ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਉਨ੍ਹਾਂ ਦੇ ਦੋਨੋ ਬੱਚੇ ਧੀ ਸੀਰਤ ਕੌਰ ਮਾਨ (21) ਅਤੇ ਬੇਟਾ ਦਿਲਸ਼ਾਨ ਮਾਨ (17) ਵੀ ਪਹੁੰਚ ਰਹੇ ਹਨ। ਇੰਡਿਯਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਿਕ ਉਹ ਅਮਰੀਕਾ ਤੋਂ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚ ਰਹੇ ਹਨ।
ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਇੰਦਰਪ੍ਰੀਤ ਕੌਰ (Bhagwant Mann former wife Inderpreet Kaur) 2015 'ਚ ਅਲੱਗ ਹੋ ਗਏ ਸਨ ਅਤੇ ਤਲਾਕ਼ ਲੈਣ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ ਦੋਨੋ ਬੱਚੇ ਇੰਦਰਪ੍ਰੀਤ ਨਾਲ ਅਮਰੀਕਾ ਰਹਿਣ ਲੱਗ ਪਏ ਸਨ। 2014 ਵਿੱਚ ਭਗਵੰਤ ਮਾਨ ਲਈ ਲੋਕ ਸਭਾ ਚੋਣਾਂ ਚ ਇੰਦਰਪ੍ਰੀਤ ਕੌਰ ਨੇ ਸਾਥ ਦਿੱਤਾ ਸੀ ਅਤੇ ਸੰਗਰੂਰ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਪ੍ਰਚਾਰ ਕੀਤਾ ਸੀ। ਮਾਨ 2014 'ਚ ਪਹਿਲੀ ਵਾਰ ਲੋਕ ਸਭਾ ਲਈ ਚੋਣ ਲੜੇ ਸਨ।
Bhagwant Mann Oath Taking Ceremony Live Updates: 'ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ'
ਖ਼ਬਰ ਮੁਤਾਬਿਕ ਇੰਦਰਪ੍ਰੀਤ ਨੇ ਕਿਹਾ ਕਿ ਬੱਚੇ ਬਹੁਤ ਖੁਸ਼ ਹਨ ਅਤੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮਾਨ ਹਮੇਸ਼ਾ ਹੀ ਉਨ੍ਹਾਂ ਦੀ ਅਰਦਾਸ ਚ ਸ਼ਾਮਲ ਸਨ।
ਭਗਵੰਤ ਮਾਨ ਕਰੀਬ ਕਰੀਬ 12:30 ਵਜੇ ਮੁੱਖ ਮੰਤਰੀ (Bhagwant Mann's oath-taking ceremony ) ਵੱਜੋਂ ਹਲਫ਼ ਲੈਣਗੇ। ਇਸ ਪ੍ਰੋਗਰਾਮ ਵਿੱਚ ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਭਗਵੰਤ ਮਾਨ, ਕੇਜਰੀਵਾਲ ਦੇ ਨਾਲ ਹੀ ਮੁਹਾਲੀ ਤੋਂ ਕਰੀਬ 10 ਵਜੇ ਰਵਾਨਾ ਹੋਣਗੇ।
Bhagwant Mann Oath Ceremony: 4 ਲੱਖ ਲੋਕ ਬਣਨਗੇ ਭਗਵੰਤ ਮਾਨ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕਣ ਦੇ ਗਵਾਹ
ਪੰਜਾਬ ਨੂੰ ਅੱਜ ਭਗਵੰਤ ਮਾਨ ਦੇ ਰੂਪ ਵਿੱਚ ਨਵਾਂ ਮੁੱਖ ਮੰਤਰੀ ਮਿਲਣ ਵਾਲਾ ਹੈ। ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕ ਸਮਾਗਮ ਲਈ ਪੁਖਤਾ ਤਿਆਰੀਆਂ ਹਨ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ।
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ ਸਵੇਰੇ ਮੋਹਾਲੀ ਵਿਖੇ ਆਪਣੇ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਖਟਕੜ ਕਲਾਂ ਵਿਖੇ ਰਵਾਨਗੀ ਤੋਂ ਪਹਿਲਾਂ ਪੰਜਾਬ ਵਾਸੀਆਂ ਦੇ ਨਾਂਅ ਇੱਕ ਟਵੀਟ ਵੀ ਕੀਤਾ।
ਮਾਨ ਨੇ ਟਵੀਟ ਵਿੱਚ ਕਿਹਾ, ''ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ।''
Published by:Anuradha Shukla
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।