ਕਾਮਿਆਂ ਦੇ ਪੱਖ ‘ਚ ਡਟੇ ਕਿਸਾਨ

News18 Punjabi | News18 Punjab
Updated: May 31, 2020, 6:48 PM IST
share image
ਕਾਮਿਆਂ ਦੇ ਪੱਖ ‘ਚ ਡਟੇ ਕਿਸਾਨ
ਕਾਮਿਆਂ ਦੇ ਪੱਖ ‘ਚ ਡਟੇ ਕਿਸਾਨ

  • Share this:
  • Facebook share img
  • Twitter share img
  • Linkedin share img
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਨੇ ਸੀ ਐਚ ਬੀ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ 2 ਜੂਨ ਨੂੰ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਦਾ ਐਲਾਨ ਕੀਤਾ ਹੈ । ਉਹਨਾ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਮਜ਼ਦੂਰ-ਮੁਲਜ਼ਮ ਮਾਰੂ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਸਰਕਲ ਖੰਨਾ,ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਡਵੀਜਨਾਂ ਦੇ ਸੀ.ਐਚ.ਬੀ.ਠੇਕਾ ਕਾਮਿਆਂ ਦੀਆਂ ਛਾਂਟੀਆਂ ਕਰਨ ਦਾ ਵਰਤਾਰਾ ਅਤਿ ਨਿੰਦਣਯੋਗ ਕਦਮ ਹੈ।

ਓਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨਵੇਂ ਅਣ-ਸਿੱਖਿਅਤ  ਏ.ਐੱਲ.ਐੱਮ.ਭਰਤੀ ਕਰਕੇ ਕੰਮ ਦੌਰਾਨ ਵਾਪਰਦੇ ਹਾਦਸਿਆਂ ਰਾਹੀਂ ਉਹਨਾਂ ਦੀ ਬਲੀ ਲੈ ਰਹੀ ਹੈ ਅਤੇ ਦੂਜੇ ਪਾਸੇ ਸਿੱਖਿਅਤ ਤੇ ਤਜਰਬੇਕਾਰ ਸੀ.ਐੱਚ.ਬੀ.ਠੇਕਾ ਕਾਮਿਆਂ ਨੂੰ ਨੌਕਰੀਓਂ ਫਾਰਗ ਕਰਕੇ ਘਰਾਂ ਨੂੰ ਤੋਰ ਰਹੀ ਹੈ। ਜਦੋਂ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਚਾਹੀਦਾ ਸੀ ਕਿ ਪਿਛਲੇ ਲੰਬੇ ਸਮੇਂ ਤੋਂ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਆ ਰਹੇ ਸੀ.ਐੱਚ.ਬੀ.ਠੇਕਾ ਕਾਮਿਆਂ ਨੂੰ ਪੱਕਾ ਕਰਦੀ।

ਕਿਸਾਨ ਮਜਦੂਰ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਐਮਰਜੈਂਸੀ ਹਾਲਾਤਾਂ ਵਿੱਚ ਕੰਮ ਕਰ ਰਹੇ ਸੀ.ਐੱਚ.ਬੀ.ਠੇਕਾ ਕਾਮਿਆਂ ਨੂੰ ਪਾਵਰਕਾਮ ਵਿੱਚ ਪੱਕਾ ਭਰਤੀ ਕੀਤਾ ਜਾਵੇ,ਸੀ.ਐੱਚ.ਬੀ. ਠੇਕਾ ਕਾਮਿਆਂ ਦੀ ਡਿਊਟੀ ਦੌਰਾਨ ਮੌਤ ਹੋਣ ਤੇ 50 ਲੱਖ ਦੀ ਬੀਮਾ ਪਾਲਿਸੀ ਲਾਗੂ ਕੀਤੀ ਜਾਵੇ ਅਤੇ ਉਹਨਾਂ ਦੀਆਂ ਹੋਰ ਭਖਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ।
 
First published: May 31, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading