Home /News /punjab /

ਕੇਂਦਰੀ ਜੇਲ੍ਹ ਬਠਿੰਡਾ ਨੂੰ ਲੈ ਕੇ ਖੁਫ਼ੀਆ ਏਜੰਸੀਆਂ ਦਾ ਅਲਰਟ, ਬੰਦ ਹਨ ਕਈ ਨਾਮੀ ਗੈਂਗਸਟਰ, ਚੱਪੇ-ਚੱਪੇ 'ਤੇ ਪੁਲਿਸ ਤੈਨਾਤ

ਕੇਂਦਰੀ ਜੇਲ੍ਹ ਬਠਿੰਡਾ ਨੂੰ ਲੈ ਕੇ ਖੁਫ਼ੀਆ ਏਜੰਸੀਆਂ ਦਾ ਅਲਰਟ, ਬੰਦ ਹਨ ਕਈ ਨਾਮੀ ਗੈਂਗਸਟਰ, ਚੱਪੇ-ਚੱਪੇ 'ਤੇ ਪੁਲਿਸ ਤੈਨਾਤ

ਕੇਂਦਰੀ ਜੇਲ੍ਹ ਬਠਿੰਡਾ ਨੂੰ ਲੈ ਕੇ ਖੁਫ਼ੀਆ ਏਜੰਸੀਆਂ ਦਾ ਅਲਰਟ, ਬੰਦ ਹਨ ਕਈ ਨਾਮੀ ਗੈਂਗਸਟਰ, ਚੱਪੇ-ਚੱਪੇ 'ਤੇ ਪੁਲਿਸ ਤੈਨਾਤ

Bathinda Central Jail: ਪੰਜਾਬ ਸਰਕਾਰ (Punjab Governement) ਦੀਆਂ ਖੁਫ਼ੀਆ ਏਜੰਸੀਆਂ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਨੂੰ ਤੋੜਨ ਅਤੇ ਜੇਲ੍ਹ ਵਿੱਚ ਬੰਦ ਨਾਮੀ ਗੈਂਗਸਟਰਾਂ (Gangster) ਦੇ ਫ਼ਰਾਰ ਹੋਣ ਦੀ ਘਟਨਾ ਨੂੰ ਅੰਜਾਮ ਦੇਣ ਲਈ ਅਲਰਟ ਜਾਰੀ ਕਰ ਦਿੱਤਾ ਹੈ ਜਿਸ ਕਰਕੇ ਪੁਲਿਸ (Punjab Police) ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਹੋਰ ਪੜ੍ਹੋ ...
  • Share this:

ਬਠਿੰਡਾ: Bathinda Central Jail: ਪੰਜਾਬ ਸਰਕਾਰ (Punjab Governement) ਦੀਆਂ ਖੁਫ਼ੀਆ ਏਜੰਸੀਆਂ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਨੂੰ ਤੋੜਨ ਅਤੇ ਜੇਲ੍ਹ ਵਿੱਚ ਬੰਦ ਨਾਮੀ ਗੈਂਗਸਟਰਾਂ (Gangster) ਦੇ ਫ਼ਰਾਰ ਹੋਣ ਦੀ ਘਟਨਾ ਨੂੰ ਅੰਜਾਮ ਦੇਣ ਲਈ ਅਲਰਟ ਜਾਰੀ ਕਰ ਦਿੱਤਾ ਹੈ ਜਿਸ ਕਰਕੇ ਪੁਲਿਸ (Punjab Police) ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ (Sidhu Moosewala Murder Case) ਦਾ 29 ਮਈ ਦੀ ਦੇਰ ਸ਼ਾਮ ਨੂੰ ਹਥਿਆਰਬੰਦ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਵਾਪਰੀ ਘਟਨਾ ਅਤੇ ਜ਼ਿੰਮੇਵਾਰੀ ਲੈਣ ਉਪਰੰਤ ਬੰਬੀਹਾ ਗਰੁੱਪ ਵੱਲੋਂ ਵੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਗੱਲ ਕਹੀ ਗਈ। ਇਸ ਘਟਨਾ ਕਰਕੇ ਲਾਰੈਂਸ ਬਿਸ਼ਨੋਈ ਅਤੇ ਦਵਿੰਦਰ ਬੰਬੀਹਾ ਗਰੁੱਪ ਵਿੱਚ ਟਕਰਾਅ ਵਧਦਾ ਹੋਇਆ ਨਜ਼ਰ ਆ ਰਿਹਾ ਹੈ। ਵਾਪਰੀ ਇਸ ਘਟਨਾ ਤੋਂ ਬਾਅਦ ਅਸੀਂ ਪਹਿਲਾਂ ਹੀ ਅਲਰਟ ਕਰ ਦਿੱਤਾ ਸੀ ਕਿ ਦੋਨੇਂ ਗਰੁੱਪਾਂ ਵਿੱਚ ਵਧੇ ਟਕਰਾਅ ਕਾਰਨ ਪੰਜਾਬ ਦੀਆਂ ਜੇਲ੍ਹਾਂ ਤੇ ਵੀ ਗੈਂਗਵਾਰ ਹੋਣ ਦਾ ਖ਼ਦਸ਼ਾ ਵਧ ਗਿਆ ਹੈ, ਕਿਉਂਕਿ ਵੱਖ ਵੱਖ ਜੇਲ੍ਹਾਂ ਵਿੱਚ ਦੋਨਾਂ ਗੈਂਗਸਟਰਾਂ ਦੇ ਨਾਮੀ ਗੈਂਗਸਟਰ ਬੰਦ ਹਨ।

ਹੁਣ ਪੰਜਾਬ ਸਰਕਾਰ ਦੀਆਂ ਖੁਫ਼ੀਆ ਏਜੰਸੀਆਂ ਨੇ ਕੇਂਦਰੀ ਜੇਲ੍ਹ ਬਠਿੰਡਾ ਨੂੰ ਤੋੜਨ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਪੰਜਾਬ ਪੁਲੀਸ ਨੂੰ ਅਲਰਟ ਕਰ ਦਿੱਤਾ ਹੈ। ਖੁਫੀਆ ਏਜੰਸੀਆਂ ਵੱਲੋਂ ਜੇਲ੍ਹ ਤੋੜਨ ਅਤੇ ਜੇਲ੍ਹ ਵਿੱਚ ਬੰਦ ਨਾਮੀ ਗੈਂਗਸਟਰਾਂ ਦੇ ਫ਼ਰਾਰ ਹੋਣ ਦੇ ਕੀਤੇ ਅਲਰਟ ਉਪਰੰਤ ਪੁਲਿਸ ਵੱਲੋਂ ਬਠਿੰਡਾ ਦੇ ਨਜ਼ਦੀਕ ਪਿੰਡ ਗੋਬਿੰਦਪੁਰਾ ਦੇ ਨੇਡ਼ੇ ਬਣੀ ਕੇਂਦਰੀ ਜੇਲ੍ਹ ਬਠਿੰਡਾ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਵੱਲੋਂ  ਜੇਲ੍ਹ ਨੂੰ ਜਾਂਦੇ ਰਸਤਿਆਂ ਤੇ ਨਾਕਾਬੰਦੀ ਕਰਕੇ ਚੱਪੇ-ਚੱਪੇ ਤੇ ਪੁਲੀਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ, ਆਉਣ ਜਾਣ ਵਾਲੇ ਵ੍ਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਜੇਲ੍ਹ ਪ੍ਰਬੰਧਕਾਂ ਨੇ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਜੇਲ੍ਹ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ ਅਤੇ ਜੇਲ੍ਹ ਦੀ ਲਗਾਤਾਰ ਤਲਾਸ਼ੀ ਲਈ  ਜਾ ਰਹੀ ਹੈ ਇੱਥੋਂ ਤੱਕ ਕੇ  ਜੇਲ੍ਹ ਵਿੱਚ ਬੰਦ ਦਵਿੰਦਰ ਬੰਬੀਹਾ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਨੇੜਤਾ ਰੱਖਣ ਵਾਲੇ ਗੈਂਗਸਟਰਾਂ ਨੂੰ ਹਾਈ  ਸਕਿਉਰਿਟੀ ਅਧੀਨ ਬੈਰਕਾਂ ਵਿੱਚ ਬੰਦ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਨਾਮੀ ਗੈਂਗਸਟਰ ਬੰਦ ਹਨ ਅਤੇ ਹਾਲ ਹੀ ਵਿਚ ਪਿਛਲੇ ਦਿਨੀਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਹੋਰਨਾਂ ਗੈਂਗਸਟਰਾਂ ਨੂੰ ਵੀ ਬਠਿੰਡਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਸੀ ਅਤੇ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦੀ ਵਾਪਰੀ ਘਟਨਾ ਨਾਲ ਸਬੰਧ ਹੋਣ ਕਰਕੇ ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਸਰਾਜ ਮਿੰਟੂ ਨੂੰ ਵੀ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਗਿਆ ਹੈ।

ਖੁਫੀਆ ਏਜੰਸੀਆਂ ਦੇ ਅਲਰਟ ਸਬੰਧੀ ਜਦੋਂ ਕੇਂਦਰੀ ਜੇਲ੍ਹ ਬਠਿੰਡਾ ਦੇ ਸੁਪਰਡੈਂਟ ਨੇਗੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੇਂਦਰੀ ਜੇਲ੍ਹ ਬਠਿੰਡਾ ਦੀ ਸੁਰੱਖਿਆ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਚੱਪੇ ਚੱਪੇ ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਦੇ ਸਹਿਯੋਗ ਨਾਲ ਜੇਲ੍ਹ ਨੂੰ ਆਉਂਦੇ ਰਸਤਿਆਂ ਦੀ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

Published by:Krishan Sharma
First published:

Tags: Aam Aadmi Party, AAP Punjab, Bhagwant Mann, Gangsters, Punjab government, Punjab Police