ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਚ ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਲਈ ਵੱਡੇ ਪੱਧਰ ਉਤੇ ਭਰਤੀਆਂ ਕੀਤੀਆਂ ਗਈਆਂ ਹਨ।
ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਕੋਸ਼ਿਸ਼ਾਂ ਜਾਰੀ ਹਨ। ਜ਼ਿਆਦਾਤਰ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਹੈ। ਬਾਕੀ ਰਹਿੰਦੇ ਕੁਝ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰ ਦਿੱਤੀਆਂ ਗਈਆਂ ਹਨ। ਕੁਝ ਕਾਨੂੰਨੀ ਉਲਝਣਾ ਹੈ, ਜਿਨ੍ਹਾਂ ਨੂੰ ਦੂਰ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਕੱਚੀ ਭਰਤੀ ਵਾਲਾ ਕੰਮ ਹੀ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੱਚਾ ਸ਼ਬਦ ਹੀ ਖਤਮ ਕਰ ਦੇਣਾ ਹੈ। ਸਾਰਿਆਂ ਮੁਲਾਜ਼ਮਾਂ ਨੂੰ ਬਰਾਬਰ ਤਨਖਾਹ ਮਿਲੇਗੀ।
ਉਨ੍ਹਾਂ ਕੋਲ ਬਹੁਤ ਸਾਰੇ ਮੁਲਾਜ਼ਮ ਗਿਲਾ ਕਰਦੇ ਹਨ ਕਿ 6 ਤੋਂ 8 ਹਜ਼ਾਰ ਵਿਚ ਉਨ੍ਹਾਂ ਦਾ ਗੁਜ਼ਾਰਾ ਹੋਣਾ ਔਖਾ ਹਨ, ਹੁਣ ਤੁਹਾਡੀ ਆਪਣੀ ਸਰਕਾਰ ਹੈ। ਇਸ ਲਈ ਉਨਾਂ ਨੂੰ ਵੀ ਸਰਕਾਰੀ ਮੁਲਾਜ਼ਮਾਂ ਵਾਲੀਆਂ ਤਨਖਾਹਾਂ ਮਿਲਣਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann