• Home
  • »
  • News
  • »
  • punjab
  • »
  • BHAI LONGOWAL TAKES NOTICE OF GRANTHI SINGH ABDUCTION IN PAKISTAN

ਭਾਈ ਲੌਂਗੋਵਾਲ ਨੇ ਪਾਕਿਸਤਾਨ ’ਚ ਗ੍ਰੰਥੀ ਸਿੰਘ ਦੀ ਲੜਕੀ ਅਗਵਾ ਮਾਮਲੇ ਦਾ ਲਿਆ ਨੋਟਿਸ

ਭਾਈ ਲੌਂਗੋਵਾਲ ਨੇ ਪਾਕਿਸਤਾਨ ’ਚ ਗ੍ਰੰਥੀ ਸਿੰਘ ਦੀ ਲੜਕੀ ਅਗਵਾ ਮਾਮਲੇ ਦਾ ਲਿਆ ਨੋਟਿਸ (ਫਾਇਲ ਫੋਟੋ)

  • Share this:
    Amit Sharma

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਨੂੰ ਅਗਵਾ ਕਰਨ ਦਾ ਨੋਟਿਸ ਲੈਂਦਿਆਂ ਪਾਕਿਸਤਾਨ ਵਿਚ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

    ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਸਿੱਖਾਂ ਦੀਆਂ ਲੜਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਅੰਦਰ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾ ਸਾਹਿਬ ਤੋਂ ਸਿੱਖ ਲੜਕੀ ਨੂੰ ਅਗਵਾ ਕਰਨਾ ਸਿੱਖਾਂ ਨੂੰ ਦਬਾਉਣ ਵਾਲੀ ਘਟਨਾ ਹੈ।

    ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਘਟਨਾ ਨੂੰ ਲੈ ਕੇ ਪਾਕਿਸਤਾਨ ਸਰਕਾਰ ਨਾਲ ਗੱਲ ਕਰੇ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਹਵਾਲੇ ਕੀਤਾ ਜਾਵੇ। ਭਾਈ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਘਟਗਿਣਤੀਆਂ ਦੀਆਂ ਸੁਰੱਖਿਆ ਸਬੰਧੀ ਵੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ।
    Published by:Gurwinder Singh
    First published: