ਬਠਿੰਡਾ 'ਚ ਲਾਈਟ ਐਂਡ ਸਾਊਂਡ ਸ਼ੋਅ ਦੇ ਅਖੀਰਲੇ ਦਿਨ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ

ਬਠਿੰਡਾ ਵਿੱਚ ਆਧੁਨਿਕ ਤਕਨੀਕ ਨਾਲ ਲਿਬਰੇਜ਼ ਡਿਜ਼ੀਟਲ ਅਜਾਇਬ ਘਰ ਤੇ ਲਾਈਟ ਐਂਡ ਸਾਊਂਡ ਸ਼ੋਅ ਅਖੀਰਲੇ ਦਿਨ ਵੀ ਲੋਕਾਂ ਨੇ ਉਤਸ਼ਾਹ ਨਾਲ ਵੇਖਿਆ

ਬਠਿੰਡਾ 'ਚ ਲਾਈਟ ਐਂਡ ਸਾਊਂਡ ਸ਼ੋਅ ਦੇ ਅਖੀਰਲੇ ਦਿਨ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ

ਬਠਿੰਡਾ 'ਚ ਲਾਈਟ ਐਂਡ ਸਾਊਂਡ ਸ਼ੋਅ ਦੇ ਅਖੀਰਲੇ ਦਿਨ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ

  • Share this:
Suraj Bhan

ਬਠਿੰਡਾ ਵਿੱਚ ਆਧੁਨਿਕ ਤਕਨੀਕ ਨਾਲ ਲਿਬਰੇਜ਼ ਡਿਜ਼ੀਟਲ ਅਜਾਇਬ ਘਰ ਉਤੇ ਲਾਈਟ ਐਂਡ ਸਾਊਂਡ ਸ਼ੋਅ ਅਖੀਰਲੇ ਦਿਨ ਵੀ ਲੋਕਾਂ ਨੇ ਉਤਸ਼ਾਹ ਨਾਲ ਵੇਖਿਆ। ਤਿੰਨ ਰੋਜ਼ਾ ਸ਼ੋਅ ਨੂੰ ਵੇਖਣ ਲਈ ਭਾਰੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੇ ਅੱਜ ਅਖ਼ੀਰਲੇ ਦਿਨ ਸਥਾਨਕ ਗੁਰੂ ਨਾਨਕ ਦੇਵ ਥਰਮਲ 'ਚ ਸਫ਼ਲਤਾਪੂਰਵਕ ਨੇਪਰੇ ਚਾੜਿਆ।  ਤਿੰਨ ਰੋਜ਼ਾ ਡਿਜ਼ੀਟਲ ਅਜਾਇਬ ਘਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਨਾਨਕ ਜੀ ਦੀ ਬਾਣੀ, ਉਦਾਸੀਆਂ ਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਦੁਆਰਾ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦੇ ਦੱਸੇ ਮਾਰਗ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੁਆਰਾ ਕੀਤੀਆਂ ਉਦਾਸੀਆਂ ਨੂੰ ਆਧੁਨਿਕ ਤਕਨੀਕ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਅਜਿਹੀ ਸ਼ਾਨਦਾਰ ਵਿਧੀ ਨਾਲ ਗੁਰੂ ਸਾਹਿਬਾਨ ਦਾ ਸੰਦੇਸ਼ ਸੰਗਤ ਤੱਕ ਪਹੁੰਚਾਉਣਾ ਸ਼ਲਾਘਾਯੋਗ ਕਦਮ ਹੈ ਕਿਉਂਕਿ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਅੱਜ ਹਰ ਕੋਈ ਤਕਨੀਕ ਨਾਲ ਜੁੜਿਆ ਹੋਇਆ ਹੈ।

ਸਮਾਗਮ ਦੇ ਅੱਜ ਅਖ਼ੀਰਲੇ ਦਿਨ ਵੀ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਡਿਜ਼ੀਟਲ ਅਜਾਇਬ ਘਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਵਿਚ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਜੀਵਨ ਅਤੇ ਫ਼ਲਸਫੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਬਠਿੰਡਾ ਦੇ ਜਿਲ੍ਹਾ ਲੋਕ ਸੰਪਰਕ ਲੋਕ ਵਿਭਾਗ ਦੇ ਅਫ਼ਸਰ ਗੁਰਦੀਪ ਸਿੰਘ ਮਾਨ ਨੇ ਆਏ ਹੋਏ ਲੋਕਾ ਦਾ ਧੰਨਵਾਦ ਕੀਤਾ ਤੇ ਅਮਨੋ ਅਮਾਨ ਇਹ ਪ੍ਰੋਗਰਾਮ ਸੰਪਨ ਹੋਇਆ।
Published by:Gurwinder Singh
First published: