਲ ਲੈ ਗਿਆ। ਕੁਝ ਦੂਰ ਜਾਣ ਤੋਂ ਬਾਅਦ ਉਹ ਮਲੋਟ ਰੋਡ 'ਤੇ ਕਾਰ ਛੱਡ ਕੇ ਫ਼ਰਾਰ ਹੋ ਗਏ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ। ਸੀਸੀਟੀਵੀ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।