
ਚੋਣ ਨਤੀਜਿਆਂ ਤੋਂ ਪਹਿਲਾਂ ਸੁਖਬੀਰ ਵੱਲੋਂ ਅਕਾਲੀ ਦਲ ਤੇ ਪੰਜਾਬ ਦੀ ਚੜ੍ਹਦੀਕਲਾ ਦੀ ਅਰਦਾਸ (ਫੋਟੋ ਫੇਸਬੁਕ)
ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਉਮੀਦਵਾਰਾਂ ਨੇ ਜਿੱਤ ਯਕੀਨੀ ਬਣਾਉਣ ਲਈ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਦਰ ਮੱਲ੍ਹਣੇ ਸ਼ੁਰੂ ਕਰ ਦਿੱਤੇ ਹਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਸਥਿਤ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ।
ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਦੀਆਂ ਤਸਵੀਰਾਂ ਸਾਝੀਆਂ ਕਰਦੇ ਹੋਏ ਲਿਖਿਆ ਹੈ-ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਸਥਿਤ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਦਰਸ਼ਨ ਕੀਤੇ। ਮੱਥਾ ਟੇਕਦੇ ਹੋਏ ਗੁਰੂ ਚਰਨਾਂ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।''
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਜਿੱਤ ਅਤੇ ਕਾਂਗਰਸ ਸਰਕਾਰ ਪੰਜਾਬ ’ਚ ਦੁਬਾਰਾ ਬਣਾਉਣ ਲਈ ਗੁਹਾਟੀ ਸਥਿਤ ਮਾਂ ਕਾਮਖਿਆ ਦੇਵੀ ਦੇ ਮੰਦਰ ਪੁੱਜੇ ਸਨ।Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।