Home /News /punjab /

ਮਾਨ ਦਾ ਐਲਾਨ-ਪੰਜਾਬ ਵਿਚ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ

ਮਾਨ ਦਾ ਐਲਾਨ-ਪੰਜਾਬ ਵਿਚ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲ਼ਾਨ ਕੀਤਾ ਹੈ ਕਿ ਪੰਜਾਬ ਵਿਚ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਇਸ ਹਿਸਾਬ ਨਾਲ ਹਰ ਖਪਤਕਾਰ ਨੂੰ ਬਿਜਲੀ ਬਿੱਲ ਉਤੇ 600 ਯੂਨਿਟ ਮੁਫਤ ਮਿਲੇਗੀ। ਕਿਉਂਕਿ ਇਸ ਸਮੇਂ ਬਿਜਲੀ ਦਾ ਬਿੱਲ ਦੋ ਮਹੀਨੇ ਬਾਅਦ ਆਉਂਦਾ ਹੈ।

  • Share this:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲ਼ਾਨ ਕੀਤਾ ਹੈ ਕਿ ਪੰਜਾਬ ਵਿਚ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਇਸ ਹਿਸਾਬ ਨਾਲ ਹਰ ਖਪਤਕਾਰ ਨੂੰ ਬਿਜਲੀ ਬਿੱਲ ਉਤੇ 600 ਯੂਨਿਟ ਮੁਫਤ ਮਿਲੇਗੀ। ਕਿਉਂਕਿ ਇਸ ਸਮੇਂ ਬਿਜਲੀ ਦਾ ਬਿੱਲ ਦੋ ਮਹੀਨੇ ਬਾਅਦ ਆਉਂਦਾ ਹੈ।

ਉਨ੍ਹਾਂ ਐਲਾਨ ਕੀਤਾ ਹਰ ਵਰਗ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਉਨ੍ਹਾਂ ਕਿਹਾ ਕਿ ਖਜਾਨੇ ਵਿਚ ਕੋਈ ਘਾਟਾ ਨਹੀਂ, ਬੱਸ ਨੀਅਤ ਸਾਫ ਹੋਣੀ ਚਾਹੀਦੀ ਹੈ। ਉਨ੍ਹਾਂ ਆਖਿਆ ਹੈ ਕਿ ਖਜਾਨਾ ਵੀ ਭਰਾਂਗੇ ਤੇ ਉਸ ਵਿਚੋਂ ਲੋਕਾਂ ਦਾ ਹਿੱਸਾ ਉਨ੍ਹਾਂ ਨੂੰ ਵਾਪਸ ਵੀ ਕਰਾਂਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਦੱਸ ਦਈਏ ਕਿ ‘ਆਪ’ ਸਰਕਾਰ ਨੇ ਅੱਜ 16 ਅਪਰੈਲ ਨੂੰ ਆਪਣਾ ਪਹਿਲਾ ਮਹੀਨਾ ਮੁਕੰਮਲ ਕਰ ਲਿਆ ਹੈ ਅਤੇ ਇਸ ਮੌਕੇ ਮੁੱਖ ਮੰਤਰੀ ਨੇ ‘ਆਪ’ ਦਾ ਪਹਿਲਾ ਵਾਅਦਾ ਪੂਰਾ ਕਰਨ ਦਾ ਐਲਾਨ ਕੀਤਾ ਹੈ।

ਸਰਕਾਰ ਦੇ ਇਸ ਐਲਾਨ ਨਾਲ ਸੂਬੇ ਦੇ ਕਰੀਬ 73.80 ਲੱਖ ਘਰੇਲੂ ਖਪਤਕਾਰਾਂ ਵਿੱਚੋਂ 62.25 ਲੱਖ ਦੇ ਕਰੀਬ ਅਜਿਹੇ ਖਪਤਕਾਰਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਦੀ ਬਿਜਲੀ ਦੀ ਖਪਤ 300 ਯੂਨਿਟ ਤੱਕ ਹੈ।

