ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਸੰਭਾਵਿਤ ਅੱਤਵਾਦੀ ਹਮਲੇ ਨੂੰ ਨਾਕਾਮ ਕਰਦੇ ਹੋਏ ਪੰਜਾਬ ਪੁਲਿਸ ਨੇ ਕੈਨੇਡਾ-ਅਧਾਰਤ ਗੈਂਗਸਟਰਾਂ ਨਾਲ ਜੁੜੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਮੁਲਜ਼ਮਾਂ ਦਾ ਸਬੰਧ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਅਤੇ ਆਸਟ੍ਰੇਲੀਆ ਸਥਿਤ ਗੈਂਗਸਟਰ ਗੁਰਜੰਟ ਸਿੰਘ ਉਰਫ ਜੰਟਾ ਨਾਲ ਸੀ। ਇਨ੍ਹਾਂ ਨੂੰ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਦਿੱਲੀ ਪੁਲਿਸ ਦੀ ਮਦਦ ਨਾਲ ਚਲਾਏ ਗਏ ਖੁਫੀਆ ਮੁਹਿੰਮ ਦੌਰਾਨ ਦਿੱਲੀ ਤੋਂ ਫੜਿਆ ਗਿਆ।
ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਤਿੰਨ ਹੈਂਡ ਗਰਨੇਡ (ਪੀ-86), ਇੱਕ ਆਈਈਡੀ ਅਤੇ ਦੋ 9 ਐਮਐਮ ਦੇ ਪਿਸਤੌਲ ਅਤੇ 40 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਹਥਿਆਰਾਂ ਅਤੇ ਵਿਸਫੋਟਕਾਂ ਦੀ ਸਰਹੱਦ ਪਾਰੋਂ ਤਸਕਰੀ ਦਾ ਇਹ ਤੀਜਾ ਅਜਿਹਾ ਮਾਡਿਊਲ ਹੈ ਜਿਸ ਨੂੰ ਪੰਜਾਬ ਪੁਲਿਸ ਨੇ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬੇਨਕਾਬ ਕੀਤਾ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਦੀਪਕ ਸ਼ਰਮਾ ਵਾਸੀ ਪ੍ਰੀਤ ਨਗਰ ਮੋਗਾ, ਫਿਰੋਜ਼ਪੁਰ ਦੇ ਸੰਦੀਪ ਸਿੰਘ, ਸੰਨੀ ਡਾਗਰ ਅਤੇ ਵਿਪਨ ਜਾਖੜ ਵਜੋਂ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Independence day, Punjab Police