Home /News /punjab /

PM Modi's rally in Jalandhar: PM ਮੋਦੀ ਦੇ ਵਿਰੋਧ ਦੇ ਡਰੋਂ ਪੁਲਿਸ ਨੇ ਕਿਸਾਨ ਆਗੂਆਂ ਨੂੰ ਘਰਾਂ 'ਚ ਡੱਕਿਆ, ਭਾਰਤੀ ਕਿਸਾਨ ਯੂਨੀਅਨ ਦਾ ਇਲਜ਼ਾਮ

PM Modi's rally in Jalandhar: PM ਮੋਦੀ ਦੇ ਵਿਰੋਧ ਦੇ ਡਰੋਂ ਪੁਲਿਸ ਨੇ ਕਿਸਾਨ ਆਗੂਆਂ ਨੂੰ ਘਰਾਂ 'ਚ ਡੱਕਿਆ, ਭਾਰਤੀ ਕਿਸਾਨ ਯੂਨੀਅਨ ਦਾ ਇਲਜ਼ਾਮ

ਭਾਰਤੀ ਕਿਸਾਨ ਯੂਨੀਅਨ

ਭਾਰਤੀ ਕਿਸਾਨ ਯੂਨੀਅਨ

Punjab Assembly Polls 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ(Minister Narendra Modi) ਅੱਜ ਯਾਨੀ 14 ਫਰਵਰੀ ਨੂੰ ਜਲੰਧਰ(Jalandhar) ਵਿੱਚ ਪਹੁੰਚ ਰਹੇ ਹਨ। ਪੀਐੱਮ ਮੋਦੀ ਦੇ ਸੰਭਾਵੀ ਵਿਰੋਧ ਨੂੰ ਦੇਖਦਿਆਂ ਪੁਲਿਸ ਵੱਲੋਂ ਕਿਸਾਨਾਂ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਬੰਦ ਕਰਨ ਦੀਆਂ ਖ਼ਬਰਾਂ ਆ ਰਹੀਆਂ ਹਨ।

ਹੋਰ ਪੜ੍ਹੋ ...
 • Share this:
  ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੇ ਅੱਜ ਜਲੰਧਰ(Jalandhar) ਫੇਰੀ ਤੋਂ ਪਹਿਲਾਂ ਵੱਖ ਥਾਵਾਂ ਉੱਤੇ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਹੀ ਡੱਕਿਆ ਜਾ ਰਿਹਾ ਹੈ। ਇਸਦਾ ਇਲਜ਼ਾਮ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਨੇ ਲਾਇਆ ਹੈ। ਕਿਸਾਨ ਜਥੇਬੰਦੀਆਂ ਨੇ ਪੀਐੱਮ ਮੋਦੀ ਦੀ ਅੱਜ ਦੀ ਫੇਰੀ ਦੇ ਵਿਰੋਧ ਵਿੱਚ ਪੁਤਲੇ ਫੂਕਣ ਤੇ ਵਿਰੋਧ ਪ੍ਰਦਰਸ਼ਨ(Farmers Protest ) ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੁਲਿਸ ਨੇ ਪਹਿਲਾਂ ਹੀ ਚੌਕਸੀ ਵੱਜੋਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਬੰਦ ਕਰਨ ਦੀਆਂ ਖ਼ਬਰਾਂ ਮਿਲ ਰਹੀਆਂ ਹਨ।  ਕਿਸਾਨ ਆਗੂਆਂ ਦਾ ਇਲਜ਼ਾਮ ਹੈ ਕਿ ਪੁਲਿਸ ਨੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਤੇ ਕਾਰਕੁੰਨਾਂ ਨੂੰ ਅੱਜ ਸਵੇਰੇ ਤੜਕੇ ਹੀ ਘਰੋਂ ਵਿਚੋਂ ਬਾਹਰ ਨਿਕਲਣ ਤੋਂ ਰੋਕਣ ਲਈ ਵੱਖ-ਵੱਖ ਪਿੰਡਾਂ 'ਚ ਨਾਕਾਬੰਦੀ ਕਰ ਦਿੱਤੀ।

  ਜਲੰਧਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਕਸਬੇ ਦੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬੁਲਾਰੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਅਤੇ ਯੂਥ ਪ੍ਰਧਾਨ ਅਮਰਜੋਤ ਸਿੰਘ ਜੋਤੀ ਨੂੰ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਨਾਲ ਤੜਕੇ ਹੀ ਘਰਾਂ ਵਿਚ ਕੈਦ ਕਰ ਲਿਆ। ਇਸ ਸਬੰਧੀ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਤੇ ਯੂਥ ਪ੍ਰਧਾਨ ਜੋਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 700ਤੋਂ ਵੱਧ ਸ਼ਹੀਦ ਕਿਸਾਨਾਂ ਦੇ ਅੰਦੋਲਨ ਦੌਰਾਨ ਮਾਰੇ ਗਏ ਸਨ ਪਰ ਪ੍ਰਧਾਨਮੰਤਰੀ ਅਜੇ ਤੱਕ ਕਿਸਾਨਾਂ ਨੂੰ ਸ਼ਹੀਦ ਨਹੀਂ ਐਲਾਨਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਵੀ ਨਹੀਂ ਦਿੱਤਾ। ਜਿਸਦਾ ਵਿਰੋਧ ਕਿਸਾਨ ਜਥੰਬਦੀਆਂ ਵੱਲੋਂ ਲਗਾਤਾਰ ਜਾਰੀ ਹੈ।

  ਕਿਸਾਨ ਆਗੂਆਂ ਨੇ ਕਿਹਾ ਕਿ ਘਰਾਂ ਦੇ ਬਾਹਰ ਖੜ੍ਹੀ ਪੁਲਿਸ ਉਨ੍ਹਾਂ ਨੂੰ ਘਰਾਂ ਵਿੱਚ ਬੰਦ ਕਰਨ ਦਾ ਕੋਈ ਕਾਰਨ ਵੀ ਨਹੀਂ ਦੱਸ ਰਹੀ ਹੈ।

  ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ (BKU Rajewal) ਦੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਜੋਤੀ ਵਾਸੀ ਜੰਡਿਆਲਾ ਮੰਜਕੀ ਨੇ ਪੁਲਿਸ ਵੱਲੋਂ ਸਵੇਰੇ ਤੜਕਸਾਰ ਹੀ ਪਿੰਡ ਵਿਚ ਕੀਤੀ ਗਈ ਨਾਕੇਬੰਦੀ ਦੀ ਵੀਡੀਓ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ (Punjab Police) ਦੇ ਕਰੀਬ 1000 ਮੁਲਾਜ਼ਮਾਂ ਤੇ ਅਫਸਰਾਂ ਨੇ ਸਵੇਰੇ ਤੜਕੇ ਤੋਂ ਪੂਰੇ ਕਸਬੇ ਦੀ ਘੇਰਾਬੰਦੀ ਕਰ ਦਿੱਤੀ ਹੋਈ ਹੈ ਅਤੇ ਕਿਸੇ ਨੂੰ ਘਰੋਂ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ।

  ਇਹ ਵੀ ਪੜ੍ਹੋ : ਸੁਰੱਖਿਆ ਉਲੰਘਣ ਮਾਮਲੇ ਤੋਂ ਬਾਅਦ PM ਮੋਦੀ ਦਾ ਅੱਜ ਪੰਜਾਬ ਦੌਰਾ..

  ਕਿਸਾਨ ਆਗੂ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਨੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਕਿਸਾਨਾਂ ਦੇ ਜੱਥੇ ਲੈ ਕੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਰੋਸ ਪ੍ਰਦਰਸ਼ਨ ਕਰਨਾ ਸੀ ਪਰ ਪ੍ਰਸ਼ਾਸਨ ਨੇ ਜਬਰੀ ਉਨ੍ਹਾਂ ਨੂੰ ਘਰਾਂ ਅੰਦਰ ਡੱਕਿਆ ਹੋਇਆ ਹੈ। ਜੋਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਮੱਲ੍ਹੀ ਦੇ ਪਿੰਡ ਦੀ ਵੀ ਪੁਲਿਸ ਨੇ ਘੇਰਾਬੰਦੀ ਕੀਤੀ ਹੋਈ ਹੈ। ਇਸੇ ਤਰ੍ਹਾਂ ਹੋਰ ਵੀ ਕਿਸਾਨਾਂ ਆਗੂਆਂ ਤੇ ਕਾਰਕੁੰਨਾਂ ਨੂੰ ਪੁਲਿਸ ਘਰਾਂ ਅੰਦਰ ਡੱਕਿਆ ਹੋਇਆ ਹੈ।

  ਜ਼ਿਕਰਯੋਗ ਹੈ ਕਿ 5 ਜਨਵਰੀ ਨੂੰ ਫਿਰੋਜ਼ਪੁਰ ਫੇਰੀ ਵਿੱਚ ਸੁਰੱਖਿਆ ਦੀ ਉਲੰਘਣ ਚ ਉੱਠੇ ਸਵਾਲਾਂ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ(Minister Narendra Modi) ਅੱਜ ਯਾਨੀ 14 ਫਰਵਰੀ ਨੂੰ ਜਲੰਧਰ(Jalandhar) ਵਿੱਚ ਪਹੁੰਚ ਰਹੇ ਹਨ।  ਪ੍ਰਧਾਨ ਮੰਤਰੀ ਮੋਦੀ 16 ਅਤੇ 17 ਫਰਵਰੀ ਨੂੰ ਮਾਲਵਾ, ਦੁਆਬਾ ਅਤੇ ਮਾਝਾ ਵਰਗੇ ਹੋਰ ਖੇਤਰਾਂ ਦਾ ਦੌਰਾ ਕਰਨਗੇ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਪੀਐਮ ਮੋਦੀ 16 ਫਰਵਰੀ ਨੂੰ ਪਠਾਨਕੋਟ ਵਿੱਚ ਦੂਜੀ ਰੈਲੀ ਅਤੇ 17  ਫਰਵਰੀ ਨੂੰ ਅਬੋਹਰ ਵਿੱਚ ਤੀਜੀ ਰੈਲੀ ਨੂੰ ਸੰਬੋਧਨ ਕਰਨਗੇ।  ਉਨ੍ਹਾਂ ਦੀ ਜਲੰਧਰ ਫੇਰੀ ਲਈ ਪੁਖਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਸਾਰੇ ਇਹਤਿਆਤੀ ਕਦਮ ਚੁੱਕੇ ਜਾ ਰਹੇ ਹਨ।
  Published by:Sukhwinder Singh
  First published:

  Tags: Bharti kisaan union, Farmers Protest, Prime Minister

  ਅਗਲੀ ਖਬਰ