Home /News /punjab /

ਕਾਂਗਰਸ ਹੀ ਦੱਸ ਦੇਵੇ ਕੀ ਉਨ੍ਹਾਂ ਦਾ ਮੁੱਖ ਮੰਤਰੀ ਉਮੀਦਵਾਰ ਚੰਨੀ ਹੈ ਕਿੱਥੇ ਏ: ਮਾਨ

ਕਾਂਗਰਸ ਹੀ ਦੱਸ ਦੇਵੇ ਕੀ ਉਨ੍ਹਾਂ ਦਾ ਮੁੱਖ ਮੰਤਰੀ ਉਮੀਦਵਾਰ ਚੰਨੀ ਹੈ ਕਿੱਥੇ ਏ: ਮਾਨ

ਕਾਂਗਰਸ ਹੀ ਦੱਸ ਦੇਵੇ ਕੀ ਉਨ੍ਹਾਂ ਦਾ ਮੁੱਖ ਮੰਤਰੀ ਉਮੀਦਵਾਰ ਚੰਨੀ ਹੈ ਕਿੱਥੇ ਏ: ਮਾਨ (ਫਾਇਲ ਫੋਟੋ)

ਕਾਂਗਰਸ ਹੀ ਦੱਸ ਦੇਵੇ ਕੀ ਉਨ੍ਹਾਂ ਦਾ ਮੁੱਖ ਮੰਤਰੀ ਉਮੀਦਵਾਰ ਚੰਨੀ ਹੈ ਕਿੱਥੇ ਏ: ਮਾਨ (ਫਾਇਲ ਫੋਟੋ)

ਉਨ੍ਹਾਂ ਕਿਹਾ ਕਿ ਸਰਕਾਰ, ਚੰਨੀ ਤੋਂ ਜਾਣਨਾ ਚਾਹੁੰਦੀ ਹੈ ਆਖਰੀ ਦਿਨਾਂ ਦੌਰਾਨ ਲਏ ਗਏ ਫੈਸਲੇ ਕਿਉਂ ਅਤੇ ਕਿਵੇਂ ਲਏ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਿਵੇਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਕੋਈ ਖੁਰਾ-ਖੋਜ ਨਹੀਂ ਲੱਭ ਰਿਹਾ....ਕਾਂਗਰਸ ਪਾਰਟੀ ਹੀ ਦੱਸ ਦੇਵੇ ਕਿ ਉਸ ਦਾ ਸਾਬਕਾ ਮੁੱਖ ਮੰਤਰੀ ਅਤੇ ਲੰਘੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਇਸ ਸਮੇਂ ਕਿੱਥੇ ਹੈ?

ਹੋਰ ਪੜ੍ਹੋ ...
  • Share this:

    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਨ ਮੌਕੇ ਹਾਕਮ ਧਿਰ ਅਤੇ ਕਾਂਗਰਸ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਰੋਸਗੀ ਮਤੇ ਨੂੰ ਗੈਰਕਾਨੂੰਨੀ ਤੇ ਗੈਰਸੰਵਿਧਾਨਕ ਕਰਾਰ ਦਿੱਤਾ।

    ਰੌਲੇ-ਰੱਪੇ ਕਰਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਦਨ ਦੀ ਕਾਰਵਾਈ ਤਿੰਨ ਵਾਰੀ ਮੁਲਤਵੀ ਕਰਨੀ ਪਈ ਤੇ ਆਖਿਰ ਨੂੰ ਕਾਂਗਰਸ ਦੇ ਸਾਰੇ ਮੈਂਬਰਾਂ ਨੂੰ ਸਦਨ ਵਿੱਚੋਂ ਕੱਢਣ ਦੇ ਹੁਕਮ ਦਿੱਤੇ। ਇਸ ਦੌਰਾਨ ਇਕ ਦਿਨ ਲਈ ਸੱਦੇ ਇਜਲਾਸ ਦੀ ਮਿਆਦ 3 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ ਤੇ ਉਸੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਭਰੋਸਗੀ ਮਤੇ ’ਤੇ ਬਹਿਸ ਦਾ ਜਵਾਬ ਦੇਣਗੇ।

    ਇਸ ਦੌਰਾਨ ਭਗਵੰਤ ਮਾਨ ਨੇ ਵਿਰੋੇਧੀ ਧਿਰਾਂ ਨੂੰ ਤਿੱਖੇ ਸਵਾਲ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਦੇ ਆਖਰੀ ਦਿਨਾਂ ਦੌਰਾਨ ਕਈ ਅਜਿਹੇ ਫੈਸਲੇ ਲਏ, ਜਿਨ੍ਹਾਂ ਕਰਕੇ ਮੌਜੂਦਾ ਸਰਕਾਰ ਸਾਹਮਣੇ ਸੰਕਟ ਖੜ੍ਹਾ ਹੋ ਗਿਆ ਹੈ।

    ਉਨ੍ਹਾਂ ਕਿਹਾ ਕਿ ਸਰਕਾਰ, ਚੰਨੀ ਤੋਂ ਜਾਣਨਾ ਚਾਹੁੰਦੀ ਹੈ ਆਖਰੀ ਦਿਨਾਂ ਦੌਰਾਨ ਲਏ ਗਏ ਫੈਸਲੇ ਕਿਉਂ ਅਤੇ ਕਿਵੇਂ ਲਏ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਿਵੇਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਕੋਈ ਖੁਰਾ-ਖੋਜ ਨਹੀਂ ਲੱਭ ਰਿਹਾ....ਕਾਂਗਰਸ ਪਾਰਟੀ ਹੀ ਦੱਸ ਦੇਵੇ ਕਿ ਉਸ ਦਾ ਸਾਬਕਾ ਮੁੱਖ ਮੰਤਰੀ ਅਤੇ ਲੰਘੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਇਸ ਸਮੇਂ ਕਿੱਥੇ ਹੈ?

    ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿਚ ਆਪਣੀਆਂ ਦੋਵੇਂ ਸੀਟਾਂ ਹਾਰਨ ਤੋਂ ਬਾਅਦ ਚੰਨੀ ਵਿਦੇਸ਼ ਵਿਚ ਡੇਰੇ ਲਾਈ ਬੈਠੇ ਹਨ। ਕਾਫੀ ਦਿਨਾਂ ਬਾਅਦ ਉਨ੍ਹਾਂ ਦੀ ਇਕ ਤਸਵੀਰ ਸੋਸ਼ਲ ਮੀਡੀਆ ਉਤੇ ਵੇਖੀ ਗਈ ਹੈ। ਜਿਸ ਵਿਚ ਉਹ ਕੁਝ ਲੋਕਾਂ ਨਾਲ ਨਜ਼ਰ ਆ ਰਹੇ ਹਨ।

    Published by:Gurwinder Singh
    First published:

    Tags: Aam, Aam Aadmi Party, Bhagwant Mann, Channi, Charanjit Singh Channi