Home /News /punjab /

ਫਸਲ ਖਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਐਕਸ਼ਨ 'ਚ ਮਾਨ ਸਰਕਾਰ, CM ਨੇ ਜਾਰੀ ਕੀਤੇ ਹੁਕਮ

ਫਸਲ ਖਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਐਕਸ਼ਨ 'ਚ ਮਾਨ ਸਰਕਾਰ, CM ਨੇ ਜਾਰੀ ਕੀਤੇ ਹੁਕਮ

(ਫਾਇਲ ਫੋਟੋ)

(ਫਾਇਲ ਫੋਟੋ)

ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਨੇ ਫ਼ਸਲੀ ਖ਼ਰਾਬੇ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਰਾਸ਼ੀ ਵਿਚ 25 ਫ਼ੀਸਦੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ 10 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ੇ ਦੀ ਰਾਸ਼ੀ ਕਿਸਾਨ ਦੇ ਖਾਤਿਆਂ ’ਚ ਪਾ ਦਿੱਤੀ ਜਾਵੇਗੀ।

  • Share this:

ਫ਼ਸਲ ਖਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਐਕਸ਼ਨ 'ਚ ਨਜ਼ਰ ਆ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਆਖਿਆ ਹੈ। ਉਨ੍ਹਾਂ ਨੇ ਅਫ਼ਸਰਾਂ ਨੂੰ ਵੀ ਪਿੰਡਾਂ 'ਚ ਜਾ ਕੇ ਜਲਦ ਗਿਰਦਾਵਰੀ ਰਿਪੋਰਟ ਬਣਾਉਣ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਆਖਿਆ ਹੈ ਕਿ ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ। ਉਨ੍ਹਾਂ ਆਖਿਆ ਕਿ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ।

ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਨੇ ਫ਼ਸਲੀ ਖ਼ਰਾਬੇ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਰਾਸ਼ੀ ਵਿਚ 25 ਫ਼ੀਸਦੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ 10 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ੇ ਦੀ ਰਾਸ਼ੀ ਕਿਸਾਨ ਦੇ ਖਾਤਿਆਂ ’ਚ ਪਾ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਪ੍ਰਤੀ ਏਕੜ 12 ਹਜ਼ਾਰ ਰੁਪਏ ਮੁਆਵਜ਼ਾ ਰਾਜ ਆਫ਼ਤ ਰਾਹਤ ਫੰਡ ਵਿੱਚੋਂ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਇਸ ਵਿੱਚ ਤਿੰਨ ਹਜ਼ਾਰ ਰੁਪਏ ਦਾ ਹੋਰ ਯੋਗਦਾਨ ਪਾਵੇਗੀ। ਦੱਸ ਦਈਏ ਕਿ ਮੁੱਖ ਮੰਤਰੀ ਨੇ ਬੇਮੌਸਮੇ ਮੀਂਹ ਤੇ ਝੱਖੜ ਕਾਰਨ ਸੂਬੇ ਵਿਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ ਸੀ। ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ 75 ਤੋਂ 100 ਫ਼ੀਸਦੀ ਨੁਕਸਾਨੀਆਂ ਫ਼ਸਲਾਂ ਲਈ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 33 ਤੋਂ 75 ਫ਼ੀਸਦੀ ਨੁਕਸਾਨੀ ਫ਼ਸਲ ਲਈ 6,750 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਲਈ 95,100 ਰੁਪਏ ਅਤੇ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Published by:Gurwinder Singh
First published:

Tags: Bhagwant Mann, Bhagwant Mann Cabinet, Farmers, Progressive Farmer, Punjab farmers