Home /News /punjab /

ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਜ਼ਬਰਦਸਤ ਝਟਕਾ, ਵੱਡੀ ਗਿਣਤੀ ਆਗੂ ਆਪ ਵਿਚ ਸ਼ਾਮਲ

ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਜ਼ਬਰਦਸਤ ਝਟਕਾ, ਵੱਡੀ ਗਿਣਤੀ ਆਗੂ ਆਪ ਵਿਚ ਸ਼ਾਮਲ

ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਜ਼ਬਰਦਸਤ ਝਟਕਾ, ਵੱਡੀ ਗਿਣਤੀ ਆਗੂ ਆਪ ਵਿਚ ਸ਼ਾਮਲ

ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਜ਼ਬਰਦਸਤ ਝਟਕਾ, ਵੱਡੀ ਗਿਣਤੀ ਆਗੂ ਆਪ ਵਿਚ ਸ਼ਾਮਲ

 • Share this:
  ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਜ਼ਬਰਦਸਤ ਝਟਕਾ ਦਿੱਤਾ ਹੈ।ਚੋਣ ਪ੍ਰਚਾਰ ਦੇ ਆਖਰੀ ਦਿਨ ਧੂਰੀ ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

  ਅੱਜ ਸਵੇਰੇ ਭਵਾਨੀਗੜ੍ਹ ਦੇ ਰੋਡ ਸ਼ੋਅ ਤੋਂ ਪਹਿਲਾਂ ਵਿਕਾਸ ਜੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਪੁੱਜੇ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

  ਅੱਜ ਭਾਜਪਾ ਦੇ ਪੰਜਾਬ ਵਪਾਰ ਸੈਲ ਦੇ ਸੂਬਾ ਕੋਆਰਡੀਨੇਟ ਅਤੇ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਭਾਜਪਾ ਯੂਵਾ ਮੋਰਚਾ ਸੰਗਰੂਰ ਦੇ ਉਪ ਪ੍ਰਧਾਨ ਸੰਦੀਪ ਗਰਗ, ਵਪਾਰ ਮੰਡਲ ਧੂਰੀ ਦੇ ਉਪ ਪ੍ਰਧਾਨ ਸੁਮੀਤ ਗੋਇਲ, ਅਗਰਵਾਲ ਸਭਾ ਧੂਰੀ ਦੇ ਪ੍ਰਧਾਨ ਅਮਨ ਗਰਗ, ਹਾਰਡਵੇਅਰ ਅਤੇ ਪੇਂਟ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਸੰਦੀਪ ਗੋਇਲ ਅਤੇ ਹਨੂੰਮਾਨ ਮੰਦਰ ਧੂਰੀ ਦੇ ਉਪ ਪ੍ਰਧਾਨ ਰਜਨੀਸ਼ ਗਰਗ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਸਨਮਾਨਿਤ ਵੀ ਕੀਤਾ।

  ਇਸ ਮੌਕੇ ਜੈਨ ਨੇ ਕਿਹਾ ਕਿ ਸਾਡੇ ਵਰਗੇ ਪੁਰਾਣੇ ਭਾਜਪਾ ਵਰਕਰ ਨੂੰ ਮੌਕਾ ਨਹੀਂ ਦਿੱਤਾ ਗਿਆ ਅਤੇ ਕਾਂਗਰਸ ਪਾਰਟੀ ਦੇ ਭ੍ਰਿਸ਼ਟ ਨੇਤਾ ਨੂੰ ਭਾਜਪਾ ਵਿੱਚ ਸ਼ਾਮਲ ਕਰਕੇ ਟਿਕਟ ਦੇ ਦਿੱਤੀ ਜਾਂਦੀ ਹੈ।

  ਭਾਜਪਾ ਪਾਰਟੀ ਕਦੇ ਵੀ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਦਿੰਦੀ, ਅਸੀਂ ਸਾਰੇ ਲੰਬੇ ਸਮੇਂ ਤੋਂ ਭਾਜਪਾ ਦੀ ਸੇਵਾ ਕਰ ਰਹੇ ਹਾਂ, ਪਰ ਸਾਡੀ ਥਾਂ ਪਹਿਲਾਂ ਵਿਧਾਨ ਸਭਾ 'ਚ ਕਾਂਗਰਸ ਦੇ ਅਰਵਿੰਦ ਖੰਨਾ ਨੂੰ ਭਾਜਪਾ 'ਚ ਸ਼ਾਮਲ ਕਰਕੇ ਟਿਕਟ ਦਿੱਤੀ ਗਈ ਅਤੇ ਹੁਣ ਕਾਂਗਰਸ ਦੇ ਹੀ ਢਿੱਲੋਂ ਨੂੰ ਭਾਜਪਾ 'ਚ ਟਿਕਟ ਦਿੱਤੀ ਗਈ। ਹੁਣ ਬਰਦਾਸ਼ਤ ਕਰਨਾ ਔਖਾ ਹੋ ਗਿਆ ਹੈ।
  Published by:Gurwinder Singh
  First published:

  Tags: Aam Aadmi Party, Bhagwant Mann, Sangrur bypoll

  ਅਗਲੀ ਖਬਰ