
ਮਾਨ ਸਰਕਾਰ ਵੱਲੋਂ ਹੁਣ ਜੇਲ੍ਹਾਂ ਵਿਚ ਵੀਆਈਪੀ ਕਲਚਰ ਖ਼ਤਮ ਕਰਨ ਦਾ ਫੈਸਲਾ (ਫਾਇਲ ਫੋਟੋ)
ਪੰਜਾਬ ਵਿਚ ਵੀਆਈਪੀ ਕਲਚਰ ਨੂੰ ਠੱਲ੍ਹ ਪਾਉਣ ਲਈ ਭਗਵੰਤ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਹ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਵੀਡੀਓ ਸੁਨੇਹੇ ਰਾਹੀਂ ਕਿਹਾ ਕਿ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨਾਂ ਦੀ ਦੁਰਵਰਤੋਂ ਰੋਕਣ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 710 ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ਤੋਂ ਹੈਰਾਨ ਹੁੰਦੇ ਹਨ ਕਿ ਅਦਾਲਤਾਂ ਵੱਲੋਂ ਦੋਸ਼ੀ ਕਰਾਰ ਦਿੱਤਾ ਬੰਦਾ ਜੇਲ੍ਹਾਂ ਵਿੱਚ ਵੀਆਈਪੀ ਕਿਵੇਂ ਬਣ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦਾ ਨੈੱਟਵਰਕ ਚੱਲਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੁਧਾਰ ਘਰ ਹੁਣ ਅਸਲ ਵਿੱਚ ਅਪਰਾਧੀਆਂ ਨੂੰ ਸੁਧਾਰਣਗੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।