• Home
 • »
 • News
 • »
 • punjab
 • »
 • BHARTIYA KISAN UNION EKTA DAKONDA DECIDES NOT TO PARTICIPATE IN ASSEMBLY ELECTIONS

ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਵੱਲੋਂ ਵਿਧਾਨ ਸਭਾ ਚੋਣਾਂ 'ਚ ਹਿੱਸਾ ਨਾ ਲੈਣ ਦਾ ਫੈਸਲਾ

'ਸੰਯੁਕਤ ਸਮਾਜ ਮੋਰਚੇ' ਦਾ ਵੀ ਨਹੀਂ ਕੀਤਾ ਜਾਵੇਗਾ ਸਮਰਥਨ, ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਐਲਾਨ

 • Share this:
  ਆਸ਼ੀਸ਼ ਸ਼ਰਮਾ

  ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਅੰਦਰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਜਾਂ ਧੜੇ ਦੀ ਹਮਾਇਤ ਨਹੀਂ ਕਰੇਗੀ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬੂਟਾ ਸਿੰਘ ਬਰਜਗਿੱਲ ਦੀ ਪੑਧਾਨਗੀ ਹੇਠ ਸੂਬਾ ਪੱਧਰੀ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਵਿੱਚੋਂ ਜਿਲ੍ਹਿਆਂ ਦੇ ਪੑਧਾਨ ਸਕੱਤਰਾਂ ਨੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਲੰਬੀ ਵਿਚਾਰ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਬੀਕੇਯੂ ਏਕਤਾ ਡਕੌਂਦਾ ਦੇ ਸੰਵਿਧਾਨ ਅਨੁਸਾਰ ਫੈਸਲਾ ਕੀਤਾ ਕਿ ਜਥੇਬੰਦੀ 'ਵਿਧਾਨ ਸਭਾ ਚੋਣਾਂ 'ਚ ਹਿੱਸਾ ਨਹੀਂ ਲਵੇਗੀ, ਸੰਯੁਕਤ ਸਮਾਜ ਮੋਰਚੇ' ਦਾ ਵੀ ਸਮਰਥਨ ਨਹੀਂ ਕੀਤਾ ਜਾਵੇਗਾ।

  ਆਗੂਆਂ ਮਨਜੀਤ ਧਨੇਰ, ਗੁਰਦੀਪ ਰਾਮਪੁਰਾ, ਗੁਰਮੀਤ ਭੱਟੀਵਾਲ ਨੇ ਕਿਹਾ ਕਿ ਜਥੇਬੰਦੀ ਦਾ ਦੑਿੜ੍ਹ ਵਿਸ਼ਵਾਸ ਹੈ ਕਿ ਦੑਿੜ੍ਹ ਸੰਘਰਸ਼ਾਂ ਦੇ ਜੋਰ ਹੀ ਕਿਸਾਨੀ ਮੰਗਾਂ ਦੀ ਪੑਾਪਤੀ ਕੀਤੀ ਜਾ ਸਕਦੀ ਹੈ। ਕਾਲੇ ਕਾਨੂੰਨਾਂ ਖਿਲਾਫ਼ ਚੱਲੇ ਇਤਿਹਾਸਕ ਜੇਤੂ ਅੰਦੋਲਨ ਵਿੱਚ ਆਗੂ ਟੀਮਾਂ ਵੱਲੋਂ ਨਿਭਾਈ ਭੂਮਿਕਾ ਦੀ ਜੋਰਦਾਰ ਸਰਾਹਨਾ ਕੀਤੀ।

  ਪੰਜਾਬ ਸਰਕਾਰ ਨਾਲ ਕਰਜ਼ੇ ਸਮੇਤ ਬੁਨਿਆਦੀ ਮੰਗਾਂ ਉੱਪਰ ਹੋਈ ਵਿਸਥਾਰ ਮੀਟਿੰਗ ਬਾਰੇ ਵੀ ਭਰਵੀਂ ਚਰਚਾ ਹੋਈ ਅਤੇ 10 ਜਨਵਰੀ 2021 ਨੂੰ ਦਾਣਾ ਮੰਡੀ ਬਰਨਾਲਾ ਵਿਖੇ ਪੰਜਾਬ ਪੱਧਰੀ "ਜੁਝਾਰ ਰੈਲੀ" ਕਰਨ ਦਾ ਫੈਸਲਾ ਕੀਤਾ ਗਿਆ।

  ਅੱਜ ਮੀਟਿੰਗ ਵਿੱਚ ਰਾਮ ਸਿੰਘ ਮਟੋਰੜਾਂ, ਬਲਵੰਤ ਸਿੰਘ ਉੱਪਲੀ, ਕੁਲਵੰਤ ਸਿੰਘ ਕਿਸ਼ਨਗੜੵ, ਹਰਨੇਕ ਸਿੰਘ ਮਹਿਮਾ, ਹਰੀਸ਼ ਨੱਢਾ, ਪਰਮਿੰਦਰ ਮੁਕਤਸਰ, ਦਰਸ਼ਨ ਸਿੰਘ ਉੱਗੋਕੇ, ਬਲਦੇਵ ਸਿੰਘ ਭਾਈਰੂਪਾ,ਮਹਿੰਦਰ ਸਿੰਘ ਦਿਆਲਪੁਰਾ, ਜਗਜੀਤ ਸਿੰਘ ਕਰਾਲਾ, ਮਹਿੰਦਰ ਸਿੰਘ ਕਮਾਲਪੁਰ, ਜਗਮੇਲ ਸਿੰਘ ਪਟਿਆਲਾ, ਕਰਮ ਸਿੰਘ ਬਲਿਆਲ, ਧਰਮਿੰਦਰ ਕਪੂਰਥਲਾ, ਗੁਰਮੀਤ ਗੁਰਦਾਸਪੁਰ,ਸੁਖਚੈਨ ਸਿੰਘ ਰਾਜੂ, ਧਰਮਪਾਲ ਸਿੰਘ ਰੋੜੀਕਪੂਰਾ, ਗੁਰਦੇਵ ਸਿੰਘ ਮਾਂਗੇਵਾਲ ਆਦਿ ਤੋਂ ਇਲਾਵਾ ਬਹੁਤ ਸਾਰੇ ਆਗੂਆਂ ਨੇ ਵੀ ਵਿਚਾਰ ਰੱਖੇ।
  Published by:Gurwinder Singh
  First published: