Home /News /punjab /

ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਦੂਜੇ ਦਿਨ ਵੀ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਕੀਤੀ ਨਾਹਰੇਬਾਜ਼ੀ

ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਦੂਜੇ ਦਿਨ ਵੀ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਕੀਤੀ ਨਾਹਰੇਬਾਜ਼ੀ

ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਦੂਜੇ ਦਿਨ ਵੀ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਕੀਤੀ ਨਾਹਰੇਬਾਜ਼ੀ

ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਦੂਜੇ ਦਿਨ ਵੀ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਕੀਤੀ ਨਾਹਰੇਬਾਜ਼ੀ

ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਪੂਰੇ ਸੂਬੇ ਵਿੱਚ ਵਿਰੋਧ ਕੀਤਾ ਜਾਵੇਗਾ।

  • Share this:
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਕੌਰ ਦੀ ਅਗਵਾਈ ਹੇਠ ਬਠਿੰਡਾ ਵਿਖੇ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਐਤਵਾਰ ਦੂਜੇ ਦਿਨ ਵੀ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਗਈ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ ਤੇ ਫੇਰ ਇਹ ਮੰਗ ਪੱਤਰ ਮਨਪ੍ਰੀਤ ਬਾਦਲ ਦੇ ਨੁਮਾਇੰਦਿਆਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਦਿੱਤਾ।

ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ। ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ ।ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ।

Anganwadi workers besiege Manpreet Badal's office for second day over demands
ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਦੂਜੇ ਦਿਨ ਵੀ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਕੀਤੀ ਨਾਹਰੇਬਾਜ਼ੀ


ਇਸਤੋਂ ਇਲਾਵਾ ਐਨਜੀਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ। ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ।

ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਪੂਰੇ ਸੂਬੇ ਵਿੱਚ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਜਾਰੀ ਰਹੇਗਾ ਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਸੰਘਰਸ਼ ਚੱਲਦਾ ਰਹੇਗਾ।
Published by:Krishan Sharma
First published:

Tags: Assembly Elections 2022, Bathinda, Captain Amarinder Singh, Congress, Manpreet Badal, Protest march, Punjab Assembly Polls 2022, Punjab Congress, Punjab government, Teachers

ਅਗਲੀ ਖਬਰ