ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੇਲ ਲਾਈਨਾਂ ਤੋਂ ਧਰਨੇ ਚੁੱਕਣ ਦਾ ਫ਼ੈਸਲਾ

News18 Punjabi | News18 Punjab
Updated: October 13, 2020, 2:23 PM IST
share image
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੇਲ ਲਾਈਨਾਂ ਤੋਂ ਧਰਨੇ ਚੁੱਕਣ ਦਾ ਫ਼ੈਸਲਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੇਲ ਲਾਈਨਾਂ ਤੋਂ ਧਰਨੇ ਚੁੱਕਣ ਦਾ ਫ਼ੈਸਲਾ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਰੇਲਵੇ ਲਾਈਨਾਂ ਉਪਰ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ 'ਚ ਭਾਜਪਾ ਦੇ ਖਿਲਾਫ ਸਖ਼ਤ ਰੁੱਖ ਅਪਣਾਉਂਦਿਆਂ ਐਲਾਨ ਕਰਦਿਆਂ ਕਿਹਾ ਕਿ ਸੂਬੇ ਭਰ 'ਚ ਉਨ੍ਹਾਂ ਦੀ ਜਥੇਬੰਦੀ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ 'ਤੇ ਰੇਲ ਪਟੜੀਆਂ 'ਤੇ ਜੋ ਸੰਘਰਸ਼ ਵਿੱਢਿਆ ਹੋਇਆ ਹੈ, ਉਸ ਦੀ ਥਾਂ ਹੁਣ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ।  ਉਗਰਾਹਾਂ ਨੇ ਕਿਹਾ ਕਿ ਅਸਲ ਵਿਚ ਇਹ ਸੰਘਰਸ਼ ਇਕ ਲੰਬੀ ਲੜਾਈ ਹੈ ਅਤੇ ਇਹ ਸਰਕਾਰਾਂ ਦੀ ਨੀਤੀ ਦੇ ਖਿਲਾਫ ਲੜਿਆ ਜਾ ਰਿਹਾ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਹੀ ਅੱਜ ਰੇਲਵੇ ਲਾਈਨਾਂ ਤੋਂ ਧਰਨੇ ਉਠਾ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਕਿਸਾਨ ਹਿਤਾਂ ਲਈ ਕਾਫ਼ੀ ਸੋਚ ਵਿਚਾਰ ਕੇ ਹੀ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਬਾਕੀ ਸਾਰੇ ਸੰਘਰਸ਼ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ।
Published by: Gurwinder Singh
First published: October 13, 2020, 2:23 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading