• Home
  • »
  • News
  • »
  • punjab
  • »
  • BHARTI SINGH WILL NOT GET PARDON SGPC CALLS FOR LEGAL ACTION

ਭਾਰਤੀ ਸਿੰਘ ਨੂੰ ਨਹੀਂ ਮਿਲੇਗੀ ਮੁਆਫੀ, SGPC ਨੇ ਕਾਨੂੰਨੀ ਕਾਰਵਾਈ ਲਈ ਕਿਹਾ...

... ਭਾਰਤੀ ਸਿੰਘ ਨੂੰ ਨਹੀਂ ਮਿਲੇਗੀ ਮੁਆਫੀ, SGPC ਨੇ ਕਾਨੂੰਨੀ ਕਾਰਵਾਈ ਲਈ ਕਿਹਾ...

  • Share this:
    Bharti Singh Apologises: ਦਾੜ੍ਹੀ ਮੁੱਛ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਲਈ ਕਾਮੇਡੀਅਨ ਭਾਰਤੀ ਸਿੰਘ ਨੇ ਮੁਆਫੀ ਮੰਗ ਲਈ ਹੈ। ਸੋਮਵਾਰ ਨੂੰ ਇੰਸਟਾਗ੍ਰਾਮ 'ਤੇ ਉਸ ਨੇ ਇੱਕ ਵੀਡੀਓ ਜਾਰੀ ਕੀਤਾ ਤੇ ਕਿਹਾ ਕਿ ਉਹ ਸਿਰਫ ਕਾਮੇਡੀ ਕਰ ਰਹੀ ਸੀ। ਪਰ ਸ਼੍ਰੋਮਣੀ ਕਮੇਟੀ ਭਾਰਤੀ ਸਿੰਘ ਖਿਲਾਫ ਸਖਤ ਕਾਰਵਾਈ ਦੇ ਰੌਂਅ ਵਿਚ ਹੈ।

    ਸ਼ੋਮਣੀ ਕਮੇਟੀ ਨੇ ਕਿਹਾ ਕਿ ਭਾਰਤੀ ਸਿੰਘ ਦੀ ਇਹ ਹਰਕਤ ਮੁਆਫ ਕਰਨ ਵਾਲੀ ਨਹੀਂ ਹੈ। ਇਸ ਲਈ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਪੁਲਿਸ ਕਮਿਸ਼ਨਰ ਨੂੰ ਪੱਤਰ ਭੇਜ ਕੇ ਭਾਰਤੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

    ਸ਼੍ਰੋਮਣੀ ਕਮੇਟੀ ਨੇ ਆਖਿਆ ਹੈ ਕਿ ਇਹ ਬਿਆਨਬਾਜ਼ੀ ਕਿਸੇ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਸਿੱਖਾਂ ਦੇ ਕਕਾਰਾਂ ਦੀ ਬੇਅਦਬੀ ਕੀਤੀ ਗਈ ਹੈ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਮੇਟੀ ਨੇ ਆਖਿਆ ਹੈ ਕਿ ਭਾਰਤੀ ਨੇ ਸਸਤੀ ਸ਼ੌਹਰਤ ਲਈ ਇਹ ਬਿਆਨਬਾਜ਼ੀ ਕੀਤੀ ਹੈ ਜੋ ਮੁਆਫੀਯੋਗ ਨਹੀਂ ਹੈ।

    ਦੱਸ ਦਈਏ ਕਿ ਭਾਰਤੀ ਨੇ ਸਵੇਰੇ ਮੁਆਫੀ ਮੰਗਦੇ ਹੋਏ ਆਖਿਆ ਸੀ ਕਿ ਮੈਂ ਲੋਕਾਂ ਨੂੰ ਖੁਸ਼ ਕਰਨ ਲਈ ਕਾਮੇਡੀ ਕਰਦੀ ਹਾਂ, ਕਿਸੇ ਦਾ ਦਿਲ ਦੁਖਾਉਣ ਲਈ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਮੇਰੀਆਂ ਗੱਲਾਂ ਨਾਲ ਕਿਸੇ ਦਾ ਦਿਲ ਦੁਖਿਆ ਹੋਵੇ ਤਾਂ ਮੈਨੂੰ ਆਪਣੀ ਭੈਣ ਸਮਝ ਕੇ ਮੁਆਫ਼ ਕਰ ਦੇਣਾ।

    ਉਧਰ, ਪੰਜਾਬੀ ਗਾਇਕ ਬੱਬੂ ਮਾਨ ਨੇ ਇਕ ਸ਼ੋਅ ਦੌਰਾਨ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਾਡੇ ਰੂਬਰੂ ਕਰੋ, ਫਿਰ ਦੱਸਾਂਗੇ ਕਿ ਸਰਕਾਰ ਕੀ ਹੁੰਦੇ ਹਨ। ਉਨ੍ਹਾਂ ਆਖਿਆ ਕਿ ਮੈਂ ਵੀ ਆਖ ਦਿੰਦਾ ਹਾਂ ਕਿ ਮੈਂ ਸਿੱਖ ਹਾਂ ਪਰ ਸਿੱਖ ਬਣਨਾ ਬੜਾ ਔਖਾ ਹੈ। ਸਿੱਖਾਂ ਉਤੇ ਹਮੇਸ਼ਾਂ ਕੁਮੈਂਟ ਕੀਤੇ ਜਾਂਦੇ ਹਨ। ਇਨ੍ਹਾਂ ਲੋਕਾਂ ਨੂੰ ਸਾਡੇ ਰੂਬਰੂ ਕਰੋ, ਫਿਰ ਦੱਸਾਂਗੇ ਕਿ ਸਰਕਾਰ ਕੀ ਹੁੰਦੇ ਹਨ।

    ਦਰਅਸਲ, ਹਾਲ ਹੀ ਵਿੱਚ ਭਾਰਤੀ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਦਾੜ੍ਹੀ ਮੁੱਛਾਂ ਨੂੰ ਲੈ ਕੇ ਕਾਮੇਡੀ ਕਰਦੀ ਨਜ਼ਰ ਆ ਰਹੀ ਸੀ। ਇੱਕ ਟੀਵੀ ਸ਼ੋਅ ਵਿੱਚ ਭਾਰਤੀ ਸਿੰਘ ਇਹ ਕਹਿੰਦੇ ਹੋਏ ਨਜ਼ਰ ਆ ਰਹੀ ਹੈ, ਮੁੱਛ ਕਿਉਂ ਨਹੀਂ ਚਾਹੀਦੀ ? ਦਾੜ੍ਹੀ ਮੁੱਛਾਂ ਦੇ ਬਹੁਤ ਫਾਇਦੇ ਹੁੰਦੇ ਹਨ।

    ਦੁੱਧ ਪੀਓ ਤੇ ਦਾੜ੍ਹੀ ਨੂੰ ਮੂੰਹ ਵਿੱਚ ਪਾਓ, ਸੇਵੀਆਂ ਦਾ ਟੇਸਟ ਆਉਂਦਾ ਹੈ। ਮੇਰੇ ਕਈ ਦੋਸਤਾਂ ਦੇ ਵਿਆਹ ਹੋਏ ਹਨ ਜਿਨ੍ਹਾਂ ਦੇ ਪਤੀਆਂ ਦੀਆਂ ਐਨੀਆਂ ਐਨੀਆਂ ਦਾੜ੍ਹੀਆਂ ਹਨ। ਉਹ ਸਾਰਾ ਦਿਨ ਦਾੜ੍ਹੀ ਵਿੱਚੋਂ ਜੂਆਂ ਕੱਢਦੀਆਂ ਰਹਿੰਦੀਆਂ ਹਨ।
    Published by:Gurwinder Singh
    First published: