
ਭਗਵੰਤ ਮਾਨ ਨੇ ਹਲਕਾ ਧੂਰੀ ਤੋਂ ਭਰੇ ਨਾਮਜ਼ਦਗੀ ਕਾਗ਼ਜ਼
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਅੱਜ ਆਪਣੇ ਸਮਰਥਕਾਂ ਸਮੇਤ ਪਹੁੰਚ ਕੇ ਵਿਧਾਨ ਸਭਾ ਹਲਕਾ ਧੂਰੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਆਪਣੀ ਮਾਤਾ ਹਰਪਾਲ ਕੌਰ ਅਤੇ ਗਵਾਹ ਵਜੋਂ ਆਪ ਆਗੂ ਦਲਵੀਰ ਸਿੰਘ ਢਿੱਲੋਂ ਨਾਲ ਕਾਗ਼ਜ਼ ਭਰਨ ਆਏ ਭਗਵੰਤ ਮਾਨ ਨੂੰ ਭਾਵੇਂ ਚੋਣ ਕਮਿਸ਼ਨਰ ਵਲੋਂ ਜਾਰੀ ਕੋਵਿਡ ਦਿਸ਼ਾ-ਨਿਰਦੇਸ਼ ਦੇ ਚੱਲਦਿਆਂ ਬਹੁਤੇ ਸਮਰਥਕਾਂ ਨੂੰ ਨਾਲ ਲਿਜਾਏ ਦੀ ਇਜਾਜ਼ਤ ਨਹੀਂ ਮਿਲੀ, ਜਿਸ ਕਾਰਨ ਉਹ ਕੇਵਲ ਇਕ ਗਵਾਹ ਅਤੇ ਆਪਣੀ ਮਾਤਾ ਦੇ ਨਾਲ ਹੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਗਏ।
ਭਗਵੰਤ ਮਾਨ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਬਣੇ।
ਹਾਲ ਹੀ 'ਚ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਉਹਨਾਂ ਨੂੰ ਸੀਐੱਮ ਉਮੀਦਵਾਰ ਐਲਾਨਿਆ ਸੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਉਹਨਾਂ ਨੂੰ ਖੂਬ ਪਿਆਰ ਦਿੱਤਾ ਗਿਆ ਅਤੇ ਉਹਨਾਂ ਦੀ ਜਿੱਤ ਦਾ ਦਾਅਵਾ ਕੀਤਾ ਗਿਆ ਹੈ। 'ਆਪ' ਦਾ ਦਾਅਵਾ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਰੂਪ 'ਚ ਦੇਖਣਾ ਚਾਹੁੰਦੇ ਹਨ। ਇਸੇ ਲਈ ਪਾਰਟੀ ਨੇ ਮਾਨ ਨੂੰ ਸੀਐਮ ਦਾ ਚਿਹਰਾ ਬਣਾਉਣ ਦਾ ਫੈਸਲਾ ਕੀਤਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।