Home /News /punjab /

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫਾ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫਾ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫਾ  (file photo)

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫਾ (file photo)

  • Share this:

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ।

ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ...

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖ ਕੇ ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ 28 ਸਤੰਬਰ ‘ਅੰਮ੍ਰਿਤ ਮਹੋਤਸਵ’ ਦਾ ਮਹੱਤਵਪੂਰਨ ਦਿਨ ਹੈ ਜਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਜਨਮ ਦਿਹਾੜੇ ਤੋਂ ਬਿਲਕੁਲ ਪਹਿਲਾਂ ਇਹ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਇਹ ਫ਼ੈਸਲਾ ਉਡੀਕਿਆ ਜਾ ਰਿਹਾ ਸੀ। ਮੋਦੀ ਨੇ ਇਸ ਫ਼ੈਸਲੇ ਲਈ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਲੋਕਾਂ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਸੰਘਰਸ਼ ਦੇ ਯੋਧਿਆਂ ਤੋਂ ਪ੍ਰੇਰਣਾ ਲੈ ਕੇ, ਉਨ੍ਹਾਂ ਦੇ ਆਦਰਸ਼ਾਂ ਨੂੰ ਮੰਨ ਕੇ, ਉਨ੍ਹਾਂ ਦੇ ਸੁਫ਼ਨਿਆਂ ਦੇ ਭਾਰਤ ਦੀ ਉਸਾਰੀ ਕਰਨੀ ਚਾਹੀਦੀ ਹੈ। ਸ਼ਹੀਦਾਂ ਦੀਆਂ ਯਾਦਗਾਰਾਂ, ਉਨ੍ਹਾਂ ਦੇ ਨਾਂ ਉਤੇ ਥਾਵਾਂ ਤੇ ਸੰਸਥਾਵਾਂ ਦੇ ਨਾਮ ਰੱਖੇ ਜਾਣ ਨਾਲ ਸਾਨੂੰ ਪ੍ਰੇਰਣਾ ਮਿਲਦੀ ਹੈ ਤੇ ਫ਼ਰਜ਼ ਦਾ ਅਹਿਸਾਸ ਹੁੰਦਾ ਹੈ।

Published by:Gurwinder Singh
First published:

Tags: Aam Aadmi Party, Bhagat singh, Bhagwant Mann