Home /News /punjab /

ਭਗਵੰਤ ਮਾਨ ਕੈਬਨਿਟ ਦਾ ਛੇਤੀ ਹੋਵੇਗਾ ਵਿਸਥਾਰ, ਛੇ ਨਵੇਂ ਮੰਤਰੀ ਹੋਣਗੇ ਸ਼ਾਮਲ

ਭਗਵੰਤ ਮਾਨ ਕੈਬਨਿਟ ਦਾ ਛੇਤੀ ਹੋਵੇਗਾ ਵਿਸਥਾਰ, ਛੇ ਨਵੇਂ ਮੰਤਰੀ ਹੋਣਗੇ ਸ਼ਾਮਲ

file photo

file photo

ਇਸ ਮਹੀਨੇ ਵਿੱਚ ਕੈਬਨਿਟ ਵਿੱਚ ਦੂਜੀ ਵਾਰ ਬਣੇ ਵਿਧਾਇਕਾਂ ਨੂੰ ਮੌਕਾ ਮਿਲ ਸਕਦਾ ਹੈ। ਖਬਰ ਹੈ ਕਿ 6 ਨਵੇਂ ਮੰਤਰੀ ਬਣਾਏ ਜਾ ਸਕਦੇ ਹਨ।

 • Share this:


  ਚੰਡੀਗੜ੍ਹ- ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਜਲਦੀ ਹੀ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿੱਚ ਛੇ ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਇਨ੍ਹਾਂ ਵਿੱਚੋਂ 2 ਮੰਤਰੀ ਉਹ ਹੋਣਗੇ  ਜੋ ਦੂਜੀ ਵਾਰ ਵਿਧਾਇਕ ਚੁਣ ਕੇ ਆਏ ਹਨ। ਇਨ੍ਹਾਂ ਵਿੱਚੋਂ ਅਮਨ ਅਰੋੜਾ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸਰਵਜੀਤ ਕੌਰ ਮਾਣੂੰਕੇ, ਬੁੱਧ ਰਾਮ ਮੰਤਰੀ ਅਹੁਦੇ ਦੀ ਦੌੜ ਵਿੱਚ ਹਨ। ਇਸ ਤੋਂ ਇਲਵਾ ਮੌਜੂਦਾ ਕੈਬਨਿਟ ਮੰਤਰੀਆਂ ਦੀ ਕਾਰਗੁਜ਼ਾਰੀ ਵੀ ਵੇਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ।

  ਮੰਤਰੀ ਮੰਡਲ ਵਿਸਥਾਰ ਵਿੱਚ ਇੱਕ ਮਹਿਲਾ ਵਿਧਾਇਕ ਨੂੰ ਥਾਂ ਮਿਲ ਸਕਦੀ ਹੈ, ਜਿਸ ਵਿੱਚ ਸਰਬਜੀਤ ਕੌਰ ਮਾਣੂੰਕੇ, ਬਲਜਿੰਦਰ ਕੌਰ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਇੰਦਰਜੀਤ ਕੌਰ ਸ਼ਾਮਲ ਹਨ। ਪਟਿਆਲਾ, ਲੁਧਿਆਣਾ ਤੋਂ ਬਾਹਰਲੇ 3 ਮੰਤਰੀ ਬਣਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਇੱਕ  ਮੰਤਰੀ ਦੀ ਛੁੱਟੀ ਹੋ ਸਕਦੀ ਹੈ ਅਤੇ  2 ਜਾਂ 3 ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ।
  ਦੂਜੀ ਵਾਰ ਵਿਧਾਇਕ ਬਣਨ ਵਾਲਿਆਂ ਵਿੱਚ ਕੁਲਤਾਰ ਸੰਧਵਾ ਵਿਧਾਨ ਸਭਾ ਦੇ ਸਪੀਕਰ ਅਤੇ ਜੈਕਿਸ਼ਨ ਰੌੜੀ ਡਿਪਟੀ ਸਪੀਕਰ ਬਣ ਗਏ ਹਨ। ਇਸ ਦੇ ਨਾਲ ਹੀ ਮੀਤ ਹੇਅਰ ਅਤੇ ਹਰਪਾਲ ਚੀਮਾ ਪਹਿਲਾਂ ਹੀ ਮੰਤਰੀ ਬਣ ਚੁੱਕੇ ਹਨ। ਇਸ ਸਬੰਧੀ ਕੱਲ੍ਹ ਦਿੱਲੀ ਵਿੱਚ ਭਗਵੰਤ ਮਾਨ ਅਤੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦਰਮਿਆਨ ਤਿੰਨ ਘੰਟੇ ਬਹਿਸ ਹੋਈ। ਜਿਸ ਵਿੱਚ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ।

  ਕਾਬਲੇਗੌਰ ਹੈ ਕਿ ਪਹਿਲੀ ਜਦੋਂ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਬਣੀ ਸੀ ਉਸ ਵੇਲੇ 10 ਮੰਤਰੀ ਬਣੇ ਸਨ, ਜਿੰਨਾਂ ਵਿੱਚੋਂ  ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ  ਡਾ. ਵਿਜੇ ਸਿੰਗਲਾ ਦੀ ਛੁੱਟੀ ਕਰ ਦਿੱਤੀ ਹੈ ਅਤੇ ਇਸ ਵੇਲੇ 9 ਮੰਤਰੀ ਕੈਬਨਿਟ ਹਨ। ਹੁਣ 6 ਨਵੇਂ ਕੈਬਨਿਟ ਮੰਤਰੀ ਬਣਾਏ ਜਾ ਸਕਦੇ ਹਨ, ਜਿੰਨਾਂ ਵਿੱਚ ਇੱਕ ਮਹਿਲਾ ਵਿਧਾਇਕਾ ਨੂੰ ਵੀ ਥਾਂ ਮਿਲ ਸਕਦੀ ਹੈ।
  Published by:Ashish Sharma
  First published:

  Tags: AAP Punjab, Bhagwant Mann Cabinet, Punjab government

  ਅਗਲੀ ਖਬਰ