ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ ਹੈ। ਪਹਿਲੀ ਮੀਟਿੰਗ ਵਿਚ ਕੈਬਨਿਟ ਨੇ ਰੁਜ਼ਗਾਰ ਬਾਰੇ ਚਰਚਾ ਕੀਤਾ ਹੈ। ਕੈਬਨਿਟ ਵੱਲੋਂ 25000 ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਦੱਸਿਆ ਹੈ ਕਿ 25000 ਨੌਕਰੀਆਂ ਦਾ ਏਜੰਡਾ ਪਾਸ ਹੋਇਆ ਹੈ। ਜਿਸ ਵਿਚ 10 ਹਜ਼ਾਰ ਪੰਜਾਬ ਪੁਲਿਸ ਦੇ ਵੱਖ-ਵੱਖ ਅਹੁਦਿਆਂ ਉਤੇ ਤੇ 15000 ਵੱਖ ਵੱਖ ਸਰਕਾਰੀ ਵਿਭਾਗਾਂ ਦੇ ਬੋਰਡ ਤੇ ਕਾਰਪੋਰੇਸ਼ਨਾਂ ਵਿਚ ਹਨ।
ਉਨ੍ਹਾਂ ਕਿਹਾ ਕਿ ਭਰਤੀ ਯੋਗਤਾ ਮੁਤਾਬਕ ਹੋਵੇਗਾ। ਕਿਸੇ ਨਾਲ ਕੋਈ ਵਿਤਕਰਾ ਨਹੀੰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਸੀਂ ਆਪਣੇ ਚੋਣ ਪ੍ਰਚਾਰ ਵਿਚ ਵਾਅਦਾ ਕੀਤਾ ਸੀ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਨੌਕਰੀਆਂ ਬਾਰੇ ਫੈਸਲਾ ਲਿਆ ਜਾਵੇਗਾ। ਇਸ ਲਈ ਅੱਜ ਕੈਬਨਿਟ ਦੀ ਪਹਿਲੀ ਮੀਟਿੰਗ ਸੀ, ਜਿਸ ਵਿਚ ਕੈਬਨਿਟ ਨੇ ਰੁਜ਼ਗਾਰ ਬਾਰੇ ਚਰਚਾ ਕੀਤਾ ਹੈ। ਕੈਬਨਿਟ ਵੱਲੋਂ 25000 ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਮੀਟਿੰਗ ਵਿਚ 25000 ਨੌਕਰੀਆਂ ਦਾ ਏਜੰਡਾ ਪਾਸ ਹੋਇਆ ਹੈ। ਜਿਸ ਵਿਚ 10 ਹਜ਼ਾਰ ਪੰਜਾਬ ਪੁਲਿਸ ਦੇ ਵੱਖ-ਵੱਖ ਅਹੁਦਿਆਂ ਉਤੇ ਤੇ 15000 ਵੱਖ ਵੱਖ ਸਰਕਾਰੀ ਵਿਭਾਗਾਂ ਦੇ ਬੋਰਡ ਤੇ ਕਾਰਪੋਰੇਸ਼ਨਾਂ ਵਿਚ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Bhagwant Mann Cabinet, Bhagwant Mann Oath taking ceremony, Punjab Cabinet