
Bhagwant Mann : ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਖਟਕੜ ਕਲਾਂ ਚ ਸਹੁੰ ਚੁੱਕਣਗੇ ਭਗਵੰਤ ਮਾਨ..( ਫਾਈਲ ਫੋਟੋ)
ਖਟਕੜ ਕਲਾਂ : ਅੱਜ ਪੰਜਾਬ ਨੂੰ ਨਵਾਂ ਮੁੱਖ ਮੰਤਰੀ(Chief Minister) ਮਿਲੇਗਾ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ (Bhagwant Mann ) ਅੱਜ ਖਟਕੜ ਕਲਾਂ (Khatkar Kalan ) ਵਿੱਚ ਸਹੁੰ ਚੁੱਕਣਗੇ। ਇਸ ਮੌਕੇ ਭਗਤ ਸਿੰਘ (Bhagat Singh) ਦਾ ਜੱਦੀ ਪਿੰਡ ਬਸੰਤੀ ਰੰਗ ਚ ਰੰਗਿਆ ਗਿਆ ਹੈ। ਸਹੁੰ ਚੁੱਕ ਸਮਾਗਮ ਲਈ ਸਖਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। 6 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਜਲੰਧਰ-ਚੰਡੀਗੜ੍ਹ ਹਾਈਵੇਅ ਤੋਂ ਟ੍ਰੈਫਿਕ ਡਾਈਵਰਟ ਰਹੇਗਾ।
ਭਗਵੰਤ ਮਾਨ ਕਰੀਬ ਕਰੀਬ 12:30 ਵਜੇ ਮੁੱਖ ਮੰਤਰੀ(Bhagwant Mann's oath-taking ceremony ) ਵੱਜੋਂ ਹਲਫ਼ ਲੈਣਗੇ। ਇਸ ਪ੍ਰੋਗਰਾਮ ਵਿੱਚ ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਭਗਵੰਤ ਮਾਨ, ਕੇਜਰੀਵਾਲ ਦੇ ਨਾਲ ਹੀ ਮੁਹਾਲੀ ਤੋਂ ਕਰੀਬ 10 ਵਜੇ ਰਵਾਨਾ ਹੋਣਗੇ।
ਖ਼ਬਰ ਅੱਪਡੇਟ ਹੋ ਰਹੀ ਹੈ...
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।