• Home
  • »
  • News
  • »
  • punjab
  • »
  • BHAGWANT MANN CALLED A MEETING ON 7TH TO DISCUSS WITH ALL THE SCHOOL PRINCIPALS AND HEADMASTERS OF THE STATE

ਭਗਵੰਤ ਮਾਨ ਨੇ 7 ਮਈ ਨੂੰ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਸੱਦੀ

ਭਗਵੰਤ ਮਾਨ ਨੇ 7 ਮਈ ਨੂੰ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਸੱਦੀ (ਫਾਇਲ ਫੋਟੋ)

  • Share this:
    ਸਿੱਖਿਆ ਖੇਤਰ ਵਿਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਤ ਸਿੰਘ ਮਾਨ ਨੇ ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਸੱਦੀ ਹੈ। ਇਹ ਮੀਟਿੰਗ 7 ਮਈ ਨੂੰ ਹੋਵੇਗੀ।

    ਇਸ ਬਾਰੇ ਡੀਜੀਐੱਸਈ ਪੰਜਾਬ ਨੇ ਪੱਤਰ ਜਾਰੀ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਛੁੱਟੀ ਨਾ ਲੈਣ ਦੇ ਆਦੇਸ਼ ਦਿੱਤੇ ਹਨ। ਜੇ ਕੋਈ ਅਧਿਕਾਰੀ ਛੁੱਟੀ ਲੈਣਾ ਚਾਹੁੰਦਾ ਹੈ ਤਾਂ ਉਸ ਦੀ ਪਰਵਾਨਗੀ ਮੁੱਖ ਸਕੱਤਰ ਸਕੂਲ ਸਿੱਖਿਆ ਤੋਂ ਲੈਣੀ ਪਵੇਗੀ।

    ਇਸ ਲਈ ਮੀਟਿੰਗ ਵਿੱਚ ਪਿ੍ੰਸੀਪਲ ਅਤੇ ਮੁੱਖ ਅਧਿਕਾਪਕਾਂ ਨੂੰ ਨਵੇਂ ਆਦੇਸ਼ ਜਾਰੀ ਕੀਤੇ ਜਾ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਿਛਲੇ ਦਿਨੀਂ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਕੇ ਆਏ ਸਨ ਅਤੇ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਜ਼ਿਕਰ ਕੀਤਾ ਸੀ।

    ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਖੇਤਰਾਂ ਨੂੰ ਵੱਧ ਤਕਜੀਹ ਦਿੱਤੀ ਜਾ ਰਹੀਹੈ। ਪੰਜਾਬ ਸਰਕਾਰ ਇਨ੍ਹਾਂ ਖੇਤਰਾਂ ਵਿਚ ਦਿੱਲੀ ਮਾਡਲ ਰਾਹੀਂ ਸੁਧਾਰ ਲਿਆਉਣ ਦੀ ਤਿਆਰੀ ਵਿਚ ਹੈ।

    Published by:Gurwinder Singh
    First published: