ਭਗਵੰਤ ਮਾਨ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਅੜਿੱਕਿਆਂ ਦਾ ਹੱਲ ਕਰਦੇ ਹੋਏ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਪ੍ਰਕਿਰਿਆ ਤਹਿਤ ਸਿੱਖਿਆ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਦਿਆਂ ਸ੍ਰੀ ਹੇਅਰ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਮੁਹਿੰਮ ਚਲਾਈ ਹੈ।
ਇਸ ਸਬੰਧ ਵਿੱਚ ਪਛੜੇ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਦੀ ਠੋਸ ਨੀਂਹ ਬਣਾਉਣ ਵਿੱਚ ਮੁੱਢਲੀ ਸਿੱਖਿਆ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਨਵ-ਨਿਯੁਕਤ ਐਲੀਮੈਂਟਰੀ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Bhagwant Mann Cabinet, Government schools, Punjab School Education Board, Teachers