Home /News /punjab /

PM ਮੋਦੀ 5 ਜਨਵਰੀ ਦੀ ਫਿਰੋਜ਼ਪੁਰ ਫੇਰੀ ਮੌਕੇ ਪੰਜਾਬ ਨੂੰ ਦੇਣਗੇ 42 ਹਜ਼ਾਰ ਕਰੋੜ ਦਾ ਤੋਹਫਾ

PM ਮੋਦੀ 5 ਜਨਵਰੀ ਦੀ ਫਿਰੋਜ਼ਪੁਰ ਫੇਰੀ ਮੌਕੇ ਪੰਜਾਬ ਨੂੰ ਦੇਣਗੇ 42 ਹਜ਼ਾਰ ਕਰੋੜ ਦਾ ਤੋਹਫਾ

PM ਮੋਦੀ 5 ਜਨਵਰੀ ਦੀ ਫਿਰੋਜ਼ਪੁਰ ਫੇਰੀ ਮੌਕੇ ਪੰਜਾਬ ਨੂੰ ਦੇਣਗੇ 42 ਹਜ਼ਾਰ ਕਰੋੜ ਦਾ ਤੋਹਫਾ (ਫਾਇਲ ਫੋਟੋ)

PM ਮੋਦੀ 5 ਜਨਵਰੀ ਦੀ ਫਿਰੋਜ਼ਪੁਰ ਫੇਰੀ ਮੌਕੇ ਪੰਜਾਬ ਨੂੰ ਦੇਣਗੇ 42 ਹਜ਼ਾਰ ਕਰੋੜ ਦਾ ਤੋਹਫਾ (ਫਾਇਲ ਫੋਟੋ)

 • Share this:
  ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਸੂਬੇ ਵਿੱਚ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

  ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਇਕ ਬਿਆਨ 'ਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਾਰ-ਮਾਰਗੀ ਕਰਨ, ਮੁਕੇਰੀਆਂ-ਤਲਵਾੜਾ ਰੇਲ ਲਾਈਨ ਦਾ ਗੇਜ ਪਰਿਵਰਤਨ, ਫਿਰੋਜ਼ਪੁਰ ਵਿਖੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਚ ਦੋ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਨਾਲ ਸਬੰਧਤ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

  ਪੀਐਮਓ ਨੇ ਕਿਹਾ ਕਿ ਦੇਸ਼ ਭਰ ਵਿੱਚ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਵਿੱਚ ਵੀ ਵੱਖ-ਵੱਖ ਰਾਸ਼ਟਰੀ ਰਾਜਮਾਰਗਾਂ ਨੂੰ ਵਿਕਸਤ ਕਰਨ ਲਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਦੇ ਨਤੀਜੇ ਵਜੋਂ ਸਾਲ 2014 ਵਿੱਚ ਰਾਜ ਵਿੱਚ ਕੌਮੀ ਮਾਰਗਾਂ ਦੀ ਲੰਬਾਈ 1700 ਕਿਲੋਮੀਟਰ ਸੀ, ਜਦੋਂ ਕਿ ਸਾਲ 2021 ਵਿੱਚ ਇਹ ਵਧ ਕੇ 4100 ਕਿਲੋਮੀਟਰ ਹੋ ਗਈ ਹੈ। ਪੀਐਮਓ ਨੇ ਕਿਹਾ ਕਿ ਇਨ੍ਹਾਂ ਯਤਨਾਂ ਦੀ ਨਿਰੰਤਰਤਾ ਵਿੱਚ ਪ੍ਰਧਾਨ ਮੰਤਰੀ ਪੰਜਾਬ ਵਿੱਚ ਦੋ ਮੁੱਖ ਸੜਕੀ ਗਲਿਆਰਿਆਂ ਦਾ ਨੀਂਹ ਪੱਥਰ ਰੱਖਣਗੇ।

  669 ਕਿਲੋਮੀਟਰ ਲੰਬੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ 39,500 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ। ਇਸ ਸੜਕ ਦੇ ਬਣਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਤੋਂ ਕਟੜਾ ਦਾ ਸਫਰ ਅੱਧੇ ਸਮੇਂ ਵਿਚ ਪੂਰਾ ਹੋ ਸਕੇਗਾ।

  ਪੀਐਮਓ ਦੇ ਅਨੁਸਾਰ, ਗ੍ਰੀਨਫੀਲਡ ਐਕਸਪ੍ਰੈਸਵੇਅ ਸਿੱਖ ਧਾਰਮਿਕ ਸਥਾਨਾਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਅਤੇ ਕਟੜਾ ਵਿੱਚ ਸਥਿਤ ਹਿੰਦੂਆਂ ਦੇ ਪਵਿੱਤਰ ਅਸਥਾਨ ਵੈਸ਼ਨੋ ਦੇਵੀ ਨੂੰ ਜੋੜੇਗਾ। ਇਹ ਐਕਸਪ੍ਰੈਸਵੇਅ ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਪ੍ਰਮੁੱਖ ਉਦਯੋਗਿਕ ਸ਼ਹਿਰਾਂ… ਅੰਬਾਲਾ, ਚੰਡੀਗੜ੍ਹ, ਮੋਹਾਲੀ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ, ਕਪੂਰਥਲਾ, ਕਠੂਆ ਅਤੇ ਸਾਂਬਾ ਨੂੰ ਵੀ ਜੋੜੇਗਾ।
  Published by:Gurwinder Singh
  First published:

  Tags: Assembly Elections 2022, Modi government, Narendra modi, Punjab Assembly Polls 2022

  ਅਗਲੀ ਖਬਰ