Home /News /punjab /

ਭਗਵੰਤ ਮਾਨ ਵੱਲੋਂ ਮੀਂਹ ਕਾਰਨ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ ਜਾਰੀ

ਭਗਵੰਤ ਮਾਨ ਵੱਲੋਂ ਮੀਂਹ ਕਾਰਨ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ ਜਾਰੀ

ਭਗਵੰਤ ਮਾਨ ਵੱਲੋਂ ਮੀਂਹ ਕਾਰਨ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ ਜਾਰੀ (ਫਾਇਲ ਫੋਟੋ)

ਭਗਵੰਤ ਮਾਨ ਵੱਲੋਂ ਮੀਂਹ ਕਾਰਨ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ ਜਾਰੀ (ਫਾਇਲ ਫੋਟੋ)

  • Share this:

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਂਹ ਕਾਰਨ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਪਿਛਲੇ 3 ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ 'ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

ਮੁੱਖ ਮੰਤਰੀ ਨੇ ਆਖਿਆ ਹੈ ਕਿ ਉਨ੍ਹਾਂ ਨੇ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ।

ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਪਿਛਲੇ 3 ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ 'ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ...ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ...

ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ...

Published by:Gurwinder Singh
First published:

Tags: Bhagwant Mann, Farmer, Heavy rain fall, Punjab farmers