Home /News /punjab /

ਭਾਕਿਯੂ ਲੱਖੋਵਾਲ (ਟਿਕੈਤ) ਨੇ ਪੰਜਾਬ ਸਰਕਾਰ ਦੇ ਬਜ਼ਟ ਨੂੰ ਡੰਗ ਟਪਾਊ ਐਲਾਨਿਆ

ਭਾਕਿਯੂ ਲੱਖੋਵਾਲ (ਟਿਕੈਤ) ਨੇ ਪੰਜਾਬ ਸਰਕਾਰ ਦੇ ਬਜ਼ਟ ਨੂੰ ਡੰਗ ਟਪਾਊ ਐਲਾਨਿਆ

ਭਾਕਿਯੂ ਲੱਖੋਵਾਲ (ਟਿਕੈਤ) ਨੇ ਪੰਜਾਬ ਸਰਕਾਰ ਦੇ ਬਜ਼ਟ ਨੂੰ ਡੰਗ ਟਪਾਊ ਐਲਾਨਿਆ

ਭਾਕਿਯੂ ਲੱਖੋਵਾਲ (ਟਿਕੈਤ) ਨੇ ਪੰਜਾਬ ਸਰਕਾਰ ਦੇ ਬਜ਼ਟ ਨੂੰ ਡੰਗ ਟਪਾਊ ਐਲਾਨਿਆ

ਬਜ਼ਟ ’ਚ ਕੋਈ ਨਵੀਂ ਰਾਹਤ ਨਾ ਹੋਣ ਕਰਕੇ ਪੰਜਾਬ ਦੇ ਲੋਕਾਂ ’ਚ ਨਿਰਾਸ਼ਾ

  • Share this:
    ਤਲਵੰਡੀ ਸਾਬੋ: ''ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜ਼ਟ ਵਿੱਚ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਨਹੀਂ ਦੇ ਸਕੀ, ਪਹਿਲਾਂ ਸੱਤਾ ’ਚ ਆਈਆਂ ਸਰਕਾਰਾਂ ਵਾਂਗ ਹੀ ਇਸ ਸਰਕਾਰ ਨੇ ਬਜਟ ਪੇਸ਼ ਕਰਕੇ ਲੋਕਾਂ ਦੀਆਂ ਉਮੀਦਾਂ ਉਤੇ ਪਾਣੀ ਫੇਰ ਦਿੱਤਾ ਹੈ, ਜਿਸ ਕਰਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਪੰਜਾਬ ਸਰਕਾਰ ਦੇ ਇਸ ਡੰਗ ਟਪਾਊ ਬਜ਼ਟ ਦੀ ਸਖਤ ਨਿਖੇਧੀ ਕਰਦੀ ਹੈ।''

    ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਆਵਾਰਾਂ ਪਸੂਆਂ, ਖੇਤੀ ਕਰਨ ਲਈ ਡੀਜ਼ਲ ’ਤੇ ਸਬਸਿਡੀ, ਅਵਾਰਾ ਕੁੱਤਿਆਂ ਦੇ ਪੁਖਤਾ ਪ੍ਰਬੰਧ ਆਦਿ ਲਈ ਬਜ਼ਟ ਵਿੱਚ ਕੋਈ ਠੋਸ ਤਜਵੀਜ਼ ਨਹੀ ਲਿਆਂਦੀ ਗਈ।

    ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਾਂਭ- ਸੰਭਾਲ ਲਈ ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀਆਂ ਮਸ਼ੀਨਰੀਆਂ ਸਬਸਿਡੀ ’ਤੇ ਦੇਣ ਦਾ ਕੋਈ ਪ੍ਰਬੰਧ ਨਹੀਂ ਕੀਤਾ। ਇਸ ਵਾਰ ਵੀ ਪਰਾਲੀ ਦਾ ਮਸਲਾ ਹੱਲ ਹੋਣ ਵਾਲਾ ਨਹੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਬਜਟ ਪ੍ਰਤੀ ਹਰੇਕ ਵਰਗ ਅਤੇ ਕਿਸਾਨਾਂ ਵਿੱਚ ਨਿਰਾਸ਼ਾ ’ਤੇ ਰੋਸ ਹੈ।
    Published by:Gurwinder Singh
    First published:

    Tags: Budget, Budget 2022, Farmers Protest, Punjab farmers

    ਅਗਲੀ ਖਬਰ