ਪਾਕਿਸਤਾਨ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸਾਹਿਬ ਖੁੱਲ੍ਹਣ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

News18 Punjabi | News18 Punjab
Updated: July 23, 2020, 4:52 PM IST
share image
ਪਾਕਿਸਤਾਨ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸਾਹਿਬ ਖੁੱਲ੍ਹਣ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ
ਪਾਕਿਸਤਾਨ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸਾਹਿਬ ਖੁੱਲ੍ਹਣ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।

  • Share this:
  • Facebook share img
  • Twitter share img
  • Linkedin share img
ਅਮਿਤ ਸ਼ਰਮਾ

ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦਿਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਅੰਦਰ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਮੌਜੂਦ ਹਨ, ਜਿਨ੍ਹਾਂ ਵਿੱਚੋਂ ਕਈ ਗੁਰੂ ਘਰ ਦੇਸ਼ ਵੰਡ ਮਗਰੋਂ ਬੰਦ ਕਰ ਦਿੱਤੇ ਗਏ। ਸੰਗਤਾਂ ਦੀ ਮੰਗ ’ਤੇ ਗੁਰਦੁਆਰਾ ਸਾਹਿਬ ਮੁੜ ਸੰਗਤ ਨੂੰ ਅਰਪਣ ਕਰਨਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਤਰਜ਼ਮਾਨੀ ਹੈ। ਇਸ ਨਾਲ ਸੰਗਤਾਂ ਗੁਰੂ ਘਰ ਵਿਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟਾ ਸਕਣਗੀਆਂ।
Published by: Ashish Sharma
First published: July 23, 2020, 4:52 PM IST
ਹੋਰ ਪੜ੍ਹੋ
ਅਗਲੀ ਖ਼ਬਰ