Home /News /punjab /

ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵਲੋਂ ਜ਼ਿਮਨੀ ਚੋਣ ਲੜਨ ਦਾ ਐਲਾਨ

ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵਲੋਂ ਜ਼ਿਮਨੀ ਚੋਣ ਲੜਨ ਦਾ ਐਲਾਨ

ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵਲੋਂ ਜ਼ਿਮਨੀ ਚੋਣ ਲੜਨ ਦਾ ਐਲਾਨ (file pic)

ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵਲੋਂ ਜ਼ਿਮਨੀ ਚੋਣ ਲੜਨ ਦਾ ਐਲਾਨ (file pic)

ਸਾਂਝੇ ਉਮੀਦਵਾਰ ਵਜੋਂ ਚੋਣ ਲੜਨ ਲਈ ਤਿਆਰ ਹਾਂ- ਕਮਲਜੀਤ ਕੌਰ

  • Share this:
    ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ 'ਚ ਹਲਚਲ ਤੇਜ਼ ਹੋ ਗਈ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਭੈਣ ਕਮਲਦੀਪ ਕੌਰ ਨੇ  ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਇੱਕ ਵਫਦ ਨਾਲ ਲੁਧਿਆਣਾ ਜੇਲ ਵਿਖੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਐਲਾਨ ਕੀਤਾ ਕਿ ਭੈਣ ਕਮਲਦੀਪ ਕੌਰ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲੜਨ ਦੀ ਹਾਮੀ ਭਰ ਦਿੱਤੀ ਹੈ।

    ਇਸ ਮੌਕੇ ਭੈਣ ਕਮਲਦੀਪ ਕੌਰ ਨੇ ਐਲਾਨ ਕੀਤਾ ਹੈ ਕਿ ਮੈਂ ਆਜਾਦ ਉਮੀਦਵਾਰ ਵਜੋਂ ਚੋਣ ਨਹੀਂ ਬਲਕਿ ਸਾਂਝੇ ਉਮੀਦਵਾਰ ਵਜੋਂ ਚੋਣ ਲੜਨਗੇ। ਉਹ ਸੋਮਵਾਰ ਨੂੰ ਆਪਣੀ ਨਾਮਜ਼ਦਗੀ ਪੇਪਰ ਦਾਖਲ ਕਰਨਗੇ। ਦੱਸਣਯੋਗ ਹੈ ਕਿ 23 ਜੂਨ ਨੂੰ ਸੰਗਰੂਰ ਜ਼ਿਮਨੀ ਚੋਣਾਂ ਲਈ ਵੋਟਿੰਗ ਹੈ ਅਤੇ 26 ਜੂਨ ਨੂੰ ਨਤੀਜੇ ਐਲਾਨੇ ਜਾਣਗੇ।
    Published by:Ashish Sharma
    First published:

    Tags: Balwant Singh Rajoana, Sangrur, Sangrur bypoll

    ਅਗਲੀ ਖਬਰ