ਸੂਬਾ ਪੱਧਰੀ ਅਰਥੀ-ਫੂਕ ਮੁਜ਼ਾਹਰਿਆਂ ਦੇ ਦੂਜੇ ਦਿਨ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ    

News18 Punjabi | News18 Punjab
Updated: May 31, 2020, 6:06 PM IST
share image
ਸੂਬਾ ਪੱਧਰੀ ਅਰਥੀ-ਫੂਕ ਮੁਜ਼ਾਹਰਿਆਂ ਦੇ ਦੂਜੇ ਦਿਨ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ    
ਸੂਬਾ ਪੱਧਰੀ ਅਰਥੀ-ਫੂਕ ਮੁਜ਼ਾਹਰਿਆਂ ਦੇ ਦੂਜੇ ਦਿਨ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ    

ਸੁਖਬੀਰ ਬਾਦਲ ਸਿਆਸੀ ਡਰਾਮੇਬਾਜ਼ੀ ਬੰਦ ਕਰਕੇ ਕੇਂਦਰ ਸਰਕਾਰ 'ਤੇ ਬਿਜਲੀ ਐਕਟ-2020 ਰੱਦ ਕਰਵਾਉਣ ਲਈ ਦਬਾਅ ਪਾਉਣ : ਬੁਰਜ਼ਗਿੱਲ/ਜਗਮੋਹਨ  ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਬਿਜਲੀ ਐਕਟ-2020 ਤੁਰੰਤ ਰੱਦ ਕਰਨ ਦੀ ਮੰਗ

  • Share this:
  • Facebook share img
  • Twitter share img
  • Linkedin share img
ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਵੱਲੋਂ ਦਿੱਤੇ ਦੋ-ਰੋਜ਼ਾ ਵਿਰੋਧ ਪ੍ਰਦਰਸ਼ਨ ਦੇ ਸੱਦੇ ਦੌਰਾਨ ਦੂਜੇ ਦਿਨ ਵੀ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਪਾਵਰ-ਕਾਰਪੋਰੇਸ਼ਨ ਦਫਤਰਾਂ ਅੱਗੇ ਅਰਥੀ-ਫੂਕ ਮੁਜ਼ਾਹਰੇ ਕੀਤੇ ਗਏ। ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਲਾਂ ਸਬੰਧੀ ਸਪੱਸ਼ਟੀਕਰਨ ਕਰਨ ਦਿੱਤੇ ਜਾਣ ਉਪਰੰਤ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਿਹਾ। ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਬਿਜਲੀ-ਐਕਟ-2020 ਨੂੰ ਕਿਸਾਨ-ਵਿਰੋਧੀ ਦਸਦਿਆਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ , ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸੁਖਬੀਰ ਬਾਦਲ ਬਿਜਲੀ ਬਿਲਾਂ ਦੇ ਮਾਮਲੇ 'ਤੇ ਸਿਆਸੀ ਡਰਾਮੇਬਾਜ਼ੀ ਬੰਦ ਕਰਕੇ ਕਿਉਂਕਿ 2010 'ਚ ਸੁਖਬੀਰ-ਕਾਲੀਆ ਕਮੇਟੀ ਦੀ ਰਿਪੋਰਟ ਰਾਹੀਂ ਖੇਤੀਬਾੜੀ ਮੋਟਰਾਂ ਦੇ ਬਿਜਲੀ ਬਿਲ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਭਾਵੇਂ ਕਿ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਕਾਰਨ ਤਤਕਾਲੀ ਸਰਕਾਰ ਨੇ ਫੈਸਲਾ ਵਾਪਸ ਲੈ ਲਿਆ ਸੀ। ਹੁਣ ਵੀ ਅਕਾਲੀ ਦਲ ਕੇਂਦਰ ਦੀ ਭਾਜਪਾ ਸਰਕਾਰ ਵਿੱਚ ਭਾਈਵਾਲ ਹੈ ਅਤੇ ਕੇਂਦਰ ਸਰਕਾਰ ਹੀ ਰਾਜਾਂ ਨੂੰ ਬਿਜਲੀ-ਬਿਲ ਲਾਗੂ ਕਰਨ ਦੀਆਂ ਸਿਫਾਰਸ਼ਾਂ ਕਰ ਰਹੀ ਹੈ, ਬਿਜਲੀ-ਐਕਟ-2020 ਰਾਹੀਂ ਵੀ ਬਿਜਲੀ ਸੈਕਟਰ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਪ੍ਰੰਤੂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ਦੇ ਇਹਨਾਂ ਫੈਸਲਿਆਂ ਖ਼ਿਲਾਫ਼ ਇੱਕ ਵੀ ਸ਼ਬਦ ਨਹੀਂ ਬੋਲ ਰਹੇ, ਸਗੋਂ ਸਿਆਸੀ ਡਰਾਮੇਬਾਜ਼ੀ ਕਰਕੇ ਪੰਜਾਬ ਦੇ ਲੋਕਾਂ ਨੂੰ ਭਰਮਾਉਣਾ ਚਾਹੁੰਦੇ ਹਨ, ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਅਕਾਲੀ-ਭਾਜਪਾ ਸਰਕਾਰ ਨੇ ਵੀ ਕਾਂਗਰਸ ਸਰਕਾਰਾਂ ਵਾਂਗ ਕਿਸਾਨੀ ਨੂੰ ਬਰਬਾਦ ਕਰਨ 'ਚ ਕੋਈ ਕਸਰ ਨਹੀਂ ਸੀ ਛੱਡੀ।

ਪਟਿਆਲਾ, ਲੁਧਿਆਣਾ, ਬਰਨਾਲਾ, ਸੰਗਰੂਰ, ਬਠਿੰਡਾ, ਰਾਮਪੁਰਾ,  ਸਿਧਵਾਂ ਬੇਟ, ਗਾਲਿਬ, ਗੱਜੂਮਾਜਰਾ, ਕਾਂਝਲਾ, ਰੂਮੀ, ਕੋਟਕਪੂਰਾ, ਫੱਗਣਮਾਜਰਾ, ਧਨੌਲਾ, ਟੌਹੜਾ, ਰੱਖੜਾ, ਰਾਏਕੋਟ, ਬੱਸੀਆਂ, ਲੌਂਗੋਵਾਲ, ਰੰਘੜਿਆਲ, ਭਮਾਲ, ਜਗਰਾਉਂ, ਘਰਾਚੋਂ, ਭਵਾਨੀਗੜ੍ਹ, ਜੇਠੂਕੇ, ਛਾਜਲੀ, ਬੱਲੂਆਣਾ, ਭੁੱਚੋ, ਨਰੂਆਣਾ, ਕੋਟਭਾਰਾ ਅਤੇ ਬਰੇਟਾ  ਸਮੇਤ ਵੱਖ-ਵੱਖ ਥਾਵਾਂ 'ਤੇ ਕੀਤੇ ਅਰਥੀ-ਫੂਕ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਗੁਰਦੀਪ ਸਿੰਘ ਰਾਮਪੁਰਾ, ਬਲਦੇਵ ਸਿੰਘ ਭਾਈਰੂਪਾ, ਰਾਮ ਸਿੰਘ ਮਟੋਰੜਾ, ਬਲਵੰਤ ਸਿੰਘ ਉੱਪਲੀ, ਹਰਦੀਪ ਸਿੰਘ ਗ਼ਾਲਿਬ, ਮਹਿੰਦਰ ਸਿੰਘ ਦਿਆਲਪੁਰਾ, ਪਰਮਿੰਦਰ ਸਿੰਘ ਹੰਢਾਇਆ, ਗੁਰਮੇਲ ਸਿੰਘ ਢੱਕਡੱਬਾ, ਕਰਮ ਸਿੰਘ ਬਲਿਆਲ, ਤਾਰਾ ਚੰਦ ਬਰੇਟਾ,  ਧਰਮਪਾਲ ਸਿੰਘ ਰੋੜੀਕਪੂਰਾ, ਸੁਖਵਿੰਦਰ ਸਿੰਘ ਫੂਲੇਵਾਲਾ, ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ  ਕਿਸਾਨ-ਮਾਰੂ ਫੈਸਲੇ ਲੈਣ ਤੋਂ ਬਾਜ ਆਉਣ, ਨਹੀਂ ਤਾਂ ਤਿੱਖੇ-ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਜਥੇਬੰਦੀ ਵੱਲੋਂ ਵੱਖ-ਵੱਖ ਮਸਲਿਆਂ 'ਤੇ ਚਰਚਾ ਕਰਨ ਲਈ ਅੱਜ 1 ਜੂਨ ਨੂੰ ਸੂਬਾ-ਕਮੇਟੀ ਦੀ ਮੀਟਿੰਗ ਸੱਦ ਲਈ ਹੈ। 
First published: May 31, 2020, 6:05 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading