ਭਗਵੰਤ ਮਾਨ ਦਾ ਦਾਅਵਾ, ਮੈਨੂੰ ਬੀਜੇਪੀ 'ਚ ਆਉਣ ਦਾ ਦਿੱਤਾ ਗਿਆ ਆਫਰ

ਭਗਵੰਤ ਮਾਨ ਦਾ ਦਾਅਵਾ, ਮੈਨੂੰ ਬੀਜੇਪੀ 'ਚ ਆਉਣ ਦਾ ਦਿੱਤਾ ਗਿਆ ਆਫਰ

 • Share this:
  ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ਉਤੇ ਪੰਜਾਬ ਦੇ ਆਗੂਆਂ ਦੀ ਖਰੀਦੋ-ਫਰੋਖਤ ਕਰਨ ਦਾ ਦੋਸ਼ ਲਾਇਆ ਹੈ।

  ਮਾਨ ਨੇ ਕਿਹਾ ਕਿ ਭਾਜਪਾ ਦੇ ਇਕ ਸੀਨੀਅਰ ਆਗੂ ਨੇ ਪਿਛਲੇ ਦਿਨੀਂ ਉਨ੍ਹਾਂ ਨੂੰ ਵੀ ਪੈਸਿਆਂ ਅਤੇ ਕੈਬਨਿਟ ਰੈਂਕ ਦਾ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਅਜਿਹੀ ਕਿਸੇ ਪੇਸ਼ਕਸ਼ ਤੋਂ ਨਾਂਹ ਕਰ ਦਿੱਤੀ।

  ‘ਆਪ’ ਆਗੂ ਨੇ ਕਿਹਾ ਕਿ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਕੰਮ ਕਰਦੇ ਰਹਿਣਗੇ। ਸ੍ਰੀ ਮਾਨ ਨੇ ਕਿਹਾ ਕਿ ਭਾਜਪਾ ਨੇ ‘ਆਪ’ ਦੇ ਕੁਝ ਵਿਧਾਇਕਾਂ ਨੂੰ ਵੀ ਖਰੀਦਣ ਦੀ ਕੋਸ਼ਿਸ਼ ਕੀਤੀ, ਪਰ ਸਫ਼ਲ ਨਹੀਂ ਹੋ ਸਕੀ।

  ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚੋਂ ਸਫਾਇਆ ਹੋ ਚੁੱਕਿਆ ਹੈ, ਹੁਣ ਉਹ ਹੋਰਨਾਂ ਪਾਰਟੀਆਂ ਦੇ ਸਹਾਰੇ ਪੰਜਾਬ ਦੀ ਸੱਤਾ ਵਿੱਚ ਆਉਣਾ ਚਾਹੁੰਦੇ ਹਨ। ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ।

  ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਾਤਲ ਪਾਰਟੀ ਵੱਲ ਮਰੀਆਂ ਜ਼ਮੀਰਾਂ ਵਾਲੇ ਹੀ ਜਾ ਸਕਦੇ ਹਨ। ਮਾਨ ਨੇ ਕਿਹਾ ਕਿ ਉਹ ‘ਕਮਿਸ਼ਨ’ ’ਤੇ ਨਹੀਂ ਬਲਕਿ ‘ਮਿਸ਼ਨ’ ਉੱਤੇ ਹਨ।
  Published by:Gurwinder Singh
  First published:
  Advertisement
  Advertisement