Home /News /punjab /

ਭਾਜਪਾ ਆਗੂ ਗਰੇਵਾਲ ਵੱਲੋਂ ਭਗਵੰਤ ਮਾਨ ਸਰਕਾਰ ਦੇ ਫੈਸਲੇ ਦਾ ਸਵਾਗਤ

ਭਾਜਪਾ ਆਗੂ ਗਰੇਵਾਲ ਵੱਲੋਂ ਭਗਵੰਤ ਮਾਨ ਸਰਕਾਰ ਦੇ ਫੈਸਲੇ ਦਾ ਸਵਾਗਤ

ਭਾਜਪਾ ਆਗੂ ਗਰੇਵਾਲ ਵੱਲੋਂ ਭਗਵੰਤ ਮਾਨ ਸਰਕਾਰ ਦੇ ਫੈਸਲੇ ਦਾ ਸਵਾਗਤ (ਫਾਇਲ ਫੋਟੋ)

ਭਾਜਪਾ ਆਗੂ ਗਰੇਵਾਲ ਵੱਲੋਂ ਭਗਵੰਤ ਮਾਨ ਸਰਕਾਰ ਦੇ ਫੈਸਲੇ ਦਾ ਸਵਾਗਤ (ਫਾਇਲ ਫੋਟੋ)

  • Share this:
    ਪੰਜਾਬ ਵਿਚ ਭਗਵੰਤ ਮਾਨ (CM Bhagwant Mann) ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਨੇ 184 ਸਾਬਕਾ ਵਿਧਾਇਕਾਂ-ਮੰਤਰੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਲਿਸਟ 'ਚ ਅਕਾਲੀ ਦਲ, ਕਾਂਗਰਸ ਤੇ ਬੀਜੇਪੀ ਦੇ ਐਮਐਲਏ ਦੇ ਨਾਂ ਵੀ ਸ਼ਾਮਲ ਹਨ।

    ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਇਸ ਫੈਸਲੇ ਉਤੇ ਭਗਵੰਤ ਮਾਨ ਦੀ ਤਰੀਫ ਕੀਤੀ। ਉਨ੍ਹਾਂ ਕਿਹਾ ਕਿ 170 ਤੋਂ ਵੱਧ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਦਾ ਮੈਂ ਸੁਆਗਤ ਕਰਦਾ ਹਾਂ ਕਿਉਂਕਿ ਇਕ-ਇਕ ਬੰਦੇ ਦੇ ਨਾਲ ਸੌ-ਸੌ-ਪੁਲਿਸ ਵਾਲੇ ਰਹਿੰਦੇ ਸਨ, ਜੋ ਕਿ ਸਰਾਸਰ ਗਲਤ ਸੀ।

    ਹੁਣ ਉਨ੍ਹਾਂ ਮੁਲਾਜ਼ਮਾਂ ਨੂੰ ਲੋਕਾਂ ਦੇ ਭਲੇ ਲਈ ਲਾਇਆ ਜਾਵੇਗਾ, ਇਸ ਲਈ ਮੈਂ ਇਸ ਫੈਸਲੇ ਦਾ ਸਵਾਗਤ ਕਰਦਾ ਹਾਂ।

    ਹਾਲਾਂਕਿ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਵੱਲੋਂ 'ਜੁਗਾੜ ਰੇਹੜੀਆਂ' ਨੂੰ ਰੋਕਣ ਦੇ ਫੈਸਲੇ ਨੂੰ ਗਲਤ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਯੂਪੀ ਵਿੱਚ ਭਾਜਪਾ ਦੀ ਸਰਕਾਰ ਸੀ ਅਤੇ ਰਾਜਨਾਥ ਸਿੰਘ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਸਾਫ਼ ਕਿਹਾ ਸੀ ਕਿ ਅਜਿਹੇ ਜੁਗਾੜ ਦਾ ਕੋਈ ਚਲਾਨ ਨਹੀਂ ਕੀਤਾ ਜਾਵੇਗਾ। ਪੰਜਾਬ 'ਚ ਪਹਿਲਾਂ ਹੀ ਬੇਰੁਜ਼ਗਾਰੀ ਹੈ ਅਤੇ ਇਸ 'ਤੇ ਅਜਿਹਾ ਫੈਸਲਾ ਲੈਣਾ ਨਿੰਦਣਯੋਗ ਹੈ।

    ਹਰਜੀਤ ਗਰੇਵਾਲ ਨੇ ਪੰਜਾਬ ਹਰਿਆਣਾ ਸਮੇਤ ਪੂਰੇ ਦੇਸ਼ 'ਚ ਬਿਜਲੀ ਸੰਕਟ 'ਤੇ ਕਿਹਾ ਕਿ ਸਰਕਾਰ ਨੇ 300 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਹੈ ਅਤੇ ਜੋ ਜੁਲਾਈ 'ਚ ਲਾਗੂ ਹੋਣ ਜਾ ਰਿਹਾ ਹੈ, ਉਸ ਤੋਂ ਪਹਿਲਾਂ ਦੱਸੋ ਕਿ ਬਜਟ ਕਿੱਥੋਂ ਆਵੇਗਾ।

    ਪੰਜਾਬ ਸਰਕਾਰ ਨੂੰ ਵਾਈਟ ਪੇਪਰ ਜਾਰੀ ਕਰਕੇ ਇਸ ਵਿੱਚ ਸਭ ਕੁਝ ਦਿਖਾਉਣਾ ਚਾਹੀਦਾ ਹੈ
    Published by:Gurwinder Singh
    First published:

    Tags: Bhagwant Mann, Bhagwant Mann Cabinet, BJP Protest

    ਅਗਲੀ ਖਬਰ