ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਦਵਾਈ ਦਾ ਟੀਕਾ ਜਰੂਰ ਲਵਾਉਣ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਕੋੋਰੋਨਾ ਮਹਾਂਮਾਰੀ ਦੌਰਨ ਸੂਬੇ 'ਚ ਸਿਹਤ ਸੇਵਾਵਾਂ ਦਾ ਪ੍ਰਬੰਧ ਕਰਨ ਅਤੇ ਲੋਕਾਂ ਦੀ ਜਾਨ ਬਚਾਉਣ ਵਿੱਚ ਫੇਲ ਹੋਈ ਹੈ, ਪਰ ਸੂਬੇ ਦੇ ਲੋਕਾਂ ਨੂੰ ਡਾਕਟਰਾਂ ਵੱਲੋਂ ਦਿੱਤੇ ਜਾਂਦੇ ਦਿਸਾ ਨਿਰਦੇਸਾਂ ਦੀ ਲਾਜਮੀ ਤੌਰ 'ਤੇ ਪਾਲਣਾ ਕਰਨੀ ਚਾਹੀਦੀ ਹੈ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਲੜਨ ਲਈ ਟੀਕਾ ਬਹੁਤ ਵੱਡਾ ਸਾਧਨ ਹੈ। ਇਸ ਲਈ ਬਿਨ੍ਹਾਂ ਕਿਸੇ ਡਰ ਭੈਅ ਤੋਂ ਡਾਕਟਰਾਂ ਦੀ ਸਲਾਹ ਅਨੁਸਾਰ ਹਰੇਕ ਵਿਅਕਤੀ ਨੂੰ ਇਹ ਟੀਕਾ ਲਵਾਉਣਾ ਚਾਹੀਦਾ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਬਚਾਅ ਲਈ ਜਰੂਰੀ ਟੀਕਾਕਾਰਨ ਮੁਫਤ ਕੀਤਾ ਜਾਵੇ।ਕੈਪਟਨ ਸਰਕਾਰ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਮੌਤ ਦਰ 2.4 ਫੀਸਦੀ ਹੈ,ਜੋ ਸਮੁੱਚੇ ਦੇਸ ਦੀ ਔਸਤਨ ਮੌਤ ਦਰ ਤੋਂ ਬਹੁਤ ਜਅਿਾਦਾ ਹੈ। ਸੂਬੇ ਦੀ ਕਾਂਗਰਸ ਸਰਕਾਰ ਕੋਰੋਨਾ ਮਹਾਂਮਾਰੀ ਦੀ ਅਗਾਊਂ ਚੇਤਾਵਨੀ ਦੇ ਬਾਵਜੂਦ ਸਿਹਤ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕਰਨ ਵਿੱਚ ਫੇਲ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਜਿਲ੍ਹਿਆਂ ਦੇ ਹਸਪਤਾਲਾਂ ਵਿੱਚ ਗੰਭੀਰ ਪੀੜਤਾਂ ਦੇ ਇਲਾਜ ਲਈ ਵੈਂਟੀਲੇਟਰ ਵਿਵਸਥਾ ਹੀ ਨਹੀਂ ਹੈ। ਸੂਬੇ ਭਰ ਵਿੱਚ ਜਿੱਥੇ ਦਵਾਈਆਂ ਅਤੇ ਆਕਸੀਜਨ ਦੀ ਵੱਡੀ ਕਮੀ ਹੈ, ਉਥੇ ਹੀ ਪੰਜਾਬ ਦੇ ਹਸਪਤਾਲਾਂ 'ਚ ਵੈਂਟੀਲੇਟਰ ਚਲਾਉਣ ਵਾਲੇ ਮੁਲਾਜਮ ਹੀ ਨਹੀਂ ਹਨ। ਸੂਬੇ ਵਿੱਚ ਡਾਕਟਰਾਂ, ਮੈਡੀਕਲ ਸਟਾਫ ਅਤੇ ਨਰਸਾਂ ਦੀ ਭਰਤੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਵੈਂਟੀਲੇਟਰ ਪ੍ਰਣਾਲੀ ਦੀ ਹਸਪਤਾਲਾਂ ਵਿੱਚ ਪ੍ਰਬੰਧ ਕੀਤੇ ਗਏ ਹਨ।ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਟੀਕਾਕਰਨ ਦੀ ਗਤੀ ਬਹੁਤ ਧੀਮੀ ਹੈ। ਕੈਪਟਨ ਸਰਕਾਰ ਨੇ ਕੇਵਲ 30 ਲੱਖ ਟੀਕੇ ਦੀ ਮੰਗ ਕੀਤੀ ਹੈ, ਜਦੋਂ ਕਿ ਪੰਜਾਬ ਨੂੰ 2.5 ਕਰੋੜ ਟੀਕਿਆਂ ਦੀ ਲੋੜ ਹੈ। ਟੀਕੇ ਦੀ ਘਾਟ ਕਾਰਨ ਇਸ ਦੀ ਕਾਲਾਬਾਜਾਰ ਵੀ ਸੁਰੂ ਹੋ ਗਈ, ਨਿੱਜੀ ਹਸਪਤਾਲ ਪੰਜਾਬ 'ਚ 1250 ਰੁਪਏ ਇੱਕ ਟੀਕੇ ਦੇ ਵਸੂਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਮੌਤ ਦਰ ਬਹੁਤ ਜਅਿਾਦਾ ਹੋਣ ਤੋਂ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਮਹਾਂਮਾਰੀ ਨਾਲ ਲੜਨ ਦੇ ਚੰਗੇ ਪ੍ਰਬੰਧ ਕਰਨ ਵਿੱਚ ਫੇਲ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਮੰਗ ਕੀਤੀ ਹੈ ਕਿ ਲੋਕਾਂ ਨੂੰ ਕੋੋਰੋਨਾ ਤੋਂ ਬਚਾਉਣ ਲਈ ਰਾਸਟਰੀ ਟੀਕਾਕਰਨ ਮੁਹਿੰਮ ਚਲਾਈ ਜਾਵੇ।
ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਪੀੜਤਾਂ ਨੂੰ ਇਲਾਜ ਲਈ ਦਿੱਤੀ ਜਾਂਦੀ 'ਫਤਿਹ ਕਿੱਟ' ਦੀ ਪੰਜਾਬ ਵਿੱਚ ਵੱਡੀ ਘਾਟ ਪਾਈ ਜਾ ਰਹੀ ਹੈ, ਜਿਸ ਵਿੱਚ ਆਕਸੀਮੀਟਰ, ਸੈਨੇਟੀਜਰ ਅਤੇ ਮੁੱਢਲੇ ਇਲਾਜ ਲਈ ਲੋੜੀਂਦਾ ਸਮਾਨ ਦਿੱਤਾ ਜਾਂਦਾ ਹੈ। ਇਹ ਕਿੱਟ ਸਰਕਾਰ ਵੱਲੋਂ ਮਰੀਜ ਨੂੰ ਹਸਪਤਾਲ ਅਤੇ ਘਰ ਵਿੱਚ ਇਕਾਂਤਵਾਸ ਦੌਰਾਨ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਫਤਿਹ ਕਿੱਟ ਦੀ ਕਮੀ ਹੋਣ ਕਾਰਨ ਇਲਾਜ ਦੌਰਾਨ ਲੋੜੀਂਦੇ ਸਾਧਨਾਂ ਦੀ ਕਾਲਾਬਾਜਾਰੀ ਵੱਧ ਗਈ ਹੈ। ਜਿਹੜੀ ਚੀਜ ਪਹਿਲਾਂ 300 ਰੁਪਏ ਵਿੱਚ ਮਿਲਦੀ ਸੀ , ਉਹੀ ਚੀਜ ਹੁਣ ਇੱਕ ਹਜਾਰ ਰੁਪਏ ਜਅਿਾਦਾ ਦੀ ਕੀਮਤ 'ਤੇ ਮਿਲ ਰਹੀ ਹੈ। ਕੈਪਟਨ ਸਰਕਾਰ ਨੂੰ ਕਾਲਾਬਾਜਾਰੀ ਕਰਨ ਵਾਲਿਆਂ ਖਲਿਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Corona vaccine, COVID-19