Home /News /punjab /

AAP govt to regularise 35K contract staff: ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-35 ਹਜ਼ਾਰ ਕੱਚੇ ਮੁਲਾਜ਼ਮ ਹੋਣਗੇ ਪੱਕੇ

AAP govt to regularise 35K contract staff: ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-35 ਹਜ਼ਾਰ ਕੱਚੇ ਮੁਲਾਜ਼ਮ ਹੋਣਗੇ ਪੱਕੇ

35 ਹਜ਼ਾਰ

35 ਹਜ਼ਾਰ

Aap Govt on jobs in Punjab: ਦੱਸ ਦਈਏ ਕਿ ਪਿਛਲ਼ੀ ਕਾਂਗਰਸ ਸਰਕਾਰ ਵੇਲੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਚੰਨੀ ਨੇ ਇਸ ਸਬੰਧੀ ਆਪਣੀ ਵਾਹ-ਵਾਹ ਦੇ ਬੋਰਡ ਵੀ ਲਵਾ ਦਿੱਤੇ ਪਰ ਬਾਅਦ ਵਿਚ ਪਤਾ ਲੱਗਾ ਕਿ ਇਹ ਕਾਰਵਾਈ ਸਿਰੇ ਚੜ੍ਹੀ ਹੀ ਨਹੀਂ ਸੀ। ਇਸ ਸਬੰਧੀ ਫਾਇਲ ਰਾਜਪਾਲ ਕੋਲ ਅੜੀ ਰਹੀ।

ਹੋਰ ਪੜ੍ਹੋ ...
  • Share this:
    ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਤਿਹਾਸਕ (Bhagwant mann announces) ਫੈਸਲਾ ਲਿਆ ਹੈ। ਸਰਕਾਰ ਨੇ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ (35,000 employees to be regularised) ਕਰਨ ਦਾ ਐਲਾਨ ਕਰ ਦਿੱਤਾ ਹੈ।

    ਮਾਨ ਨੇ ਕਿਹਾ ਹੈ ਕਿ ਅਸੀਂ ਵਾਅਦਾ ਕੀਤਾ ਸੀ ਤੇ ਹੁਣ ਇਸ ਨੂੰ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਠੇਕੇ ਉਤੇ ਕੰਮ ਕਰਦੇ ਇਨ੍ਹਾਂ ਮੁਲਾਜ਼ਮਾਂ ਦੇ ਸਿਰ ਉਤੇ ਹਮੇਸ਼ਾਂ ਨੌਕਰੀ ਤੋਂ ਕੱਢੇ ਜਾਣ ਦੀ ਤਲਵਾਰ ਲਟਕਦੀ ਰਹਿੰਦੀ ਸੀ।

    ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

    ਦੱਸ ਦਈਏ ਕਿ ਪਿਛਲ਼ੀ ਕਾਂਗਰਸ ਸਰਕਾਰ ਵੇਲੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਚੰਨੀ ਨੇ ਇਸ ਸਬੰਧੀ ਆਪਣੀ ਵਾਹ-ਵਾਹ ਦੇ ਬੋਰਡ ਵੀ ਲਵਾ ਦਿੱਤੇ ਪਰ ਬਾਅਦ ਵਿਚ ਪਤਾ ਲੱਗਾ ਕਿ ਇਹ ਕਾਰਵਾਈ ਸਿਰੇ ਚੜ੍ਹੀ ਹੀ ਨਹੀਂ ਸੀ। ਇਸ ਸਬੰਧੀ ਫਾਇਲ ਰਾਜਪਾਲ ਕੋਲ ਅੜੀ ਰਹੀ।

    ਇਸ ਸਬੰਧੀ ਫਾਇਲ ਰਾਜਪਾਲ ਕੋਲ ਅੜੀ ਰਹੀ। ਹੁਣ ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਗਰੁੱਪ ਸੀ ਅਤੇ ਗਰੁੱਪ ਡੀ ਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਸੀ.ਐਮ.ਭਗਵੰਤ ਮਾਨ ਨੇ ਸੀ.ਐਸ ਨੂੰ ਹੁਕਮ ਦਿੱਤੇ ਹਨ ਕਿ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਅਗਲੇ ਸੈਸ਼ਨ ਤੋਂ ਪਹਿਲਾਂ ਖਾਕਾ ਤਿਆਰ ਕਰ ਲਿਆ ਜਾਵੇ। ਅਗਲੇ ਸੈਸ਼ਨ ਵਿੱਚ ਕਾਨੂੰਨ ਲਿਆਂਦਾ ਜਾਵੇਗਾ ਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਸਾਫ ਹੋ ਜਾਵੇਗਾ।
    Published by:Gurwinder Singh
    First published:

    Tags: Bhagwant Mann, Bhagwant Mann Cabinet, Contract, Government job, Job, Jobs, Permanent

    ਅਗਲੀ ਖਬਰ