ਭਗਵੰਤ ਮਾਨ ਸਰਕਾਰ ਨੇ ਫ਼ਸਲੀ ਖ਼ਰਾਬੇ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਰਾਸ਼ੀ ਵਿਚ 25 ਫ਼ੀਸਦੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ 10 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ੇ ਦੀ ਰਾਸ਼ੀ ਕਿਸਾਨ ਦੇ ਖਾਤਿਆਂ ’ਚ ਪਾ ਦਿੱਤੀ ਜਾਵੇਗੀ।
ਕਿਸਾਨਾਂ ਨੂੰ ਪ੍ਰਤੀ ਏਕੜ 12 ਹਜ਼ਾਰ ਰੁਪਏ ਮੁਆਵਜ਼ਾ ਰਾਜ ਆਫ਼ਤ ਰਾਹਤ ਫੰਡ ਵਿੱਚੋਂ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਇਸ ਵਿੱਚ ਤਿੰਨ ਹਜ਼ਾਰ ਰੁਪਏ ਦਾ ਹੋਰ ਯੋਗਦਾਨ ਪਾਵੇਗੀ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਬੇਮੌਸਮੇ ਮੀਂਹ ਤੇ ਝੱਖੜ ਕਾਰਨ ਸੂਬੇ ਵਿਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ ਸੀ। ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ 75 ਤੋਂ 100 ਫ਼ੀਸਦੀ ਨੁਕਸਾਨੀਆਂ ਫ਼ਸਲਾਂ ਲਈ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 33 ਤੋਂ 75 ਫ਼ੀਸਦੀ ਨੁਕਸਾਨੀ ਫ਼ਸਲ ਲਈ 6,750 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਲਈ 95,100 ਰੁਪਏ ਅਤੇ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।