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਸੀਜ਼ਨ ਦੇ ਹਿਸਾਬ ਨਾਲ ਖਪਤਕਾਰਾਂ ਦੀ ਗਿਣਤੀ ਬਦਲਦੀ ਰਹਿੰਦੀ ਹੈ। ਇਨ੍ਹਾਂ ਦੀ ਗਿਣਤੀ ਸਰਦੀਆਂ ਵਿੱਚ ਜ਼ਿਆਦਾ ਹੋ ਸਕਦੀ ਹੈ ਅਤੇ ਗਰਮੀਆਂ ਵਿੱਚ ਘੱਟ ਹੋ ਸਕਦੀ ਹੈ। ਪੀਐਸਪੀਸੀਐਲ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਖਪਤਕਾਰਾਂ ਦੀ ਔਸਤ ਸੰਖਿਆ ਲਗਭਗ 62.25 ਲੱਖ ਹੈ, ਜਿਸ ਨੂੰ ਅਸੀਂ ਕਈ ਬਿਲਿੰਗ ਚੱਕਰਾਂ ਵਿੱਚ ਪਿਛਲੇ ਖਪਤ ਦੇ ਪੈਟਰਨਾਂ ਦੇ ਆਧਾਰ 'ਤੇ ਕੱਢਿਆ ਹੈ। ਉਨ੍ਹਾਂ ਕਿਹਾ ਕਿ ਇਹ ਗਿਣਤੀ 84 ਫੀਸਦੀ ਦੇ ਕਰੀਬ ਹੈ।

ਇਹ ਪੁੱਛੇ ਜਾਣ 'ਤੇ ਕਿ ਇਹ ਸਬਸਿਡੀ ਕਿਵੇਂ ਕੰਮ ਕਰੇਗੀ, ਰਿਪੋਰਟ ਵਿਚ ਇਕ ਅਧਿਕਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਵੱਖ-ਵੱਖ ਸ਼੍ਰੇਣੀਆਂ ਅਧੀਨ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਸਾਲ 3,998 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕਰ ਰਹੀ ਹੈ।

ਲਗਭਗ 21.83 ਲੱਖ SC/BC/BPL ਖਪਤਕਾਰਾਂ ਨੂੰ 1657 ਕਰੋੜ ਰੁਪਏ ਦੀ ਸਾਲਾਨਾ ਘਰੇਲੂ ਸਬਸਿਡੀ ਦਿੱਤੀ ਜਾਵੇਗੀ ਅਤੇ ਮੌਜੂਦਾ ਨੀਤੀ (64.46 ਲੱਖ ਖਪਤਕਾਰ) ਦੇ ਅਨੁਸਾਰ 7KW ਤੱਕ ਲੋਡ ਵਾਲੇ ਖਪਤਕਾਰਾਂ ਨੂੰ 2341 ਕਰੋੜ ਰੁਪਏ ਸਾਲਾਨਾ ਸਬਸਿਡੀ ਦਿੱਤੀ ਜਾਵੇਗੀ।

ਇਹ ਸਬਸਿਡੀਆਂ ਮਿਲ ਕੇ ਲਗਭਗ 3998 ਕਰੋੜ ਰੁਪਏ ਪ੍ਰਤੀ ਸਾਲ ਬਣਦੀਆਂ ਹਨ। ਖਾਸ ਤੌਰ 'ਤੇ, SC/BC/BPL ਖਪਤਕਾਰਾਂ ਨੂੰ ਪਹਿਲੇ 200 ਯੂਨਿਟ ਪ੍ਰਤੀ ਮਹੀਨਾ ਪਹਿਲਾਂ ਹੀ ਮੁਫਤ ਦਿੱਤੇ ਜਾ ਰਹੇ ਹਨ।

Published by:Gurwinder Singh
First published:

Tags: Electricity, Electricity Bill