ਬਠਿੰਡਾ ਐਸਟੀਐਫ ਨੇ ਸਾਬਕਾ ਪੁਲਿਸ ਕਰਮਚਾਰੀ ਨੂੰ ਡੇਢ ਕਿਲੋ ਅਫੀਮ ਨਾਲ ਕੀਤਾ ਗ੍ਰਿਫ਼ਤਾਰ

News18 Punjabi | News18 Punjab
Updated: July 31, 2020, 4:43 PM IST
share image
ਬਠਿੰਡਾ ਐਸਟੀਐਫ ਨੇ ਸਾਬਕਾ ਪੁਲਿਸ ਕਰਮਚਾਰੀ ਨੂੰ ਡੇਢ ਕਿਲੋ ਅਫੀਮ ਨਾਲ ਕੀਤਾ ਗ੍ਰਿਫ਼ਤਾਰ
ਬਠਿੰਡਾ ਐਸਟੀਐਫ ਨੇ ਸਾਬਕਾ ਪੁਲਿਸ ਕਰਮਚਾਰੀ ਨੂੰ ਡੇਢ ਕਿਲੋ ਅਫੀਮ ਨਾਲ ਕੀਤਾ ਗ੍ਰਿਫ਼ਤਾਰ

ਪੁੱਛ ਗਿੱਛ ਦੌਰਾਨ ਵਿਅਕਤੀ ਨੇ ਮੰਨਿਆ ਕਿ ਉਹ ਇਕ ਸਾਬਕਾ ਪੁਲਿਸ ਮੁਲਾਜ਼ਮ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਅਫੀਮ ਦੀ ਸਮੱਗਲਿੰਗ ਕਰ ਰਿਹਾ ਸੀ।

  • Share this:
  • Facebook share img
  • Twitter share img
  • Linkedin share img
ਐਸਟੀਐਫ ਬਠਿੰਡਾ ਨੇ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਘੁੰਮਣ ਕਲਾਂ ਕੋਲ ਇੱਕ ਵਿਅਕਤੀ ਨੂੰ ਡੇਢ ਕਿਲੋ ਅਫ਼ੀਮ ਨਾਲ ਕਾਬੂ ਕੀਤਾ ਹੈ। ਪੱਤਰਕਾਰ ਵਾਰਤਾ ਦੌਰਾਨ ਡੀਐੱਸਪੀ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ ਬਠਿੰਡਾ ਰੇਂਜ ਦੀ ਟੀਮ ਪਿੰਡ ਘੁੰਮਣ ਕਲਾਂ ਕੋਲ ਨਾਕਾਬੰਦੀ ਕਰ ਕੇ ਚੈਕਿੰਗ ਕਰ ਰਹੀ ਸੀ ਤਾਂ ਇੱਕ ਵਿਅਕਤੀ ਬੱਸ ਅੱਡਾ ਘੁੰਮਣ ਕਲਾਂ ਕੋਲ ਸ਼ੱਕੀ ਹਾਲਾਤ ਵਿੱਚ ਮਿਲਿਆ ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ ਕਰੀਬ ਡੇਢ ਕਿਲੋ ਅਫੀਮ ਬਰਾਮਦ ਹੋਈ। ਪੁੱਛ ਗਿੱਛ ਦੌਰਾਨ ਵਿਅਕਤੀ ਨੇ ਮੰਨਿਆ ਕਿ ਉਹ ਇਕ ਸਾਬਕਾ ਪੁਲਿਸ ਮੁਲਾਜ਼ਮ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਅਫੀਮ ਦੀ ਸਮੱਗਲਿੰਗ ਕਰ ਰਿਹਾ ਸੀ।

ਐਸਟੀਐਫ ਨੇ ਉਕਤ ਵਿਅਕਤੀ ਭੀਮ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਘੁੰਮਣ ਕਲਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਥਾਣਾ ਮੌੜ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Published by: Ashish Sharma
First published: July 31, 2020, 4:39 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading